19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ 102 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ-ਡਾ. ਬਲਜੀਤ ਕੌਰ <br/>

Ad Position 21
No active advertisement
ਅਜੀਤ ਡੈਸਕ 20-04-2026

ਚੰਡੀਗੜ੍ਹ, 19 ਅਪ੍ਰੈਲ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਅਤੇ ਆਤਮ-ਸਨਮਾਨ ਨੂੰ ਮਜ਼ਬੂਤ ਕਰਨ ਲਈ ਵੱਡਾ ਕਦਮ ਚੁੱਕਦਿਆਂ ਵਿੱਤੀ ਸਾਲ 2026-27 ਦੇ ਮਹੀਨਾ ਮਾਰਚ ਲਈ 102 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ | ਇਸ ਸਬੰਧੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ, ਖਾਸ ਕਰਕੇ ਅÏਰਤਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਲਈ ਲਗਾਤਾਰ ਲੋਕ-ਕੇਂਦਰਿਤ ਅਤੇ ਨਤੀਜਾ-ਮੁੱਖੀ ਉਪਰਾਲੇ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਇਹ ਵਿੱਤੀ ਸਹਾਇਤਾ ਹਜ਼ਾਰਾਂ ਔਰਤਾਂ ਲਈ ਸਹਾਰਾ ਬਣ ਰਹੀ ਹੈ, ਜਿਸ ਨਾਲ ਉਹ ਆਪਣੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਪੂਰੀਆਂ ਕਰਦੀਆਂ ਹੋਈਆਂ ਆਤਮ-ਵਿਸ਼ਵਾਸ ਨਾਲ ਜੀਵਨ ਬਤੀਤ ਕਰ ਸਕਦੀਆਂ ਹਨ | ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਵੇਲੇ ਸੂਬੇ ਦੀਆਂ 6,83,004 ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਹਰ ਮਹੀਨੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ | ਡਾ. ਬਲਜੀਤ ਕੌਰ ਨੇ ਹੋਰ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਯੋਗ ਲਾਭਪਾਤਰੀਆਂ ਨੂੰ ਨਿਰਵਿਘਨ ਪੈਨਸ਼ਨ ਜਾਰੀ ਰਹੇ | ਇਸ ਲਈ ਪੰਜਾਬ ਸਰਕਾਰ ਵਲੋਂ 1200 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜੋ ਅÏਰਤਾਂ ਦੀ ਸਮਾਜਿਕ ਸੁਰੱਖਿਆ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ |

Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ ਦੇ ਪਿੰਡ ਗੰਡੀਵਿੰਡ 'ਚ ਸਾਬਕਾ ਰੋਡਵੇਜ਼ ਕਰਮਚਾਰੀ ਦੀ ਗੋਲੀਆਂ ਮਾਰ ਕੇ ਹੱਤਿਆ <br/> ਅਗਲੀ ਖ਼ਬਰ ਕਹਿਰ ਦੀ ਗਰਮੀ ਲੋਕਾਂ ਦੇ ਨਾਲ ਪਾਵਰਕਾਮ ਦੇ ਵੀ ਛੁਡਾਏਗੀ ਪਸੀਨੇ <br/>
Ad Position 24