15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਪੰਜਾਬ ਦੇ ਕਈ ਵੱਡੇ ਅਧਿਕਾਰੀ ਕੇਂਦਰੀ ਏਜੰਸੀਆਂ ਦੇ ਰਡਾਰ 'ਤੇ

Ad Position 21
No active advertisement
ਅਜੀਤ ਡੈਸਕ 22-04-2026
ਚੰਡੀਗੜ੍ਹ, 21 ਅਪ੍ਰੈਲ (ਸੰਦੀਪ ਕੁਮਾਰ ਮਾਹਨਾ)-ਕੇਂਦਰੀ ਜਾਂਚ ਏਜੰਸੀਆਂ ਵਲੋਂ ਪੰਜਾਬ ਦੇ ਉੱਚ ਅਧਿਕਾਰੀਆਂ ਦੀ ਗਤੀਵਿਧੀਆਂ 'ਤੇ ਤਿੱਖੀ ਨਜ਼ਰ ਰੱਖਣ ਦੀਆਂ ਖਬਰਾਂ ਨਾਲ ਪ੍ਰਸ਼ਾਸਕੀ ਵਰਗ ਵਿਚ ਚਰਚਾ ਤੇ ਚਿੰਤਾ ਦੋਵੇਂ ਵਧ ਗਏ ਹਨ | ਆਉਣ ਵਾਲੇ ਸਮੇਂ 'ਚ ਕੁਝ ਵੱਡੇ ਫ਼ੈਸਲੇ ਤੇ ਕਾਰਵਾਈਆਂ ਸਾਹਮਣੇ ਆ ਸਕਦੀਆਂ ਹਨ | ਭਰੋਸੇਯੋਗ ਸੂਤਰਾਂ ਅਨੁਸਾਰ, ਕੁਝ ਸੀਨੀਅਰ ਅਧਿਕਾਰੀਆਂ ਦੇ ਕੰਮਕਾਜ, ਵੱਡੇ ਪ੍ਰਾਜੈਕਟਾਂ ਵਿਚ ਲਏ ਗਏ ਫ਼ੈਸਲਿਆਂ ਅਤੇ ਆਰਥਿਕ ਲੈਣ-ਦੇਣ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ | ਇਸ ਤੋਂ ਇਲਾਵਾ, ਪਿਛਲੇ ਕੁਝ ਸਾਲਾਂ ਦੌਰਾਨ ਹੋਏ ਠੇਕਿਆਂ, ਟੈਂਡਰ ਪ੍ਰਕਿਰਿਆਵਾਂ ਤੇ ਨਿਯੁਕਤੀਆਂ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ | ਕੇਂਦਰੀ ਏਜੰਸੀਆਂ ਵਲੋਂ ਕੁਝ ਅਹਿਮ ਫਾਈਲਾਂ ਦੀ ਛਾਣਬੀਣ ਕੀਤੀ ਜਾ ਰਹੀ ਹੈ ਤੇ ਜਿਨ੍ਹਾਂ ਮਾਮਲਿਆਂ ਵਿਚ ਗੜਬੜ ਦੀ ਸੰਭਾਵਨਾ ਦਿਖਾਈ ਦੇ ਰਹੀ ਹੈ, ਉਨ੍ਹਾਂ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ | ਇਸ ਸਬੰਧੀ ਕੁਝ ਅਧਿਕਾਰੀਆਂ ਨੂੰ ਆਉਣ ਵਾਲੇ ਦਿਨਾਂ ਵਿਚ ਪੁੱਛਗਿੱਛ ਲਈ ਵੀ ਬੁਲਾਇਆ ਜਾ ਸਕਦਾ ਹੈ | ਇਸ ਮਾਮਲੇ ਨੂੰ ਲੈ ਕੇ ਸਰਕਾਰੀ ਬਾਬੂਆਂ 'ਚ ਖਾਮੋਸ਼ੀ ਬਣੀ ਹੋਈ ਹੈ, ਪਰ ਅੰਦਰੂਨੀ ਤੌਰ 'ਤੇ ਚਰਚਾਵਾਂ ਜ਼ੋਰਾਂ 'ਤੇ ਹਨ | ਕਈ ਅਧਿਕਾਰੀ ਇਸ ਸਥਿਤੀ ਨੂੰ ਲੈ ਕੇ ਸਾਵਧਾਨੀ ਵਰਤ ਰਹੇ ਹਨ ਅਤੇ ਆਪਣੇ ਪੁਰਾਣੇ ਫ਼ੈਸਲਿਆਂ ਦੀ ਸਮੀਖਿਆ ਵੀ ਕਰ ਰਹੇ ਹਨ | ਇਹ ਸਾਰੀ ਕਾਰਵਾਈ ਭਿ੍ਸ਼ਟਾਚਾਰ ਖ਼ਿਲਾਫ਼ ਵੱਡੇ ਪੱਧਰ 'ਤੇ ਚਲ ਰਹੀ ਮੁਹਿੰਮ ਦਾ ਹਿੱਸਾ ਹੈ, ਜਦਕਿ ਦੂਜੇ ਪੱਖ ਵਲੋਂ ਇਸਨੂੰ ਸਿਆਸੀ ਪੱਖ ਨਾਲ ਵੀ ਜੋੜ ਕੇ ਦੇਖਿਆ ਜਾ ਰਿਹਾ ਹੈ | ਜੇਕਰ ਜਾਂਚ ਇਸੇ ਤਰ੍ਹਾਂ ਜਾਰੀ ਰਹੀ ਤਾਂ ਨਜ਼ਦੀਕੀ ਸਮੇਂ ਵਿਚ ਕੁਝ ਵੱਡੇ ਖੁਲਾਸੇ ਹੋ ਸਕਦੇ ਹਨ, ਜੋ ਨਾ ਸਿਰਫ਼ ਪ੍ਰਸ਼ਾਸਕੀ ਢਾਂਚੇ 'ਤੇ ਅਸਰ ਪਾਉਣਗੇ ਸਗੋਂ ਸਿਆਸੀ ਪੱਧਰ 'ਤੇ ਵੀ ਪ੍ਰਭਾਵ ਛੱਡ ਸਕਦੇ ਹਨ | ਫਿਲਹਾਲ, ਸਾਰਿਆਂ ਦੀਆਂ ਨਜ਼ਰਾਂ ਆਉਣ ਵਾਲੇ ਦਿਨਾਂ 'ਤੇ ਟਿਕੀਆਂ ਹੋਈਆਂ ਹਨ, ਜਿੱਥੇ ਇਹ ਸਪੱਸ਼ਟ ਹੋਵੇਗਾ ਕਿ ਜਾਂਚ ਕਿੰਨੀ ਅੱਗੇ ਵਧਦੀ ਹੈ ਤੇ ਕਿਹੜੇ ਅਧਿਕਾਰੀਆਂ 'ਤੇ ਇਸ ਦਾ ਸਿੱਧਾ ਅਸਰ ਪੈਂਦਾ ਹੈ |
Ad Position 22
No active advertisement
ਪਿਛਲੀ ਖ਼ਬਰ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਦੀਆਂ ਉਮੀਦਾਂ ਵੇਟਿੰਗ 'ਚ ਅਗਲੀ ਖ਼ਬਰ ਪਿੰਡ ਜਸਪਾਲੋਂ ਦੇ 26 ਸਾਲਾ ਨੌਜਵਾਨ ਦੀ ਕੈਨੇਡਾ ਵਿਖੇ ਸੜਕ ਹਾਦਸੇ 'ਚ ਮੌਤ <br/>
Ad Position 24