16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਮਹਿਲਾ ਰਾਖਵਾਂਕਰਨ ਬਿੱਲ ਦੀ ਆੜ 'ਚ ਭਾਜਪਾ ਨੇ ਤਿੰਨ ਵੱਖਰੇ ਬਿੱਲ ਪਾਸ ਕਰਵਾਉਣ ਦੀ ਕੀਤੀ ਨਾਕਾਮ ਕੋਸ਼ਿਸ਼-ਡੋਲੀ ਸ਼ਰਮਾ

Ad Position 21
No active advertisement
ਅਜੀਤ ਡੈਸਕ 22-04-2026

ਜਲੰਧਰ, 21 ਅਪ੍ਰੈਲ (ਪਵਨ ਖਰਬੰਦਾ)-ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਵਲੋਂ ਬੀਤੇ ਦਿਨੀਂ ਬੁਲਾਏ ਗਏ ਸਪੈਸ਼ਲ ਸੈਸ਼ਨ ਦੌਰਾਨ ਮਹਿਲਾ ਰਾਖਵਾਂਕਰਨ ਬਿੱਲ ਦੀ ਆੜ 'ਚ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਗੁੰਮਰਾਹ ਕਰਦੇ ਹੋਏ ਤਿੰਨ ਵੱਖਰੇ ਹੀ ਬਿੱਲ ਪਾਸ ਕਰਵਾਉਣ ਦੀ ਨਾਕਾਮ ਕੋਸ਼ਿਸ਼ ਕੀਤੀ ਗਈ, ਜਿਸ ਦੌਰਾਨ ਹੋਈ ਵੋਟਿੰਗ 'ਚ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਦੀ ਸਰਕਾਰ ਨੂੰ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਸੀ ਤੇ ਹੁਣ ਭਾਜਪਾ ਦੇ ਆਗੂ ਪੂਰੇ ਦੇਸ਼ 'ਚ ਮਹਿਲਾ ਰਾਖਵਾਂਕਰਨ ਬਿੱਲ ਦੇ ਪਾਸ ਨਾ ਹੋਣ ਦੇ ਰੋਸ ਵਜੋਂ ਕਾਂਗਰਸ ਪਾਰਟੀ ਸਮੇਤ ਹੋਰ ਵਿਰੋਧੀ ਧਿਰਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹਨ | ਇਹ ਪ੍ਰਗਟਾਵਾ ਆਲ ਇੰਡੀਆ ਨੈਸ਼ਨਲ ਕਾਂਗਰਸ ਦੀ ਮਹਿਲਾ ਸਪੋਕਸਪਰਸਨ ਸ੍ਰੀਮਤੀ ਡੋਲੀ ਸ਼ਰਮਾ ਨੇ ਜਲੰਧਰ 'ਚ ਸਥਿਤ ਕਾਂਗਰਸ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ | ਉਨ੍ਹਾਂ ਭਾਜਪਾ ਦੀ ਕੇਂਦਰ ਸਰਕਾਰ 'ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਭਾਜਪਾ ਆਗੂ ਮਹਿਲਾ ਰਾਖਵਾਂਕਰਨ ਬਿੱਲ ਨੂੰ ਲੈ ਕੇ ਕਾਂਗਰਸੀ ਪਾਰਟੀ ਤੇ ਹੋਰ ਵਿਰੋਧੀ ਧਿਰਾਂ ਨੂੰ ਬਦਨਾਮ ਕਰ ਰਹੀ ਹੈ, ਜਦੋਂ ਕਿ ਮਹਿਲਾ ਰਾਖਵਾਂਕਰਨ ਬਿੱਲ ਤਾਂ ਸਤੰਬਰ 2023 'ਚ ਹੀ ਸਾਰੀਆਂ ਹੀ ਪਾਰਟੀ ਦੀ ਸਹਿਮਤੀ ਨਾਲ ਪਾਸ ਹੋ ਚੁੱਕਿਆ ਹੈ | ਉਨ੍ਹਾਂ ਭਾਜਪਾ 'ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਮਹਿਲਾ ਰਾਖਵਾਂਕਰਨ ਬਿੱਲ ਦੀ ਆੜ 'ਚ ਭਾਜਪਾ ਡੀ ਲਿਮੀਟੇਸ਼ਨ, ਯੂਨੀਅਨ ਟੈਰੇਟੀਸ ਅਤੇ ਅਮੈਂਡਮੈਂਟ ਬਿੱਲ ਪਾਸ ਕਰਵਾਉਣਾ ਚਾਹੁੰਦੀ ਸੀ ਜਦੋਂ ਕਿ ਇਸ ਸੈਸ਼ਨ ਦੌਰਾਨ ਮਹਿਲਾਂ ਰਾਖਵਾਂਕਰਨ ਬਿੱਲ ਤਾਂ ਸੰਸਦ 'ਚ ਪੇਸ਼ ਹੀ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਹਿਲਾਵਾਂ ਦੇ ਹੱਕਾਂ ਦਾ ਇੰਨਾ ਹੀ ਸਤਿਕਾਰ ਕਰਦੇ ਹਨ ਤਾਂ ਉਹ ਅੱਜ ਹੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਕਿਸੇ ਮਹਿਲਾ ਆਗੂ ਨੂੰ ਦੇਸ਼ ਦਾ ਪ੍ਰਧਾਨ ਮੰਤਰੀ ਬਣਾਉਣ | ਇਸ ਦੌਰਾਨ ਹਾਜ਼ਰ ਪੰਜਾਬ ਦੇ ਸਾਬਕਾ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਭਾਜਪਾ ਦੇਸ਼ ਦੇ ਸੰਵਿਧਾਨ ਨੂੰ ਬਿਲਕੁਲ ਵੀ ਨਹੀਂ ਮੰਨਦੀ ਹੈ, ਜਿਸ ਕਾਰਨ ਉਹ ਹਮੇਸ਼ਾਂ ਹੀ ਵਿਵਾਦਾਂ 'ਚ ਬਣੀ ਰਹਿੰਦੀ ਹੈ | ਇਸ ਮੌਕੇ ਉਨ੍ਹਾਂ ਨਾਲ ਗੌਤਮ ਸੇਠ ਨੈਸ਼ਨਲ ਸਪੋਕਸਪਰਸਨ ਏ. ਆਈ. ਸੀ. ਸੀ., ਸੁਰਿੰਦਰ ਕੌਰ ਹਲਕਾ ਇੰਚਾਰਜ ਜਲੰਧਰ ਵੈਸਟ, ਡਾ. ਜਸਲੀਨ ਸੇਠੀ ਕੌਂਸਲਰ ਅਤੇ ਸੀਨੀਅਰ ਮਹਿਲਾ ਕਾਂਗਰਸੀ ਆਗੂ ਕੰਚਨ ਠਾਕੁਰ ਪ੍ਰਧਾਨ ਜ਼ਿਲ੍ਹਾ ਮਹਿਲਾ ਕਾਂਗਰਸ ਜਲੰਧਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪਾਕਿ 'ਚ ਲੁਕਿਆ ਹੈ ਪਹਿਲਗਾਮ ਹਮਲੇ ਦਾ ਹੈਂਡਲਰ ਸਾਜਿਦ ਗੁੱਲ <br/> ਅਗਲੀ ਖ਼ਬਰ ਕੈਨੇਡਾ 'ਚ ਨਵਾਂ ਇੰਮੀਗ੍ਰੇਸ਼ਨ ਕਾਨੂੰਨ 'ਬਿੱਲ ਸੀ-12' ਲਾਗੂ
Ad Position 24