18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 21-04-2026
ਚੰਡੀਗੜ੍ਹ, 20 ਅਪ੍ਰੈਲ (ਅਜੀਤ ਬਿਊਰੋ)-ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ) ਪੰਜਾਬ ਨੇ ਜ਼ਿਲ੍ਹਾ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿਚ ਚਾਰ ਮੁਲਜ਼ਮਾਂ ਨੂੰ ਦੋ ਵਿਦੇਸ਼ੀ.30 ਬੋਰ ਪਿਸਤੌਲਾਂ ਤੇ ਅੱਠ ਜ਼ਿੰਦਾ ਕਾਰਤੂਸ ਸਮੇਤ ਗਿ੍ਫ਼ਤਾਰ ਕਰਕੇ ਵਿਦੇਸ਼ੀ ਗੈਂਗਸਟਰਾਂ ਦੁਆਰਾ ਚਲਾਏ ਜਾ ਰਹੇ ਇਕ ਗੈਂਗਸਟਰ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ | ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ | ਗਿ੍ਫ਼ਤਾਰ ਮੁਲਜ਼ਮਾਂ ਦੀ ਪਛਾਣ ਪਿੰਡ ਉਗਾਨਾ ਵਾਸੀ ਅਰਮਾਨ ਸਿੰਘ, ਪਿੰਡ ਨਲਾਸ ਖੁਰਦ ਵਾਸੀ ਚਿਰਾਗ, ਪਿੰਡ ਨਲਾਸ ਕਲਾਂ ਵਾਸੀ ਰਵਿੰਦਰ ਸਿੰਘ ਉਰਫ ਰਾਹੁਲ ਅਤੇ ਪਿੰਡ ਧਮੋਲੀ ਦੇ ਵਾਸੀ ਅਕਸ਼ੈ ਉਰਫ ਪਿ੍ੰਸ ਵਜੋਂ ਹੋਈ ਹੈ, ਇਹ ਸਾਰੇ ਜ਼ਿਲ੍ਹਾ ਪਟਿਆਲਾ ਨਾਲ ਸੰਬੰਧਿਤ ਹਨ | ਪੁਲਿਸ ਟੀਮਾਂ ਨੇ ਮੁਲਜ਼ਮਾਂ ਤੋਂ ਪਿਸਤੌਲ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਸੇਡਾਨ ਹੌਂਡਾ ਅਮੇਜ਼ ਕਾਰ ਵੀ ਬਰਾਮਦ ਕਰ ਲਈ ਹੈ, ਜਿਸ 'ਤੇ ਉਹ ਸਫ਼ਰ ਕਰ ਰਹੇ ਸਨ | ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਵਿਚੋਂ ਅਕਸ਼ੈ ਉਰਫ਼ ਪਿ੍ੰਸ ਨਾਮੀ ਵਿਅਕਤੀ, ਜੁਲਾਈ 2025 ਵਿਚ ਅਬੋਹਰ ਵਿਖੇ 'ਵੀਅਰ ਵੈੱਲ' ਸ਼ੋਅਰੂਮ ਮਾਲਕ ਦੇ ਕਤਲ ਕੇਸ ਵਿਚ ਸ਼ਾਮਿਲ ਸੀ | ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਨੇ ਮੁੱਖ ਹਮਲਾਵਰਾਂ ਨੂੰ ਲੌਜਿਸਟਿਕਲ ਸਹਾਇਤਾ ਪ੍ਰਦਾਨ ਕੀਤੀ ਸੀ | ਡੀ.ਜੀ.ਪੀ. ਨੇ ਕਿਹਾ ਕਿ ਇਸ ਮਾਮਲੇ ਵਿਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ ਤੇ ਆਉਣ ਵਾਲੇ ਦਿਨਾਂ ਵਿਚ ਹੋਰ ਗਿ੍ਫ਼ਤਾਰੀਆਂ ਹੋਣ ਦੀ ਉਮੀਦ ਹੈ |
Ad Position 22
No active advertisement
ਪਿਛਲੀ ਖ਼ਬਰ ਭਿ੍ਸ਼ਟਾਚਾਰ ਅਤੇ ਐਨ.ਡੀ.ਪੀ.ਐਸ. ਮਾਮਲਿਆਂ 'ਚ ਸਜ਼ਾਯਾਫ਼ਤਾ ਕਰਮਚਾਰੀ ਨੌਕਰੀ 'ਚ ਕਿਉਂ - ਹਾਈਕੋਰਟ ਅਗਲੀ ਖ਼ਬਰ ਨਸ਼ਾ ਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਅੰਤਰਰਾਜੀ ਗਰੋਹ ਦੇ 4 ਮੈਂਬਰ ਗਿ੍ਫ਼ਤਾਰ
Ad Position 24