ਅੰਮਿ੍ਤਸਰ, 21 ਅਪ੍ਰੈਲ (ਰੇਸ਼ਮ ਸਿੰਘ)-ਵੇਅਰ ਹਾਊਸ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਮਾਮਲੇ 'ਚ ਗਿ੍ਫਤਾਰ ਕੀਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਨੇ ਖੁਦ ਨੂੰ ਬੇਗੁਨਾਹ ਦੱਸਦਿਆਂ ਇਥੇ ਜ਼ਿਲ੍ਹਾ ਸ਼ੈਸ਼ਨ ਜੱਜ ਦੀ ਅਦਾਲਤ 'ਚ ਜ਼ਮਾਨਤੀ ਅਰਜੀ ਲਾਈ ਹੈ ਜਿਸ 'ਤੇ ਅੱਜ ਬਹਿਸ ਹੋਣ ਉਪਰੰਤ ਅਦਾਲਤ ਵਲੋਂ ਜ਼ਮਾਨਤ ਦੇਣ ਜਾਂ ਨਾ ਦੇਣ ਬਾਰੇ ਫੈਸਲਾ ਅਗਲੇ ਹੁਕਮਾਂ ਤੱਕ ਰਾਖਵਾਂ ਰੱਖ ਲਿਆ ਹੈ | ਦੱਸਣਯੋਗ ਹੈ ਕਿ ਇਸ ਮਾਮਲੇ 'ਚ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਇਲਾਵਾ ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ, ਪੀ.ਏ. ਦਿਲਬਾਗ ਸਿੰਘ ਸਮੇਤ ਹੋਰਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ ਜਿਨ੍ਹਾਂ ਦੀ ਪੁਲਿਸ ਵਲੋਂ ਕੋਈ ਗਿ੍ਫਤਾਰੀ ਨਹੀਂ ਪਾਈ ਗਈ ਹੈ |