16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

1300 ਕਰੋੜ ਦਾ ਨਵਾਂ ਕਰਜ਼ਾ ਚੁੱਕਣ 'ਤੇ ਮਜੀਠੀਆ ਨੇ ਘੇਰੀ 'ਆਪ' ਸਰਕਾਰ

Ad Position 21
No active advertisement
ਅਜੀਤ ਡੈਸਕ 22-04-2026

ਚੰਡੀਗੜ੍ਹ 21 ਅਪ੍ਰੈਲ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਸੂਬੇ ਦੀ ਆਮ ਆਦਮੀ ਪਾਰਟੀ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਰਜ਼ੇ ਦੇ ਮੁੱਦੇ 'ਤੇ ਘੇਰਦਿਆਂ ਖੁਲਾਸਾ ਕੀਤਾ ਕਿ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਪੰਜਾਬ ਸਰਕਾਰ ਨੇ ਆਪਣੀਆਂ ਮੌਜ ਮਸਤੀਆਂ, ਸਿਆਸੀ ਰੈਲੀਆਂ, ਵਿਦੇਸ਼ੀ ਸੈਰਾਂ, ਕਰੋੜਾਂ ਦੀ ਝੂਠੀ ਇਸ਼ਤਿਹਾਰਬਾਜ਼ੀ ਅਤੇ ਦਿੱਲੀ ਵਾਲਿਆਂ ਦੀ ਮਹਿਮਾਨ-ਨਵਾਜ਼ੀ ਲਈ 1300 ਕਰੋੜ ਦਾ ਨਵਾਂ ਕਰਜ਼ਾ ਚੁੱਕਦਿਆਂ ਪੰਜਾਬ ਸਿਰ ਕਰਜ਼ੇ ਦੀ ਪੰਡ ਹੋਰ ਭਾਰੀ ਕਰ ਦਿੱਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕਰਜ਼ੇ ਦੇ ਜਾਲ ਵਿਚ ਵਿਚ ਫਸਾ ਕੇ ਮੁੱਖ ਮੰਤਰੀ ਪਰਿਵਾਰ ਤੇ ਕਰੀਬੀਆਂ ਨਾਲ ਵਿਦੇਸ਼ਾਂ 'ਚ ਮੌਜਾਂ ਮਾਣ ਰਹੇ ਹਨ | ਉਨ੍ਹਾਂ ਤਾਜ਼ਾ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਪੰਜਾਬ ਸਿਰ ਚੜਿਆ ਕਰਜ਼ਾ ਉਤਾਰਨ ਦੇ ਵਾਅਦੇ ਕਰਨ ਵਾਲਿਆਂ ਦੇ ਰਾਜ 'ਚ ਪੰਜਾਬ ਸਿਰ ਕਰਜ਼ 4 ਲੱਖ ਕਰੋੜ ਤੋਂ ਪਾਰ ਹੋ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ ਜਿਹੜਾ ਕਾਰਜ ਕਰ ਦਿੱਤਾ ਉਹ ਹੁਣ ਤੱਕ ਸਿੱਖ ਅਖਵਾਉਣ ਵਾਲੇ ਵੀ ਨਹੀਂ ਕਰ ਸਕੇ-ਗਿਆਨੀ ਰਘਬੀਰ... ਅਗਲੀ ਖ਼ਬਰ ਪਾਕਿ 'ਚ ਲੁਕਿਆ ਹੈ ਪਹਿਲਗਾਮ ਹਮਲੇ ਦਾ ਹੈਂਡਲਰ ਸਾਜਿਦ ਗੁੱਲ <br/>
Ad Position 24