18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

'ਆਪ' ਸਰਕਾਰ ਨੇ ਕੁਝ ਦਿਨਾਂ ਵਿਚ ਫੈਸਲਾਕੁੰਨ ਕਾਨੂੰਨ ਦਿੱਤਾ: ਬਲਤੇਜ ਪੰਨੂ

Ad Position 21
No active advertisement
ਅਜੀਤ ਡੈਸਕ 21-04-2026

ਚੰਡੀਗੜ੍ਹ, 20 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ 'ਜਾਗਤ ਜੋਤਿ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ, 2026' 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਲਗਾਤਾਰ ਚੁੱਪ 'ਤੇ ਸਵਾਲ ਉਠਾਏ ਹਨ | ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਜਦੋਂ ਪੰਜਾਬ ਨੇ ਬੇਅਦਬੀ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਇਆ ਹੈ, ਅਕਾਲੀ ਦਲ ਵਲੋਂ ਕੋਈ ਪ੍ਰਤੀਕਿਰਿਆ ਨਾ ਆਉਣਾ ਕਈ ਗੰਭੀਰ ਸਿਆਸੀ ਸਵਾਲ ਖੜ੍ਹੇ ਕਰਦਾ ਹੈ | ਸੋਮਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ 'ਆਪ' ਪੰਜਾਬ ਦੇ ਸੂਬਾ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਜਿੱਥੇ 'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਲਿਆ ਕੇ ਆਪਣੀ ਵਚਨਬੱਧਤਾ ਪੂਰੀ ਕੀਤੀ ਹੈ ਅਤੇ ਕੁਝ ਦਿਨਾਂ ਵਿਚ ਫੈਸਲਾਕੁੰਨ ਕਾਨੂੰਨ ਦਿੱਤਾ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਗੁਰੂ ਦੋਖੀਆਂ ਨੂੰ ਮਿਲ ਰਹੀ ਪੁਸ਼ਤਪਨਾਹੀ ਬੰਦ ਕਰੇ-ਦਲ ਖ਼ਾਲਸਾ ਅਗਲੀ ਖ਼ਬਰ 8ਵੀਂ ਦੀਆਂ ਉੱਤਰ-ਪੱਤਰੀਆਂ ਦੀ ਰੀ-ਚੈਕਿੰਗ ਕਰਵਾਉਣ ਲਈ ਅੰਤਿਮ ਮਿਤੀ 1 ਮਈ
Ad Position 24