17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਕਣਕ ਨੂੰ ਲੱਗੀ ਅੱਗ ਬੁਝਾਉਂਦਿਆਂ ਕਿਸਾਨ ਦੀ ਮੌਤ

Ad Position 21
No active advertisement
ਅਜੀਤ ਡੈਸਕ 21-04-2026

ਮਾਛੀਵਾੜਾ ਸਾਹਿਬ, 20 ਅਪ੍ਰੈਲ (ਰਾਜਦੀਪ ਸਿੰਘ ਅਲਬੇਲਾ)-ਬਲਾਕ ਮਾਛੀਵਾੜਾ ਅਧੀਨ ਪੈਂਦੇ ਰੋਪੜ ਰੋਡ 'ਤੇ ਸਥਿਤ ਪਿੰਡ ਸਲਾਣਾ ਬੇਟ ਵਿਖੇ ਅੱਜ ਸਵੇਰੇ 8.30 ਵਜੇ ਖੇਤਾਂ ਵਿਚ ਲੱਗੀ ਅੱਗ ਨੂੰ ਬੁਝਾਉਣ ਸਮੇਂ ਟਰੈਕਟਰ ਸਵਾਰ ਨੌਜਵਾਨ ਕਿਸਾਨ ਮਨਦੀਪ ਸਿੰਘ ਜਿਸ ਦੀ ਉਮਰ ਕਰੀਬ 42 ਸਾਲ ਦੱਸੀ ਜਾ ਰਹੀ ਹੈ, ਦੀ ਮੌਤ ਹੋ ਗਈ | ਪਿੰਡ ਵਾਸੀਆਂ ਨੇ ਦੱਸਿਆ ਕਿ ਸਵੇਰੇ ਕਿਸਾਨ ਮਨਦੀਪ ਸਿੰਘ ਦੇ ਖੇਤਾਂ ਵਿਚ ਲੱਗੀ ਅੱਗ ਵਧਦੀ ਜਾ ਰਹੀ ਸੀ ਜਿਸ ਕਾਰਨ ਉਹ ਟਰੈਕਟਰ ਲੈ ਕੇ ਹੋਰ ਪਿੰਡ ਵਾਸੀਆਂ ਦੀ ਮਦਦ ਨਾਲ ਅੱਗ ਨੂੰ ਬੁਝਾਉਣ ਵਿਚ ਲੱਗ ਗਿਆ | ਇਸ ਦੌਰਾਨ ਅੱਗ ਬੁਝਾਉਂਦਿਆਂ ਟਰੈਕਟਰ ਸਵਾਰ ਮਨਦੀਪ ਸਿੰਘ ਨੇ ਜਦੋਂ ਆਪਣੀ ਕਣਕ ਨੂੰ ਲਪੇਟ ਵਿਚ ਆਉਂਦਿਆਂ ਦੇਖਿਆ ਤਾਂ ਉਹ ਧੰੂਏਾ ਦੀ ਪ੍ਰਵਾਹ ਕੀਤੇ ਬਿਨਾਂ ਉਸਨੂੰ ਬੁਝਾਉਣ ਲੱਗ ਪਿਆ | ਪਰ ਧੂੰਏਾ ਕਾਰਨ ਉਸਨੂੰ ਘਬਰਾਹਟ ਹੋਈ ਤੇ ਦਿਲ ਦਾ ਦੌਰਾ ਪੈ ਗਿਆ, ਜਿਸਨੂੰ ਤੁਰੰਤ ਪਿੰਡ ਵਾਸੀਆਂ ਵਲੋਂ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਚੁੱਕੀ ਸੀ | ਮਨਦੀਪ ਸਿੰਘ ਆਪਣੇ ਪਿੱਛੇ ਵਿਧਵਾ ਮਾਂ, ਪਤਨੀ ਤੇ 2 ਛੋਟੇ-ਛੋਟੇ ਬੱਚੇ ਛੱਡ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਰਾਖਵਾਂਕਰਨ ਬਿੱਲ ਨੂੰ ਰੱਦ ਕਰਕੇ ਵਿਰੋਧੀ ਪਾਰਟੀ ਨੇ ਔਰਤ ਵਿਰੋਧੀ ਮਾਨਸਿਕਤਾ ਦਾ ਸਬੂਤ ਦਿੱਤਾ-ਸਿਰਸਾ <br/> ਅਗਲੀ ਖ਼ਬਰ ਚੁਬਾਰਾ ਸਰਦਾਰੀ ਦਾ
Ad Position 24