19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਰਾਜਸਥਾਨ ਰਿਫਾਇਨਰੀ ਸਾਈਟ 'ਤੇ ਅੱਗ; ਮੰਗਲਵਾਰ ਨੂੰ ਪ੍ਰਧਾਨ ਮੰਤਰੀ ਵੱਲੋਂ ਉਦਘਾਟਨ ਰੱਦ; ਜਾਂਚ ਦੇ ਹੁਕਮ

Ad Position 21
No active advertisement
ਅਜੀਤ ਡੈਸਕ 21-04-2026
ਜੈਪੁਰ, 20 ਅਪ੍ਰੈਲ (ਪੀ.ਟੀ.ਆਈ.) ਰਾਜਸਥਾਨ ਦੇ ਬਲੋਤਰਾ ਜ਼ਿਲ੍ਹੇ ਵਿੱਚ ਪਚਪਦਰਾ ਰਿਫਾਇਨਰੀ ਵਿੱਚ ਸੋਮਵਾਰ ਨੂੰ ਅੱਗ ਲੱਗ ਗਈ¢ ਇਹ ਘਟਨਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰਿਫਾਇਨਰੀ ਦੇ ਨਿਰਧਾਰਤ ਉਦਘਾਟਨ ਤੋਂ ਇੱਕ ਦਿਨ ਪਹਿਲਾਂ ਵਾਪਰੀ, ਜਿਸ ਕਾਰਨ ਅਧਿਕਾਰੀਆਂ ਨੇ ਜਾਂਚ ਦੇ ਆਦੇਸ਼ ਦਿੱਤੇ ਹਨ¢ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਨੇ ਕਿਹਾ ਕਿ ਮੰਗਲਵਾਰ, 21 ਅਪ੍ਰੈਲ ਨੂੰ ਪ੍ਰਧਾਨ ਮੰਤਰੀ ਵੱਲੋਂ ਰਿਫਾਇਨਰੀ ਦੇ ਨਿਰਧਾਰਤ ਉਦਘਾਟਨ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ¢ਇਸ ਘਟਨਾ ਵਿੱਚ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ¢ ਅਧਿਕਾਰੀਆਂ ਨੇ ਦੱਸਿਆ ਕਿ ਫਾਇਰ ਟੈਂਡਰਾਂ ਨੇ ਲਗਭਗ ਦੋ ਘੰਟਿਆਂ ਵਿੱਚ ਅੱਗ 'ਤੇ ਕਾਬੂ ਪਾ ਲਿਆ¢ਅੱਗ ਰਿਫਾਇਨਰੀ ਦੇ ਕਰੂਡ ਡਿਸਟਿਲੇਸ਼ਨ ਯੂਨਿਟ (ਸੀ ਡੀ ਯੂ) ਸੈਕਸ਼ਨ ਦੇ ਨੇੜੇ ਲੱਗੀ, ਜਿਸ ਕਾਰਨ ਹਫੜਾ-ਦਫੜੀ ਮਚ ਗਈ¢ ਐਮਰਜੈਂਸੀ ਰਿਸਪਾਂਸ ਟੀਮਾਂ ਅੱਗ 'ਤੇ ਕਾਬੂ ਪਾਉਣ ਲਈ ਤੁਰੰਤ ਮÏਕੇ 'ਤੇ ਪਹੁੰਚ ਗਈਆਂ¢ਅਧਿਕਾਰੀਆਂ ਨੇ ਦੱਸਿਆ ਕਿ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਦਾ ਸੋਮਵਾਰ ਰਿਫਾਇਨਰੀ ਦਾ ਨਿਰਧਾਰਤ ਦÏਰਾ ਵੀ ਰੱਦ ਕਰ ਦਿੱਤਾ ਗਿਆ¢

Ad Position 22
No active advertisement
ਪਿਛਲੀ ਖ਼ਬਰ ਮੋਦੀ ਨੇ ਖ਼ਤਮ ਕੀਤਾ ਮਹਿਲਾ ਰਾਖਵਾਂਕਰਨ ਬਿੱਲ, ਵਿਰੋਧੀ ਧਿਰ ਨੇ ਤਾਂ ਹੱਦਬੰਦੀ ਬਿੱਲ ਦਾ ਹੀ ਵਿਰੋਧ ਕੀਤਾ ਸੀ-ਖੜਗੇ <b... ਅਗਲੀ ਖ਼ਬਰ ਈ.ਡੀ. ਵਲੋਂ ਕਰਨਾਟਕ 'ਚ ਕਾਂਗਰਸ ਵਿਧਾਇਕ ਦੇ ਪੁੱਤਰਾਂ ਦੇ ਟਿਕਾਣਿਆਂ 'ਤੇ ਛਾਪੇ <br/>
Ad Position 24