16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਪੰਜਾਬ ਨੂੰ ਕਰਜ਼ੇ ਦੇ ਬੋਝ ਹੇਠ ਧੱਕ ਰਹੀ ਹੈ 'ਆਪ' ਸਰਕਾਰ-ਡਾ. ਚੀਮਾ

Ad Position 21
No active advertisement
ਅਜੀਤ ਡੈਸਕ 22-04-2026

ਚੰਡੀਗੜ੍ਹ, 21 ਅਪ੍ਰੈਲ (ਅਜੀਤ ਬਿਊਰੋ)- ਪੰਜਾਬ ਸਰਕਾਰ ਵਲੋਂ 1300 ਕਰੋੜ ਰੁਪਏ ਦਾ ਵਾਧੂ ਕਰਜ਼ਾ ਲੈਣ ਦੇ ਫ਼ੈਸਲੇ 'ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਇਸ ਕਦਮ ਨੂੰ ਸੂਬੇ ਨੂੰ ਵਿੱਤੀ ਸੰਕਟ ਵੱਲ ਧੱਕਣ ਵਾਲਾ ਦੱਸਦਿਆਂ ਦੋਸ਼ ਲਗਾਇਆ ਕਿ ਇਹ ਰਕਮ ਸੂਬੇ ਦੇ ਵਿਕਾਸ ਦੀ ਬਜਾਏ ਦਿੱਲੀ ਦੀ ਲੀਡਰਸ਼ਿਪ ਦੇ ਹਿਤਾਂ ਲਈ ਵਰਤੀ ਜਾ ਰਹੀ ਹੈ | ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਜਾਰੀ ਬਿਆਨ 'ਚ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੇ ਅੰਤ ਤੱਕ ਪੰਜਾਬ 'ਤੇ ਕੁੱਲ ਕਰਜ਼ਾ ਵੱਧ ਕੇ ਲਗਭਗ 4.5 ਲੱਖ ਕਰੋੜ ਰੁਪਏ ਤੱਕ ਪਹੁੰਚਣ ਦੀ ਸੰਭਾਵਨਾ ਹੈ, ਜੋ ਸੂਬੇ ਦੇ ਕੁੱਲ ਘਰੇਲੂ ਉਤਪਾਦ ਦਾ ਕਰੀਬ 46 ਫੀਸਦੀ ਬਣਦਾ ਹੈ | ਡਾ. ਚੀਮਾ ਨੇ ਦੋਸ਼ ਲਗਾਇਆ ਕਿ ਸੂਬੇ ਵਿਚ ਵਿਕਾਸ ਕਾਰਜਾਂ 'ਤੇ ਖਰਚ ਨਾ ਦੇ ਬਰਾਬਰ ਕੀਤਾ ਜਾ ਰਿਹਾ ਹੈ ਤੇ ਪੰਜਾਬ ਦੇ ਖ਼ਜ਼ਾਨੇ ਦੀ ਵਰਤੋਂ ਹੋਰ ਸੂਬਿਆਂ 'ਚ ਪਾਰਟੀ ਦੇ ਪਸਾਰ ਲਈ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਮੂਲ ਨਾਨਕਸ਼ਾਹੀ ਕੈਲੰਡਰ ਲਾਗੂ ਕਰਵਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਖ਼ਲ ਦੀ ਕੀਤੀ ਮੰਗ-6 ਮਤੇ ਪਾਸ ਅਗਲੀ ਖ਼ਬਰ ਬਸਪਾ ਦੇ ਸੰਘਰਸ਼ ਅੱਗੇ ਝੁਕੀ ਸਰਕਾਰ
Ad Position 24