08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸੁਖਬੀਰ ਨੇ ਹਲਕਾ ਖਡੂਰ ਸਾਹਿਬ ਵਿਚ ਖੇਡਿਆ ਵੱਡਾ ਸਿਆਸੀ ਦਾਅ <br/>

Ad Position 21
No active advertisement
ਅਜੀਤ ਡੈਸਕ 19-04-2026
ਤਰਨ ਤਾਰਨ, 18 ਅਪ੍ਰੈਲ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਖਡੂਰ ਸਾਹਿਬ ਵਿਚ ਨਵਾਂ ਸਿਆਸੀ ਦਾਅ ਖੇਡਿਆ ਹੈ | ਇਸ ਹਲਕੇ ਦੇ ਕਈ ਸੀਨੀਅਰ ਅਕਾਲੀ ਆਗੂਆਂ ਨੂੰ ਅਣਦੇਖਾ ਕਰਦਿਆਂ ਕੁਝ ਦਿਨ ਪਹਿਲਾਂ ਹੀ 'ਆਪ' ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਸਰਪੰਚ ਅਵਤਾਰ ਸਿੰਘ ਬਿੱਲਾ ਦੀ ਪਤਨੀ ਬੀਬੀ ਰਮਨਦੀਪ ਕੌਰ ਨੂੰ ਹਲਕਾ ਖਡੂਰ ਸਾਹਿਬ ਦਾ ਇੰਚਾਰਜ ਲਗਾ ਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ | ਇਸ ਹਲਕੇ ਦੀ ਨੁਮਾਇੰਦੀ ਮਾਝੇ ਦੇ ਜਰਨੈਲ ਕਹਾਏ ਜਾਂਦੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵਲੋੋਂ ਕੀਤੀ ਜਾਂਦੀ ਸੀ ਅਤੇ ਇਹ ਹਲਕਾ ਪੰਥਕ ਮੰਨਿਆ ਜਾਂਦਾ ਸੀ | ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਦਿਹਾਤ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਰਵਿੰਦਰ ਸਿੰਘ ਬ੍ਰਹਮਪੁਰਾ ਇਸ ਹਲਕੇ ਤੋਂ ਚੋਣ ਜਿੱਤ ਕੇ ਵਿਧਾਇਕ ਬਣੇ ਸਨ | ਜਦਕਿ 2022 ਵਿਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਮਨਜਿੰਦਰ ਸਿੰਘ ਲਾਲਪੁਰਾ ਵਿਧਾਇਕ ਚੁਣੇ ਗਏ ਸਨ | ਪਿਛਲੇ ਚਾਰ ਸਾਲਾਂ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਹਲਕਾ ਇੰਚਾਰਜ ਵਜੋਂ ਖਡੂਰ ਸਾਹਿਬ ਹਲਕੇ ਵਿਚ ਵਿਚਰਦੇ ਹਨ | ਇਸ ਤੋਂ ਇਲਾਵਾ ਐੱਸ.ਐੱਸ. ਬੋਰਡ ਦੇ ਸਾਬਕਾ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਇਕਬਾਲ ਸਿੰਘ ਸੰਧੂ ਵੀ ਖਡੂਰ ਸਾਹਿਬ ਹਲਕੇ ਵਿਚ ਆਪਣੀਆਂ ਗਤੀਵਿਧੀਆਂ ਨੂੰ ਸਿਖ਼ਰਾਂ ਤੱਕ ਲਿਜਾ ਚੁੱਕੇ ਹਨ | ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਅਲਵਿੰਦਰਪਾਲ ਸਿੰਘ ਪੱਖੋਕੇ ਵੀ ਇਸ ਵਾਰ ਖਡੂਰ ਸਾਹਿਬ ਹਲਕੇ ਤੋਂ ਟਿਕਟ ਦੇ ਵੱਡੇ ਦਾਅਵੇਦਾਰਾਂ ਵਿਚੋਂ ਸਨ | ਉਹ ਸ਼ੋਮਣੀ ਕਮੇਟੀ ਦੇ ਮੌਜੂਦਾ ਮੈਂਬਰ ਹੋਣ ਦੇ ਨਾਲ ਨਾਲ ਸਾਬਕਾ ਕਾਰਜਕਾਰੀ ਪ੍ਰਧਾਨ ਰਹਿ ਚੁੱਕੇ ਹਨ | ਇਸ ਤੋਂ ਇਲਾਵਾ ਤਰਨ ਤਾਰਨ ਦੀ ਜ਼ਿਮਨੀ ਚੋਣ ਵਿਚ ਵਧੀਆ ਕਾਰਗੁਜਾਰੀ ਦਿਖਾਉਣ ਅਤੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣ ਵਾਲੇ ਅਹਿਮ ਰੋਲ ਅਦਾ ਕਰਨ ਵਾਲੇ ਗੁਰਸੇਵਕ ਸਿੰਘ ਸ਼ੇਖ ਵੀ ਹਲਕਾ ਖਡੂਰ ਸਾਹਿਬ ਤੋਂ ਟਿਕਟ ਲਈ ਦਾਅਵੇਦਾਰ ਮੰਨੇ ਜਾਂਦੇ ਹਨ | ਆਮ ਆਦਮੀ ਪਾਰਟੀ ਨੂੰ ਛੱਡ ਕੇ ਆਪਣੇ ਦਰਜਨ ਤੋਂ ਵੱਧ ਸਮਰਥਕਾਂ ਸਮੇਤ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਣ ਸਮੇਂ ਅਵਤਾਰ ਸਿੰਘ ਬਿੱਲਾ ਨੇ ਆਪਣੇ ਹਜ਼ਾਰਾਂ ਸਮਰਥਕਾਂ ਸਮੇਤ ਪਿੰਡ ਸ਼ੇਰੋਂ ਵਿਖੇ ਇਕ ਵੱਡੀ ਰੈਲੀ ਕੀਤੀ ਸੀ ਅਤੇ ਇਸ ਰੈਲੀ ਵਿਚ ਬੀਬੀ ਰਮਨਦੀਪ ਕੌਰ ਨੂੰ ਵੀ ਸਟੇਜ 'ਤੇ ਅੱਗੇ ਰੱਖਿਆ ਗਿਆ ਸੀ | ਜਿਸ ਤੋਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਬੀਬੀ ਰਮਨਦੀਪ ਕੌਰ ਨੂੰ ਖਡੂਰ ਸਾਹਿਬ ਹਲਕੇ ਦੇ ਇੰਚਾਰਜ ਵਜੋਂ ਅਹਿਮ ਜਿੰਮੇਵਾਰੀ ਸੌਂਪੀ ਜਾ ਸਕਦੀ ਹੈ | ਇਨ੍ਹਾਂ ਅਟਕਲਾਂ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਇਕਮੰਚ 'ਤੇ ਇਕੱਠੇ ਵੀ ਹੋ ਗਏ ਸਨ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲਣ ਦੀਆਂ ਤਿਆਰੀਆਂ ਕਰ ਰਹੇ ਸਨ, ਜਿਸ ਦੌਰਾਨ ਹੀ ਸੁਖਬੀਰ ਸਿੰਘ ਬਾਦਲ ਨੇ ਅੱਜ ਰਮਨਦੀਪ ਕੌਰ ਨੂੰ ਹਲਕਾ ਖਡੂਰ ਸਾਹਿਬ ਦਾ ਨਵਾਂ ਇੰਚਾਰਜ ਲਗਾ ਦਿੱਤਾ ਗਿਆ ਹੈ | ਜਿਥੇ ਰਮਨਦੀਪ ਕੌਰ ਨੇ ਹਲਕਾ ਖਡੂਰ ਸਾਹਿਬ ਤੋਂ ਉਨ੍ਹਾਂ ਨੂੰ ਹਲਕਾ ਇੰਚਾਰਜ ਲਗਾਉਣ 'ਤੇ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਹੈ, ਉਥੇ ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਇਸ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ | ਇਸ ਸੰਬੰਧ ਵਿਚ ਪਹਿਲੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਲਏ ਗਏ ਫੈਸਲੇ ਦਾ ਸਤਿਕਾਰ ਕਰਦੇ ਹਨ ਪਰ ਜੇਕਰ ਹਲਕੇ ਦੇ ਟਕਸਾਲੀ ਵਰਕਰਾਂ ਦੀ ਗੱਲ ਕਰੀਏ ਤਾਂ ਉਹ ਇਸ ਫੈਸਲੇ ਨਾਲ ਸਹਿਮਤ ਨਹੀਂ ਦਿਖਾਈ ਦੇ ਰਹੇ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰੋਜ਼ਾ ਕਾਨਫ਼ਰੰਸ <br/> ਅਗਲੀ ਖ਼ਬਰ ਸ਼ੋ੍ਰਮਣੀ ਕਮੇਟੀ ਦੀਆਂ ਆਮ ਚੋਣਾਂ ਕਰਵਾਉਣ ਲਈ ਜਲਦ ਕੀਤੀ ਜਾਵੇਗੀ ਵੱਡੇ ਸੰਘਰਸ਼ ਦੀ ਸ਼ੁਰੂਆਤ-ਗਿਆਨੀ ਹਰਪ੍ਰੀਤ ਸਿੰਘ <...
Ad Position 24