16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਈ.ਡੀ. ਦਫਤਰ ਦੇ 13 ਅਫਸਰਾਂ ਦੀਆਂ ਬਦਲੀਆਂ

Ad Position 21
No active advertisement
ਅਜੀਤ ਡੈਸਕ 22-04-2026
ਜਲੰਧਰ, 21 ਅਪ੍ਰੈਲ (ਸ਼ਿਵ)-ਭਾਰਤ ਸਰਕਾਰ ਦੇ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਜਲੰਧਰ ਈ. ਡੀ. ਦਫਤਰ ਵਿਚ ਵੱਡਾ ਫੇਰਬਦਲ ਕਰਦੇ ਹੋਏ 13 ਅਫ਼ਸਰਾਂ ਦੀਆਂ ਬਦਲੀਆਂ ਦੂਜੀਆਂ ਥਾਵਾਂ 'ਤੇ ਕੀਤੀਆਂ ਗਈਆਂ ਹਨ | ਚਾਹੇ ਈ. ਡੀ. ਅਫ਼ਸਰਾਂ ਦੀਆਂ ਵੱਡੇ ਪੱਧਰ 'ਤੇ ਬਦਲੀਆਂ ਹੋਈਆਂ ਹਨ ਪਰ ਦਫਤਰ ਵਲੋਂ ਕੁੱਝ ਸਮਾਂ ਪਹਿਲਾਂ ਕਈ ਮਾਮਲਿਆਂ ਦੀ ਜਾਂਚ ਚੱਲ ਰਹੀ ਸੀ, ਉਸਨੂੰ ਅੱਗੇ ਤੋਰਨ ਲਈ ਕੁੱਝ ਦਿਨ ਹੋਰ ਲੱਗ ਸਕਦੇ ਹਨ ਕਿਉਂਕਿ ਜਦੋਂ ਕਿਸੇ ਅਫ਼ਸਰ ਦੀ ਬਦਲੀ ਹੁੰਦੀ ਹੈ ਤਾਂ ਨਵੇਂ ਅਫ਼ਸਰ ਨੂੰ ਵੀ ਕੰਮ ਸੰਭਾਲਣ ਤੋਂ ਬਾਅਦ ਵੀ ਫਾਈਲਾਂ ਬਾਰੇ ਜਾਣਕਾਰੀ ਲੈਣ ਲਈ ਕਾਫੀ ਸਮਾਂ ਲੱਗਦਾ ਹੈ | ਈ. ਡੀ. ਦਫਤਰ ਵਿਚ ਪਹਿਲੀ ਬਾਰ ਵੱਡੇ ਪੱਧਰ 'ਤੇ ਇਹ ਫੇਰਬਦਲ ਹੋਇਆ ਹੈ | ਜਿਨਾਂ ਅਫ਼ਸਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ, ਉਨ੍ਹਾਂ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਭੇਜਿਆ ਗਿਆ ਹੈ ਜਿਨਾਂ ਵਿਚ ਜੰਮੂ, ਚੇਨਈ, ਬੈਂਗਲੁਰੂ, ਹੈਦਰਾਬਾਦ ਸ਼ਾਮਿਲ ਹੈ | ਜਲੰਧਰ ਜ਼ੋਨ ਦੇ ਸੀਨੀਅਰ ਅਧਿਕਾਰੀ ਜੁਆਇੰਟ ਡਾਇਰੈਕਟਰ ਰਵੀ ਤਿਵਾਰੀ ਦੀ ਚੇਨਈ ਬਦਲੀ ਕੀਤੀ ਗਈ ਹੈ | ਉਨ੍ਹਾਂ ਦੇ ਜਾਣ ਤੋਂ ਬਾਅਦ ਉਨ੍ਹਾਂ ਦੀ ਜਗ੍ਹਾ ਦਿਨੇਸ਼ ਪੁਰੂਚੂਰੀ ਦਿੱਲੀ ਵਿਚ ਇਸ ਜ਼ੋਨ ਦਾ ਵਾਧੂ ਚਾਰਜ ਸੰਭਾਲ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਦੀ ਗਿ੍ਫ਼ਤਾਰੀ ਲਈ ਪੰਜਾਬ ਪੁਲਿਸ ਦੀ ਟੀਮ ਡਿਬੜੂਗੜ੍ਹ ਪਹੁੰਚੀ ਅਗਲੀ ਖ਼ਬਰ ਵਿੱਤ ਮੰਤਰੀ ਚੀਮਾ ਵਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ <br/>
Ad Position 24