16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਪੰਜਾਬ ਦੇ ਕਿਸਾਨਾਂ ਵਲੋਂ ਪੈਦਾ ਕੀਤੀ ਮਿਰਚ ਹੁਣ ਦੁਬਈ 'ਚ ਵਿਕੇਗੀ

Ad Position 21
No active advertisement
ਅਜੀਤ ਡੈਸਕ 22-04-2026

ਤਲਵੰਡੀ ਭਾਈ, 21 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)- ਮਿਰਚ ਦੀ ਕਾਸ਼ਤ ਨੂੰ ਲਾਹੇਵੰਦ ਧੰਦਾ ਬਣਾਉਣ ਦੇ ਯਤਨਾਂ ਸਦਕਾ ਸਾਰਾਗੜ੍ਹੀ ਫਾਰਮਰਜ਼ ਪ੍ਰੋਡਿਊਸਰ ਕੰਪਨੀ ਲਿਮਟਿਡ ਦੇ ਕਿਸਾਨਾਂ ਦੇ ਸਹਿਯੋਗ ਨਾਲ ਪਹਿਲੀ ਵਾਰ ਹਰੀ ਮਿਰਚ ਦੀ 15 ਟਨ ਦੀ ਪਹਿਲੀ ਖੇਪ ਨੂੰ ਪਿੰਡ ਹਕੂਮਤ ਸਿੰਘ ਵਾਲਾ ਤੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਹਰੀ ਝੰਡੀ ਦੇ ਕੇ ਦੁਬਈ ਲਈ ਰਵਾਨਾ ਕੀਤਾ ਗਿਆ | ਸ. ਸੰਧਵਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੋਈ ਹੈ ਕਿ ਪੰਜਾਬ ਵਿਚ ਪੈਦਾ ਹੋਈ ਹਰੀ ਮਿਰਚ ਨੂੰ ਭਾਰਤ ਤੋਂ ਬਾਹਰ ਦੁਬਈ ਭੇਜਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਲਗਭਗ 19661 ਹੈਕਟੇਅਰ ਰਕਬੇ ਵਿਚ ਮਿਰਚ ਦੀ ਕਾਸ਼ਤ ਕੀਤੀ ਜਾਂਦੀ ਹੈ | ਜਿਸ ਵਿਚੋਂ 294915 ਮੀਟਰਕ ਟਨ ਹਰੀ ਮਿਰਚ ਦਾ ਉਤਪਾਦਨ ਕੀਤਾ ਜਾਂਦਾ ਹੈ | ਪੰਜਾਬ ਦੇ ਪ੍ਰਮੁੱਖ ਮਿਰਚ ਉਤਪਾਦਕ ਜ਼ਿਲ੍ਹੇ ਫਿਰੋਜ਼ਪੁਰ, ਪਟਿਆਲਾ, ਮਲੇਰਕੋਟਲਾ, ਸੰਗਰੂਰ, ਜਲੰਧਰ, ਤਰਨਤਾਰਨ, ਅੰਮਿ੍ਤਸਰ, ਐਸ.ਬੀ.ਐਸ. ਨਗਰ ਅਤੇ ਹੁਸ਼ਿਆਰਪੁਰ ਹਨ | ਪੰਜਾਬ ਵਿਚ ਪੈਦਾ ਹੋਈ ਹਰੀ ਮਿਰਚ ਨੂੰ ਭਾਰਤ ਦੇ ਮੱਧ ਪ੍ਰਦੇਸ਼, ਹਿਮਾਚਲ, ਜੰਮੂ, ਦਿੱਲੀ, ਯੂ.ਪੀ. ਆਦਿ ਸੂਬਿਆਂ ਵਿਚ ਭੇਜਿਆ ਜਾਂਦਾ ਹੈ | ਫਿਰੋਜ਼ਪੁਰ ਜ਼ਿਲੇ੍ਹ ਅੰਦਰ 2747 ਹੈਕਟੇਅਰ ਤੋਂ ਵੱਧ ਰਕਬੇ ਵਿਚ ਮਿਰਚ ਦੀ ਪੈਦਾਵਾਰ ਕੀਤੀ ਜਾਂਦੀ ਹੈ ਜੋ ਕਿ ਪੰਜਾਬ ਦੇ ਬਾਕੀ ਜ਼ਿਲਿਆਂ ਨਾਲੋਂ ਸਭ ਤੋਂ ਵੱਧ ਹੈ | ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਮਿਰਚ ਦੀ ਖੇਤੀ 20000 ਤੋਂ ਵੱਧ ਲੋਕਾਂ ਨੂੰ ਸਿੱਧੇ ਅਤੇ 45,000 ਤੋਂ ਵੱਧ ਲੋਕਾਂ ਨੂੰ ਅਸਿੱਧੇ 'ਤੌਰ ਤੇ ਰੁਜ਼ਗਾਰ ਪ੍ਰਦਾਨ ਕਰਨ ਲਈ ਜਾਣੀ ਜਾਂਦੀ ਹੈ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਅਤੇ ਬਾਗ਼ਬਾਨੀ ਵਿਭਾਗ ਪੰਜਾਬ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਮਿਰਚ ਦੀ ਕਾਸ਼ਤ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕੀਤੇ ਜਾਂਦੇ ਯਤਨਾਂ ਸਦਕਾ ਸਾਰਾਗੜ੍ਹੀ ਫਾਰਮਰਜ਼ ਪ੍ਰੋਡਿਊਸਰ ਕੰਪਨੀ ਲਿਮਟਿਡ ਦੇ ਕਿਸਾਨਾਂ ਦੇ ਸਹਿਯੋਗ ਨਾਲ ਪਹਿਲੀ ਵਾਰ ਹਰੀ ਮਿਰਚ ਦੀ 15 ਟਨ ਦੀ ਪਹਿਲੀ ਖੇਪ ਦੁਬਈ ਲਈ ਰਵਾਨਾ ਕੀਤੀ ਗਈ ਅਤੇ ਉਹਨਾਂ ਵਲੋਂ ਡਾ: ਬਿਕਰਮਜੀਤ ਸਿੰਘ ਸਾਹਨੀ (ਪਦਮ ਸ੍ਰੀ) ਮੈਂਬਰ ਪਾਰਲੀਮੈਂਟ (ਰਾਜ ਸਭਾ) ਵਲੋਂ ਚਲਾਈ ਜਾ ਰਹੀ ਸੰਨ ਫਾਊਾਡੇਸ਼ਨ ਰਾਹੀਂ ਸਾਰਾਗੜ੍ਹੀ ਪ੍ਰੋਡਿਊਸਰ ਕੰਪਨੀ ਦੀ ਵਿੱਤੀ ਸਹਾਇਤਾ ਕਰਨ ਦਾ ਵਿਸ਼ਵਾਸ ਦਿਵਾਇਆ ਤਾਂ ਜੋ ਭਵਿੱਖ ਦੌਰਾਨ ਹੋਰ ਅਗਾਂਹਵਧੂ ਕਿਸਾਨ ਇਸ ਕੰਪਨੀ ਦਾ ਹਿੱਸਾ ਬਣ ਸਕਣ ਅਤੇ ਖੇਤੀ ਨੂੰ ਲਾਹੇਵੰਦ ਧੰਦੇ ਵਜੋਂ ਅਪਣਾ ਸਕਣ | ਇਸ ਮੌਕੇ ਡਾ. ਸਤਬੀਰ ਸਿੰਘ ਗੋਸਲ ਵਾਈਸ ਚਾਂਸਲਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਫੌਜਾ ਸਿੰਘ ਸਰਾਰੀ ਗੁਰੂਹਰਸਹਾਏ, ਰਣਬੀਰ ਸਿੰਘ ਭੁੱਲਰ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ, ਸੀ.ਈ.ਓ ਸੰਨ ਫਾੳਾੂਡੇਸ਼ਨ ਗੁਰਬੀਰ ਸਿੰਘ, ਚੇਅਰਮੈਨ ਪਲੈਨਿੰਗ ਬੋਰਡ ਹਰਜਿੰਦਰ ਸਿੰਘ, ਮਿਸ: ਰਵਦੀਪ ਕੌਰ ਏ ਆਈ ਐੱਫ, ਮੁੱਖ ਖੇਤੀਬਾੜੀ ਅਫਸਰ ਡਾ: ਬਲਵਿੰਦਰ ਸਿੰਘ, ਬੇਅੰਤ ਸਿੰਘ ਹਕੂਮਤ ਵਾਲਾ ਚੇਅਰਮੈਨ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਛਾਉਣੀ, ਬਾਗ਼ਬਾਨੀ ਵਿਕਾਸ ਅਫਸਰ-ਕਮ-ਨੋਡਲ ਅਫਸਰ (ਮਿਰਚ) ਪੰਜਾਬ ਡਾ. ਸਿਮਰਨ ਸਿੰਘ, ਜਗਮੀਤ ਸਿੰਘ ਸ਼ਹਿਜ਼ਾਦੀ, ਸ਼ਮਸ਼ੇਰ ਸਿੰਘ ਹਕੂਮਤ ਸਿੰਘ ਵਾਲਾ, ਬਲਵਿੰਦਰ ਸਿੰਘ ਮਾਹਲਮ ਅਤੇ ਹੋਰ ਕਿਸਾਨ ਤੇ ਪਤਵੰਤੇ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪਾਕਿ 'ਚ 'ਵਿਸਾਖੀ ਦਿਵਸ 'ਚ ਖਾਲਸੇ ਦੀ ਮਿਠਾਸ' ਸਿਰਲੇਖ ਹੇਠ ਕੌਮਾਂਤਰੀ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਭੋਗ 'ਤੇ ਵਿਸ਼ੇਸ਼-ਮਾਤਾ ਗੁਰਨਾਮ ਕੌਰ
Ad Position 24