18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

8ਵੀਂ ਦੀਆਂ ਉੱਤਰ-ਪੱਤਰੀਆਂ ਦੀ ਰੀ-ਚੈਕਿੰਗ ਕਰਵਾਉਣ ਲਈ ਅੰਤਿਮ ਮਿਤੀ 1 ਮਈ

Ad Position 21
No active advertisement
ਅਜੀਤ ਡੈਸਕ 21-04-2026
ਐੱਸ. ਏ. ਐੱਸ. ਨਗਰ, 20 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 8ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦੀਆਂ ਉੱਤਰ-ਪੱਤਰੀਆਂ ਦੀ ਰੀ-ਚੈਕਿੰਗ ਕਰਵਾਉਣ ਲਈ ਆਨਲਾਈਨ ਫਾਰਮ ਅਤੇ ਫ਼ੀਸ ਭਰਨ ਲਈ ਅੰਤਿਮ ਮਿਤੀ 1 ਮਈ ਨਿਰਧਾਰਤ ਕੀਤੀ ਗਈ ਹੈ | ਇਸ ਸੰਬੰਧ 'ਚ ਸਿੱਖਿਆ ਬੋਰਡ ਦੀ ਉਪ ਸਕੱਤਰ ਡਾ. ਗੁਰਮੀਤ ਕੌਰ ਵਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 8ਵੀ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ ਫਰਵਰੀ ਮਾਰਚ-2026 ਦਾ ਨਤੀਜਾ 10 ਅਪ੍ਰੈਲ ਨੂੰ ਐਲਾਨਿਆ ਜਾ ਚੁੱਕਾ ਹੈ ਤੇ ਇਸ ਪ੍ਰੀਖਿਆ ਨਾਲ ਸੰਬੰਧਿਤ ਉੱਤਰ-ਪੱਤਰੀਆਂ ਦੀ ਰੀ-ਚੈਕਿੰਗ ਕਰਵਾਉਣ ਲਈ ਪ੍ਰੀਖਿਆਰਥੀਆਂ ਵਾਸਤੇ ਆਨਲਾਈਨ ਫਾਰਮ ਅਤੇ ਫ਼ੀਸ ਭਰਨ ਲਈ ਅੰਤਿਮ ਮਿਤੀ 1 ਮਈ ਨਿਰਧਾਰਤ ਕੀਤੀ ਗਈ ਹੈ | ਪ੍ਰੀਖਿਆਰਥੀ ਆਨਲਾਈਨ ਫਾਰਮ ਅਤੇ ਫ਼ੀਸ ਭਰਨ ਉਪਰੰਤ ਇਸ ਦਾ ਪਿ੍ੰਟ ਆਪਣੇ ਕੋਲ ਰਿਕਾਰਡ ਹਿੱਤ ਰੱਖਣਗੇ ਤੇ ਇਸ ਫਾਰਮ ਦੀ ਹਾਰਡ ਕਾਪੀ ਵੀ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ ਦੀ ਜ਼ਰੂਰਤ ਨਹੀਂ |
Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਨੇ ਕੁਝ ਦਿਨਾਂ ਵਿਚ ਫੈਸਲਾਕੁੰਨ ਕਾਨੂੰਨ ਦਿੱਤਾ: ਬਲਤੇਜ ਪੰਨੂ ਅਗਲੀ ਖ਼ਬਰ ਪਰਲ ਗਰੁੱਪ ਦੀ ਠੱਗੀ ਦਾ ਸ਼ਿਕਾਰ ਹੋਏ ਪੀੜਤਾਂ ਦੀ ਬਾਂਹ ਫੜੇ ਪੰਜਾਬ ਸਰਕਾਰ-ਖਹਿਰਾ
Ad Position 24