19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਵਿਰੋਧੀ ਤਾਕਤਾਂ ਦੇ ਮਨਸੂਬਿਆਂ ਨੂੰ ਅਸਫ਼ਲ ਬਣਾਉਣ ਲਈ ਅਸੀਂ ਪੰਥਕ ਸਮਝੌਤੇ ਦੇ ਹਾਮੀ-ਮਾਨ

Ad Position 21
No active advertisement
ਅਜੀਤ ਡੈਸਕ 21-04-2026

ਫ਼ਤਹਿਗੜ੍ਹ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੀ ਪੀ.ਏ.ਸੀ. ਦੀ ਅਹਿਮ ਮੀਟਿੰਗ ਹੋਈ
ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੀ ਪੀ.ਏ.ਸੀ. ਦੀ ਅਹਿਮ ਮੀਟਿੰਗ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਗਿਆਨੀ ਗੁਰਮੁੱਖ ਸਿੰਘ ਯਾਦਗਾਰੀ ਇਕੱਤਰਤਾ ਹਾਲ ਵਿਚ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ | ਜਾਣਕਾਰੀ ਦਿੰਦਿਆਂ ਪਾਰਟੀ ਦੇ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਨੇ ਦੱਸਿਆ ਕਿ ਮੀਟਿੰਗ ਵਿਚ ਕਈ ਅਹਿਮ ਫ਼ੈਸਲੇ ਲਏ ਗਏ ਹਨ | ਉਨ੍ਹਾਂ ਦੱਸਿਆ ਕਿ ਜਦੋਂ ਵਿਰੋਧੀ ਜਮਾਤਾਂ ਸਿਆਸੀ ਤੌਰ 'ਤੇ ਪੰਜਾਬ ਦੀ ਹਕੂਮਤ 'ਤੇ ਕਾਬਜ਼ ਹੋਣ ਦੇ ਮਨਸੂਬੇ ਬਣਾ ਰਹੇ ਹਨ, ਤਾਂ ਉਸ ਸਮੇਂ ਪੰਜਾਬੀਆਂ ਤੇ ਸਿੱਖ ਕੌਮ ਦੀ ਵੀ ਇਹ ਜ਼ੋਰਦਾਰ ਆਵਾਜ਼ ਉੱਠ ਰਹੀ ਹੈ ਕਿ ਇਨ੍ਹਾਂ ਫ਼ਿਰਕੂ ਤਾਕਤਾਂ ਨੂੰ ਪੰਜਾਬ ਵਿਚ ਕਾਬਜ਼ ਹੋਣ ਤੋਂ ਰੋਕਣ ਲਈ ਸਭ ਪੰਥਕ ਧਿਰਾਂ ਵਲੋਂ ਸਾਂਝੀ ਸਰਕਾਰ ਬਣਾਉਣ ਲਈ ਸਭ ਪਾਰਟੀਆਂ ਤੇ ਆਗੂਆਂ ਨੂੰ ਇਕਜੁਟ ਹੋ ਕੇ ਪੰਥਕ ਉਮੀਦਵਾਰ ਖੜ੍ਹੇ ਕੀਤੇ ਜਾਣ | ਉਨ੍ਹਾਂ ਕਿਹਾ ਕਿ ਅਸੀਂ ਇਸ ਮਿਸ਼ਨ ਦੀ ਪ੍ਰਾਪਤੀ ਲਈ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੂਸਰੀਆਂ ਪੰਥਕ ਧਿਰਾਂ ਨਾਲ ਸੁਹਿਰਦਤਾ ਨਾਲ ਗੱਲਬਾਤ ਵੀ ਕਰੇਗਾ | ਮੀਟਿੰਗ ਵਿਚ ਸਿਮਰਨਜੀਤ ਸਿੰਘ ਮਾਨ ਤੋਂ ਇਲਾਵਾ ਇਮਾਨ ਸਿੰਘ ਮਾਨ, ਇਕਬਾਲ ਸਿੰਘ ਟਿਵਾਣਾ, ਪ੍ਰੋਫ਼ੈਸਰ ਮਹਿੰਦਰਪਾਲ ਸਿੰਘ, ਡਾ. ਹਰਜਿੰਦਰ ਸਿੰਘ ਜੱਖੂ, ਹਰਪਾਲ ਸਿੰਘ ਬਲੇਰ, ਅੰਮਿ੍ਤਪਾਲ ਸਿੰਘ ਛੰਦੜਾ, ਕੁਲਦੀਪ ਸਿੰਘ ਭਾਗੋਵਾਲ, ਗੁਰਜੰਟ ਸਿੰਘ ਕੱਟੂ, ਹਰਜੀਤ ਸਿੰਘ ਵਿਰਕ, ਹਰਭਜਨ ਸਿੰਘ ਕਸ਼ਮੀਰੀ, ਬਹਾਦਰ ਸਿੰਘ ਭਸੋੜ, ਹਰਦੇਵ ਸਿੰਘ ਪੱਪੂ, ਜਤਿੰਦਰ ਸਿੰਘ ਥਿੰਦ, ਪਰਮਿੰਦਰ ਸਿੰਘ ਬਾਲਿਆਂਵਾਲੀ, ਗੁਰਨੈਬ ਸਿੰਘ ਨੈਬੀ, ਜਗਮੀਤ ਸਿੰਘ ਐਡਵੋਕੇਟ, ਸੂਬੇਦਾਰ ਮੇਜਰ ਸਿੰਘ, ਧਰਮ ਸਿੰਘ ਕਲੌੜ, ਓਪਿੰਦਰ ਪ੍ਰਤਾਪ ਸਿੰਘ, ਸਤਨਾਮ ਸਿੰਘ ਵੀ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਕਣਕ ਦੇ ਨਾੜ ਨੂੰ ਇੰਡਸਟਰੀ 'ਚ ਵਰਤਣ 'ਤੇ ਰੋਕ ਲਗਾਈ ਜਾਵੇ-ਸਦਰਪੁਰਾ ਅਗਲੀ ਖ਼ਬਰ ਕਣਕ ਦੀ ਖੜ੍ਹੀ ਫ਼ਸਲ ਤੇ ਨਾੜ ਨੂੰ ਲੱਗੀ ਅੱਗ <br/>
Ad Position 24