ਚੰਡੀਗੜ੍ਹ, 21 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਹਾਈ ਕੋਰਟ ਵਲੋਂ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਦੇ ਬਕਾਏ ਜਾਰੀ ਕਰਨ ਦੇ ਫ਼ੈਸਲੇ ਨੂੰ ਇਤਿਹਾਸਕ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸਵਾਗਤ ਕੀਤਾ ਹੈ | ਉਨ੍ਹਾਂ ਕਿਹਾ ਕਿ ਇਹ ਅਦਾਲਤ ਦਾ ਫ਼ੈਸਲਾ ਮੁਲਾਜ਼ਮ ਵਰਗ ਨੂੰ ਨਿਆਂ ਦਿਵਾਉਣ ਵੱਲ ਵੱਡਾ ਕਦਮ ਹੈ | ਗਿਆਨੀ ਹਰਪ੍ਰੀਤ ਸਿੰਘ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਲੰਮੇ ਸਮੇਂ ਤੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਦੇ ਬਕਾਏ ਜਾਰੀ ਕਰਨ ਤੋਂ ਕਤਰਾਉਂਦੀ ਰਹੀ ਹੈ ਅਤੇ ਇਸ ਸਬੰਧੀ ਬਹਾਨੇ ਬਣਾ ਕੇ ਟਾਲਮਟੋਲ ਕਰਦੀ ਆ ਰਹੀ ਸੀ | ਜਦਕਿ ਉੱਚ ਅਹੁਦਿਆਂ ਵਾਲੇ ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀਆਂ ਨੂੰ ਸਾਰੇ ਬਕਾਏ ਸਮੇਂ ਸਿਰ ਦਿੱਤੇ ਜਾ ਰਹੇ ਸਨ | ਆਮ ਮੁਲਾਜ਼ਮਾਂ ਨਾਲ ਵਿਤਕਰਾ ਕੀਤਾ ਗਿਆ | ਉਨ੍ਹਾਂ ਹਾਈ ਕੋਰਟ ਵਲੋਂ ਇਸ ਨੂੰ 'ਬਰਾਬਰਤਾ ਦੇ ਅਸੂਲ ਦੇ ਵਿਰੁੱਧ' ਕਰਾਰ ਦੇਣ ਨੂੰ ਸ਼ਲਾਘਾਯੋਗ ਦੱਸਿਆ |
ਮੁਲਾਜ਼ਮਾਂ ਦੇ ਹੱਕ 'ਚ ਸੁਣਾਇਆ ਹਾਈ ਕੋਰਟ ਦਾ ਫ਼ੈਸਲਾ ਇਤਿਹਾਸਕ-ਗਿਆਨੀ ਹਰਪ੍ਰੀਤ ਸਿੰਘ
ਅਜੀਤ ਡੈਸਕ
22-04-2026