08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸ਼ੋ੍ਰਮਣੀ ਕਮੇਟੀ ਦੀਆਂ ਆਮ ਚੋਣਾਂ ਕਰਵਾਉਣ ਲਈ ਜਲਦ ਕੀਤੀ ਜਾਵੇਗੀ ਵੱਡੇ ਸੰਘਰਸ਼ ਦੀ ਸ਼ੁਰੂਆਤ-ਗਿਆਨੀ ਹਰਪ੍ਰੀਤ ਸਿੰਘ <br/>

Ad Position 21
No active advertisement
ਅਜੀਤ ਡੈਸਕ 19-04-2026
ਜਸਵੰਤ ਸਿੰਘ ਜੱਸ
ਅੰਮਿ੍ਤਸਰ, 18 ਅਪ੍ਰੈਲ-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਕੋਰ ਕਮੇਟੀ, ਵਰਕਿੰਗ ਕਮੇਟੀ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਅੱਜ ਇਥੇ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਇਕੱਤਰਤਾ ਹੋਈ, ਜਿਸ ਵਿਚ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਪਰਮਿੰਦਰ ਸਿੰਘ ਢੀਂਡਸਾ, ਸੁਰਜੀਤ ਸਿੰਘ ਰੱਖੜਾ, ਸੁੱਚਾ ਸਿੰਘ ਛੋਟੇਪੁਰ, ਇਕਬਾਲ ਸਿੰਘ ਝੂੰਦਾ, ਸਰਵਣ ਸਿੰਘ ਫਿਲੌਰ, ਐਡਵੋਕੇਟ ਜਸਬੀਰ ਸਿੰਘ ਘੁੰਮਣ, ਜਥੇ: ਰਘਬੀਰ ਸਿੰਘ ਰਾਜਾਸਾਂਸੀ ਤੇ ਭਾਈ ਮਨਜੀਤ ਸਿੰਘ ਸਮੇਤ ਹੋਰ ਪਾਰਟੀ ਆਗੂਆਂ ਨੇ ਸ਼ਮੂਲੀਅਤ ਕੀਤੀ | ਇਕੱਤਰਤਾ ਉਪਰੰਤ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਲੰਮੇ ਸਮੇਂ ਤੋਂ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੀਆਂ ਲਟਕਾਈਆਂ ਜਾ ਰਹੀਆਂ ਚੋਣਾਂ ਜਲਦ ਕਰਵਾਉਣ ਲਈ ਸਰਕਾਰ ਨੂੰ ਮਜ਼ਬੂਰ ਕਰਨ ਵਾਸਤੇ ਜਲਦੀ ਹੀ ਵੱਡੇ ਸੰਘਰਸ਼ ਦੀ ਸ਼ੁਰੂਆਤ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸਿੱਖ ਮਾਮਲਿਆਂ ਵਿਚ ਇਸਨੂੰ ਸਰਕਾਰ ਦੀ ਦਖਲ ਅੰਦਾਜ਼ੀ ਹੀ ਸਮਝਿਆ ਜਾਣਾ ਚਾਹੀਦਾ ਹੈ ਜੋ ਇੰਨੇ ਲੰਮੇ ਸਮੇਂ ਤੋਂ ਲੰਬਿਤ ਚੋਣਾਂ ਨਾ ਕਰਵਾ ਕੇ ਇੱਕ ਧੜੇ ਦੇ ਕਬਜ਼ੇ ਨੂੰ ਬਰਕਰਾਰ ਰੱਖਿਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਅੱਜ ਦੀ ਇਸ ਇਕੱਤਰਤਾ ਵਿਚ ਸੁਖਬੀਰ ਸਿੰਘ ਬਾਦਲ ਵਲੋਂ 2 ਦਸੰਬਰ 2024 ਦੇ ਹੁਕਮਨਾਮਿਆਂ ਨੂੰ ਸਾਜਿਸ਼ ਕਹਿਣ 'ਤੇ ਇੱਕ ਨਿਖੇਧੀ ਮਤਾ ਵੀ ਪਾਸ ਕਰਦਿਆਂ ਫੈਸਲਾ ਕੀਤਾ ਗਿਆ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਨਾਲ ਸੰਬੰਧਿਤ ਸਾਰੇ ਸ਼੍ਰੋਮਣੀ ਕਮੇਟੀ ਮੈਂਬਰ ਸੁਖਬੀਰ ਦੇ ਖਿਲਾਫ਼ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਜਲਦ ਹੀ ਇਕ ਸ਼ਿਕਾਇਤ ਪੱਤਰ ਦੇਣਗੇ ਕਿ ਪੰਜ ਸਿੰਘ ਸਾਹਿਬਾਨ ਨੂੰ ਸਾਜਿਸ਼ੀ ਦੱਸਣ ਵਾਲੇ ਖਿਲਾਫ ਸਿੱਖ ਪ੍ਰੰਪਰਾਵਾਂ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇ | ਇਸ ਦੌਰਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਮਾਮਲੇ ਦਾ ਜਥੇਦਾਰ ਨੂੰ ਖੁਦ ਨੋਟਿਸ ਲੈਣਾ ਚਾਹੀਦਾ ਸੀ | ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਇਸ ਮਾਮਲੇ ਪ੍ਰਤੀ ਧਾਰੀ ਚੁੱਪ ਨੂੰ ਵੀ ਸਾਜਿਸ਼ ਕਰਾਰ ਦਿੱਤਾ | ਪੰਜਾਬ ਸਰਕਾਰ ਵਲੋਂ ਪਾਸ ਕੀਤੇ ਗੁਰੂ ਗ੍ਰੰ©ਥ ਸਾਹਿਬ ਸਤਿਕਾਰ ਐਕਟ ਬਾਰੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਚੰਗੀ ਗੱਲ ਸੀ ਕਿ ਇਸ ਨੂੰ ਪਾਸ ਕਰਨ ਤੋਂ ਪਹਿਲਾਂ ਅਕਾਲ ਤਖਤ ਸਾਹਿਬ ਜਾਂ ਸ਼ੋ੍ਰਮਣੀ ਕਮੇਟੀ ਵਲੋਂ ਬਣਾਈ ਸਿੱਖ ਸਕਾਲਰਾਂ ਦੀ ਕਮੇਟੀ ਨਾਲ ਪਹਿਲਾਂ ਵਿਚਾਰ ਵਟਾਂਦਰਾ ਕਰ ਲਿਆ ਜਾਂਦਾ | ਬੀਬੀ ਜਗੀਰ ਕੌਰ ਨੇ ਕਿਹਾ ਕਿ ਸਰਕਾਰ ਦਾ ਨਵਾਂ ਐਕਟ ਬਨਾਉਣਾ ਕੇਵਲ ਸਿਆਸੀ ਡਰਾਮਾ ਹੈ ਤੇ ਖਦਸ਼ਾ ਹੈ ਕਿ ਇਸਦੀ ਦੁਰਵਰਤੋਂ ਸਿੱਖਾਂ ਵਿਰੁੱਧ ਹੀ ਹੋ ਸਕਦੀ ਹੈ | ਉਨ੍ਹਾਂ ਕਿਹਾ ਕਿ ਜਲਦੀ ਹੀ ਇਸਤਰੀ ਅਕਾਲੀ ਦਲ ਨੂੰ ਮੁੜ ਜਥੇਬੰਦ ਕੀਤਾ ਜਾਵੇਗਾ | ਗਿਆਨੀ ਹਰਪ੍ਰੀਤ ਸਿੰਘ ਤੇ ਬੀਬੀ ਜਗੀਰ ਕੌਰ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਥਕ ਤੇ ਪੰਜਾਬ ਹਿਤੈਸ਼ੀ ਪਾਰਟੀਆਂ ਨਾਲ ਗਠਜੋੜ ਲਈ ਗੱਲਬਾਤ ਕੀਤੀ ਜਾ ਸਕਦੀ ਹੈ | ਇਕੱਤਰਤਾ ਦੌਰਾਨ ਸਰਕਾਰ ਤੋਂ ਭਾਰੀ ਮੀਂਹ ਤੇ ਗੜੇ੍ਹਮਾਰੀ ਨਾਲ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ ਗਈ | ਇਸ ਇਕੱਤਰਤਾ ਵਿਚ ਉਕਤ ਸੀਨੀਅਰ ਪਾਰਟੀ ਆਗੂਆਂ ਤੋਂ ਇਲਾਵਾ ਪਾਰਟੀ ਦੇ ਮੀਡੀਆ ਇੰਚਾਰਜ ਤੇਜਿੰਦਰ ਸਿੰਘ ਪੰਨੂ, ਦਫਤਰ ਸਕੱਤਰ ਜਗਜੀਤ ਸਿੰਘ ਕੋਹਲੀ, ਰਾਮਪਾਲ ਸਿੰਘ ਬਹਿਣੀਵਾਲ, ਮਨਜੀਤ ਸਿੰਘ ਬੱਪੀਆਣਾ, ਐਡਵੋਕੇਟ ਰਾਜਦੇਵ ਸਿੰਘ ਖਾਲਸਾ, ਅਜੈਪਾਲ ਸਿੰਘ ਮੀਰਾਂਕੋਟ, ਸੁਖਵਿੰਦਰ ਸਿੰਘ ਔਲਖ, ਬਿ੍ਜ ਭੁਪਿੰਦਰ ਸਿੰਘ ਲਾਲੀ, ਰਣਧੀਰ ਸਿੰਘ ਰੱਖੜਾ, ਸਤਵਿੰਦਰ ਸਿੰਘ ਟੌਹੜਾ, ਮਧੂਪਾਲ ਸਿੰਘ ਗੋਗਾ, ਬਿਕਰਮ ਸਿੰਘ ਨਵਾਂ ਪਿੰਡ, ਰਵਿੰਦਰ ਸਿੰਘ ਬਿੰਦਾ ਪਟਿਆਲਾ, ਅਮਨਦੀਪ ਸਿੰਘ ਗੁਰਦਾਸਪੁਰ, ਮਨਿੰਦਰ ਸਿੰਘ ਧੁੰਨਾ, ਮਨਦੀਪ ਸਿੰਘ ਤਰਖਾਣਮਾਜਰਾ, ਡਾ: ਮੁਖਤਿਆਰ ਸਿੰਘ, ਮਨਪ੍ਰੀਤ ਸਿੰਘ ਭੋਲੂਵਾਲ, ਰਣਜੀਤ ਸਿੰਘ ਔਲਖ, ਮਨਜੀਤ ਸਿੰਘ ਰਾਣੀਪੁਰ, ਹਰੀ ਸਿੰਘ ਪੁਰੇਵਾਲ, ਸੁਖਵੰਤ ਸਿੰਘ ਰੌਲੀ, ਗੁਰਮੀਤ ਸਿੰਘ ਮਕੜੋਨਾ ਰੋਪੜ, ਅਮਰਜੀਤ ਸਿੰਘ ਕਿਸ਼ਨਪੁਰਾ, ਜਸਪਾਲ ਸਿੰਘ ਫਿਰੋਜ਼ਪੁਰ, ਐੱਸ.ਡੀ.ਓ. ਕੰਵਲਜੀਤ ਸਿੰਘ, ਹਰਜੀਤ ਸਿੰਘ ਪੁਰੇਵਾਲ, ਜਗਤਾਰ ਸਿੰਘ ਗਿੱਲ, ਸੁਖਰਾਜ ਸਿੰਘ ਸੋਹਲ, ਗੁਰਦੇਵ ਸਿੰਘ ਬੱਲਾ, ਦਿਲਪ੍ਰੀਤ ਸਿੰਘ ਸਮੇਤ ਹੋਰ ਪਾਰਟੀ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਨੇ ਹਲਕਾ ਖਡੂਰ ਸਾਹਿਬ ਵਿਚ ਖੇਡਿਆ ਵੱਡਾ ਸਿਆਸੀ ਦਾਅ <br/> ਅਗਲੀ ਖ਼ਬਰ ਕਣਕ ਦੀ ਕਟਾਈ ਦਾ ਕੰਮ ਤੇਜ਼ ਹੋਣ ਨਾਲ ਡੀਜ਼ਲ ਦੀ ਵਧੀ ਵਿਕਰੀ <br/>
Ad Position 24