19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਤਰਨ ਤਾਰਨ ਦੇ ਪਿੰਡ ਗੰਡੀਵਿੰਡ 'ਚ ਸਾਬਕਾ ਰੋਡਵੇਜ਼ ਕਰਮਚਾਰੀ ਦੀ ਗੋਲੀਆਂ ਮਾਰ ਕੇ ਹੱਤਿਆ <br/>

Ad Position 21
No active advertisement
ਅਜੀਤ ਡੈਸਕ 20-04-2026

ਚੋਹਲਾ ਸਾਹਿਬ, 19 ਅਪ੍ਰੈਲ (ਬਲਵਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ 'ਚ ਪੈਂਦੇ ਪਿੰਡ ਗੰਡੀਵਿੰਡ (ਧੱਤਲ) ਵਿਖੇ ਦਿਨ ਦਿਹਾੜੇ ਦੋ ਅਣਪਛਾਤੇ ਵਿਅਕਤੀਆਂ ਵਲੋਂ ਪਿੰਡ ਦੇ ਇਕ ਵਿਅਕਤੀ ਨੂੰ ਘਰ ਦੇ ਬਾਹਰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ | ਜਾਣਕਾਰੀ ਮੁਤਾਬਿਕ ਇਹ ਘਟਨਾ ਦੁਪਹਿਰ ਉਸ ਸਮੇਂ ਵਾਪਰੀ ਜਦੋਂ ਕਿਸਾਨ ਆਗੂ ਅਤੇ ਪੰਜਾਬ ਰੋਡਵੇਜ਼ ਤੋਂ ਸੇਵਾ ਮੁਕਤ ਆਤਮਾ ਸਿੰਘ (65) ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਗੰਡੀਵਿੰਡ ਆਪਣੇ ਘਰ ਵਿਚ ਮੌਜੂਦ ਸੀ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਮਿ੍ਤਕ ਆਤਮਾ ਸਿੰਘ ਦੇ ਪੁੱਤਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਦੋ ਨੌਜਵਾਨਾਂ ਵਲੋਂ ਸਾਡੇ ਘਰ ਦੇ ਗੇਟ 'ਤੇ ਆ ਕੇ ਇਹ ਕਿਹਾ ਗਿਆ ਕਿ ਆਤਮਾ ਸਿੰਘ ਘਰ ਹੈ ਤਾਂ ਇਸ ਦੌਰਾਨ ਉਸ ਦਾ ਪਿਤਾ (ਆਤਮਾ ਸਿੰਘ) ਉਨ੍ਹਾਂ ਦੀ ਆਵਾਜ਼ ਸੁਣ ਕੇ ਬਾਹਰ ਆ ਗਏ, ਜਦ ਉਹ ਬਾਹਰ ਪਹੁੰਚੇ ਤਾਂ ਮੋਟਰਸਾਈਕਲ ਦੀ ਪਿਛਲੀ ਸੀਟ 'ਤੇ ਬੈਠੇ ਇਕ ਨੌਜਵਾਨ ਵਲੋਂ ਗੋਲੀਆਂ ਚਲਾਈਆਂ, ਜਿਸ ਵਿਚ ਇਕ ਗੋਲੀ ਉਸ ਦੇ ਪਿਤਾ ਦੇ ਮੱਥੇ ਵਿਚ ਆ ਵੱਜੀ, ਜਿਸ ਨੂੰ ਤੁਰੰਤ ਨੇੜ੍ਹਲੇ ਹਸਪਤਾਲ ਵਿਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵਲੋਂ ਉਸ ਨੂੰ ਮਿ੍ਤਕ ਐਲਾਨ ਦਿੱਤਾ | ਪੁਲਿਸ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਪਾਰਟੀ ਥਾਣਾ ਮੁਖੀ ਰਣਜੀਤ ਸਿੰਘ ਦੀ ਅਗਵਾਈ ਹੇਠ ਘਟਨਾ ਸਥਾਨ 'ਤੇ ਪੁੱਜੀ, ਜਿਨਾਂ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਲੋੜੀਂਦੀ ਸ਼ੁਰੂ ਕਰ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਬੇਅਦਬੀ ਵਿਰੁੱਧ ਕਾਨੂੰਨ ਬਣਨ 'ਤੇ ਵੱਖ-ਵੱਖ ਮੰਤਰੀਆਂ ਅਤੇ ਆਗੂਆਂ ਵਲੋਂ ਧੰਨਵਾਦ <br/> ਅਗਲੀ ਖ਼ਬਰ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ 102 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ-ਡਾ. ਬਲਜੀਤ ਕੌਰ <br/>
Ad Position 24