15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

Ad Position 21
No active advertisement
ਅਜੀਤ ਡੈਸਕ 22-04-2026
ਮਕਸੂਦਾਂ, 21 ਅਪ੍ਰੈਲ (ਸੌਰਵ ਮਹਿਤਾ)-ਗੁੱਜਾਪੀਰ ਇਲਾਕੇ ਵਿਚ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿਚ ਓਵਰਡੋਜ਼ ਕਾਰਨ ਮੌਤ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਦੀ ਪਛਾਣ ਦਵਿੰਦਰ ਉਰਫ ਸਾਬੀ ਪੁੱਤਰ ਯਸ਼ਪਾਲ ਵਜੋਂ ਹੋਈ ਹੈ, ਜੋ ਕਿ ਪਿੰਡ ਬੁਲੰਦਪੁਰ, ਥਾਣਾ ਮਕਸੂਦਾਂ ਦਾ ਰਹਿਣ ਵਾਲਾ ਸੀ | ਦੱਸਿਆ ਜਾਂਦਾ ਹੈ ਕਿ ਮੰਗਲਵਾਰ ਦੁਪਹਿਰ ਕਰੀਬ 4:50 ਵਜੇ ਸਾਬੀ ਆਪਣੇ ਜਾਣਕਾਰ ਦੇ ਘਰ ਗਿਆ ਸੀ | ਘਰ ਵਿਚ ਮੌਜੂਦ ਮਹਿਲਾ ਨਾਲ ਗੱਲਬਾਤ ਕਰਨ ਤੋਂ ਬਾਅਦ ਉਸ ਨੇ ਬਾਥਰੂਮ ਜਾਣ ਦਾ ਕਿਹਾ | ਕੁਝ ਸਮੇਂ ਬਾਅਦ ਜਦੋਂ ਉਹ ਬਾਹਰ ਨਾ ਆਇਆ ਤਾਂ ਸ਼ੱਕ ਪੈਦਾ ਹੋਇਆ | ਦਰਵਾਜ਼ਾ ਤੋੜ ਕੇ ਜਦ ਦੇਖਿਆ ਗਿਆ ਤਾਂ ਨੌਜਵਾਨ ਬਾਥਰੂਮ ਵਿਚ ਡਿੱਗਿਆ ਪਿਆ ਸੀ ਅਤੇ ਉਸਦੇ ਹੱਥ ਵਿਚ ਟੀਕਾ ਸੀ | ਤੁਰੰਤ ਉਸ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਗਰਲਜ਼ ਸਕੂਲ ਵਿਖੇ +2 ਦੀਆਂ ਵਿਦਿਆਰਥਣਾਂ ਦਾ ਵਿਦਾਇਗੀ ਸਮਾਗਮ <br/> ਅਗਲੀ ਖ਼ਬਰ ਜਥੇਦਾਰ ਗੜਗੱਜ ਨੇ ਨਿਊਜ਼ੀਲੈਂਡ 'ਚ ਸਿੱਖ ਹੈਰੀਟੇਜ ਸਕੂਲ ਦੇ ਸਾਲਾਨਾ ਸਮਾਗਮ 'ਚ ਕੀਤੀ ਸ਼ਿਰਕਤ <br/>
Ad Position 24