ਅੰਮਿ੍ਤਸਰ, 21 ਅਪ੍ਰੈਲ (ਰੇਸ਼ਮ ਸਿੰਘ)-ਸਰਹੱਦ ਪਾਰ ਪਾਕਿ ਤੋਂ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਦਿਆਂ ਕਮਿਸ਼ਨਰੇਟ ਪੁਲਿਸ ਨੇ ਪੰਜ ਮੁਲਜ਼ਮਾਂ ਨੂੰ 7 ਕਿਲੋਗ੍ਰਾਮ ਤੋਂ ਵਧੇਰੇ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈੈ | ਬਰਾਮਦ ਹੋਈ ਹੈਰੋਇਨ ਦੀ ਕੀਮਤ ਕੌਮਾਂਤਰੀ ਮੰਡੀ 'ਚ 35 ਕਰੋੜ ਤੋਂ ਵੀ ਵਧੇਰੇ ਦੱਸੀ ਗਈ ਹੈ | ਇਹ ਹੈਰੋਇਨ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਜਾ ਰਹੀ ਸੀ ਤੇ ਇਥੇ ਸੂਬੇ ਭਰ 'ਚ ਸਪਲਾਈ ਕੀਤੀ ਜਾ ਰਹੀ ਸੀ | ਅੱਜ ਇਥੇ ਪੁਲਿਸ ਲਾਈਨ ਵਿਖੇ ਕਰਵਾਏ ਪੱਤਰਕਾਰ ਸੰਮਲੇਨ 'ਚ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ ਦੀਪਕ ਸਿੰਘ ਉਰਫ਼ ਦੀਪੂ (22) ਵਾਸੀ ਹਰਕਿ੍ਸ਼ਨ ਨਗਰ ਛੇਹਰਟਾ, ਪਿ੍ੰਸ ਸਿੰਘ ਉਰਫ਼ ਪਿ੍ੰਸ ਵਾਸੀ ਪਿੰਡ ਕੋਹਾਲਾ, ਰਜਿੰਦਰ ਸਿੰਘ ਉਰਫ਼ ਘੁੱਦੂ (23), ਰਣਦੀਪ ਸਿੰਘ ਉਰਫ਼ ਦਿਲ (19) ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ (21) ਤਿੰਨੋਂ ਨਿਵਾਸੀ ਪਿੰਡ ਸੈਂਸਰਾ ਕਲਾਂ ਤੇ ਸਾਰੇ ਜ਼ਿਲ੍ਹਾ ਅੰਮਿ੍ਤਸਰ ਵਜੋਂ ਹੋਈ ਹੈ | ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ, ਜਿਸ 'ਤੇ ਉਹ ਨਸ਼ਿਆਂ ਦੀ ਤਸਕਰੀ ਕਰ ਰਹੇ ਸਨ | ਗਿ੍ਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਸਥਿਤ ਇਕ ਤਸਕਰ ਦੇ ਸੰਪਰਕ ਵਿਚ ਸਨ, ਜੋ ਡਰੋਨ ਰਾਹੀਂ ਖੇਪ ਭੇਜ ਕੇ ਆਪਣੇ ਸਥਾਨਕ ਹੈਂਡਲਰਾਂ ਰਾਹੀਂ ਪੰਜਾਬ ਭਰ ਵਿਚ ਇਸ ਦੀ ਸਪਲਾਈ ਕਰ ਰਿਹਾ ਸੀ | ਇਸ ਸੰਬੰਧੀ ਥਾਣਾ ਛੇਹਰਟਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ | ਇਸ ਮੌਕੇ ਡੀ.ਸੀ.ਪੀ. ਰਵਿੰਦਰਪਾਲ ਸਿੰਘ, ਏ.ਡੀ.ਸੀ.ਪੀ. ਜੇ.ਐੱਸ. ਸੰਧੂ, ਏ.ਸੀ.ਪੀ. ਹਰਮਿੰਦਰ ਸਿੰਘ, ਇੰਸ: ਅਮੋਲਕਦੀਪ ਸਿੰਘ ਇੰਚਾਰਜ ਸੀ.ਆਈ.ਏ. ਇੰਸ: ਰਵੀ ਦੱਤ ਵੀ ਸ਼ਾਮਿਲ ਸਨ |
ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਗਰੋਹ ਦਾ ਪਰਦਾਫਾਸ਼
ਅਜੀਤ ਡੈਸਕ
22-04-2026