18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਨਸ਼ਾ ਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਅੰਤਰਰਾਜੀ ਗਰੋਹ ਦੇ 4 ਮੈਂਬਰ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 21-04-2026

9. 925 ਕਿੱਲੋਗ੍ਰਾਮ ਹੈਰੋਇਨ, 2 ਵਿਦੇਸ਼ੀ ਪਿਸਤੌਲ, 8 ਮੈਗਜ਼ੀਨ ਤੇ 4 ਜ਼ਿੰਦਾ ਕਾਰਤੂਸ ਬਰਾਮਦ
ਹੁਸ਼ਿਆਰਪੁਰ, 20 ਅਪ੍ਰੈਲ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਜ਼ਿਲ੍ਹਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਗੁਪਤ ਸੂਚਨਾ ਤੋਂ ਬਾਅਦ ਪੁਲਿਸ ਨੇ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਅੰਤਰਰਾਜੀ/ਵਿਦੇਸ਼ੀ ਸੰਬੰਧਾਂ ਵਾਲੇ ਗਰੋਹ ਦੇ 4 ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 9.925 ਕਿੱਲੋਗ੍ਰਾਮ ਹੈਰੋਇਨ, 2 ਵਿਦੇਸ਼ੀ ਪਿਸਤੌਲ, 8 ਮੈਗਜ਼ੀਨ ਤੇ 4 ਜ਼ਿੰਦਾ ਕਾਰਤੂਸ ਬਰਾਮਦ ਕੀਤੇ | ਅੱਜ ਇੱਥੇ ਪੁਲਿਸ ਲਾਈਨ 'ਚ ਪੈੱ੍ਰਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਮਿਲੀ ਗੁਪਤ ਸੂਚਨਾ ਤੋਂ ਬਾਅਦ ਪੁਲਿਸ ਦੀਆਂ ਟੀਮਾਂ ਨੇ ਕਾਰਵਾਈ ਕਰਦਿਆਂ ਗੜ੍ਹਸ਼ੰਕਰ ਦੇ ਇਲਾਕੇ 'ਚ ਵਿਸ਼ੇਸ਼ ਨਾਕਾਬੰਦੀ ਕਰਕੇ ਜਦੋਂ ਇਕ ਆਈ-20 ਕਾਰ ਨੂੰ ਰੋਕ ਕੇ ਚਾਰ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਕੇ ਕਾਰ ਦੀ ਤਲਾਸ਼ੀ ਲਈ ਤਾਂ ਉਸ 'ਚੋਂ 9. 925 ਕਿੱਲੋਗ੍ਰਾਮ ਹੈਰੋਇਨ, 2 ਵਿਦੇਸ਼ੀ ਪਿਸਤੌਲ, 8 ਮੈਗਜ਼ੀਨ ਤੇ 4 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ਦੀ ਪਹਿਚਾਣ ਮਨਜਿੰਦਰ ਸਿੰਘ ਉਰਫ਼ ਸੋਨੂੰ ਵਾਸੀ ਪਿੰਡ ਪਥਰਾਲੀਆਂ (ਹੁਸ਼ਿਆਰਪੁਰ), ਸ਼ਿਵਮ ਭੰਡਾਰੀ ਵਾਸੀ ਧੀਣਾ (ਜਲੰਧਰ), ਸਾਹਿਲ ਮਸੀਹ ਉਰਫ਼ ਮੋਨੂੰ ਪਿੰਡ ਪੱਖੋਕੇ ਟਾਹਲੀ (ਗੁਰਦਾਸਪੁਰ) ਅਤੇ ਰਮੇਲ ਰੌਜਰ ਵਾਸੀ ਗੜ੍ਹਸ਼ੰਕਰ (ਹੁਸ਼ਿਆਰਪੁਰ) ਵਜੋਂ ਹੋਈ ਹੈ | ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਗੜ੍ਹਸ਼ੰਕਰ 'ਚ ਧਾਰਾ 21 ਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗਿ੍ਫ਼ਤਾਰ ਅਗਲੀ ਖ਼ਬਰ ਚੋਣ ਨਾ ਲੜਨ ਲਈ 'ਆਪ' ਆਗੂ ਨੂੰ ਧਮਕੀਆਂ, ਘਰ 'ਤੇ ਚਲਾਈਆਂ ਗੋਲੀਆਂ <br/>
Ad Position 24