17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਭਾਜਪਾ ਵਲੋਂ ਮਹਿਲਾ ਰਾਖਵਾਂਕਰਨ ਬਿੱਲ ਦੇ ਨਾਂਅ 'ਤੇ ਚੁੱਪਚਾਪ ਹੱਦਬੰਦੀ ਬਿੱਲ ਲਿਆਉਣ ਦੀ ਕੋਸ਼ਿਸ਼ - ਰਾਜਾ ਵੜਿੰਗ, ਰੰਧਾਵਾ

Ad Position 21
No active advertisement
ਅਜੀਤ ਡੈਸਕ 21-04-2026

ਚੰਡੀਗੜ੍ਹ, 20 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਪੰਜਾਬ ਕਾਂਗਰਸ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੇਸ਼ ਭਰ ਵਿਚ ਲੋਕ ਸਭਾ ਤੇ ਵਿਧਾਨ ਸਭਾ ਹਲਕਿਆਂ ਦੀ ਹੱਦਬੰਦੀ ਨੂੰ ਲੈ ਕੇ ਕਿਹਾ ਕਿ ਇਸ ਨਾਲ ਪੰਜਾਬ ਵਰਗੇ ਸੂਬਿਆਂ ਦੀ ਅਨੁਪਾਤਕ ਹਿੱਸੇਦਾਰੀ ਘੱਟ ਹੋ ਜਾਵੇਗੀ, ਜਦਕਿ ਉੱਤਰ ਪ੍ਰਦੇਸ਼ ਅਤੇ ਬਿਹਾਰ ਵਰਗੇ ਸੂਬਿਆਂ ਦੀ ਵੱਧ ਜਾਵੇਗੀ | ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਮਹਿਲਾ ਰਾਖਵਾਂਕਰਨ ਬਿੱਲ ਨੂੰ ਨੁਕਸਾਨ ਪਹੁੰਚਾ ਕੇ ਇਸ ਦਾ ਦੋਸ਼ ਵਿਰੋਧੀ ਪੱਖ 'ਤੇ ਮੜ੍ਹਨ ਦੀ ਕੋਸ਼ਿਸ਼ ਕਰ ਰਹੀ ਹੈ | ਕਾਂਗਰਸ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਵਿਦੇਸ਼ ਫੇਰੀਆਂ 'ਤੇ ਵੀ ਤੰਜ ਕਸਦਿਆਂ ਕਿਹਾ ਕਿ ਇਹ ਨਿਵੇਸ਼ ਲਿਆਉਣ ਦੇ ਨਾਮ 'ਤੇ ਅਸਲ ਵਿਚ 'ਛੁੱਟੀਆਂ' ਹਨ | ਕਾਂਗਰਸ ਆਗੂਆਂ ਨੇ ਸਪੱਸ਼ਟ ਕੀਤਾ ਕਿ ਸੰਸਦ ਵਿਚ ਮਹਿਲਾ ਰਾਖਵਾਂਕਰਨ ਬਿੱਲ ਨਹੀਂ, ਸਗੋਂ ਹੱਦਬੰਦੀ ਬਿੱਲ ਰੱਦ ਹੋਇਆ ਸੀ | ਉਨ੍ਹਾਂ ਕਿਹਾ ਕਿ ਭਾਜਪਾ ਨੇ ਮਹਿਲਾ ਰਾਖਵਾਂਕਰਨ ਬਿਲ ਦੇ ਨਾਮ 'ਤੇ ਚੁੱਪਚਾਪ ਹੱਦਬੰਦੀ ਬਿਲ ਲਿਆਉਣ ਦੀ ਕੋਸ਼ਿਸ਼ ਕੀਤੀ ਸੀ, ਜਦਕਿ ਮਹਿਲਾ ਰਾਖਵਾਂਕਰਨ ਬਿਲ 2023 ਵਿਚ ਪਹਿਲਾਂ ਹੀ ਸਰਬਸਮਤੀ ਨਾਲ ਪਾਸ ਹੋ ਚੁੱਕਾ ਹੈ | ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਬਰਾਬਰੀ ਦੇ ਅਧਿਕਾਰ ਅਤੇ ਰਾਖਵਾਂਕਰਨ ਦੇਣ ਲਈ ਕਾਂਗਰਸ ਨੂੰ ਭਾਜਪਾ ਤੋਂ ਕਿਸੇ ਸਰਟੀਫਿਕੇਟ ਦੀ ਲੋੜ ਨਹੀਂ ਹੈ |

Ad Position 22
No active advertisement
ਪਿਛਲੀ ਖ਼ਬਰ ਅਦਾਕਾਰਾ ਪ੍ਰੀਟੀ ਜ਼ਿੰਟਾ ਵਲੋਂ ਬੱਚੇ ਹਰਗੁਣ ਸਿੰਘ ਧਾਲੀਵਾਲ ਦਾ ਸੋਨ ਤਗਮੇ ਨਾਲ ਸਨਮਾਨ <br/> ਅਗਲੀ ਖ਼ਬਰ ਰਾਖਵਾਂਕਰਨ ਬਿੱਲ ਨੂੰ ਰੱਦ ਕਰਕੇ ਵਿਰੋਧੀ ਪਾਰਟੀ ਨੇ ਔਰਤ ਵਿਰੋਧੀ ਮਾਨਸਿਕਤਾ ਦਾ ਸਬੂਤ ਦਿੱਤਾ-ਸਿਰਸਾ <br/>
Ad Position 24