08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਪੰਜਾਬ ਸਰਕਾਰ ਨੇ 76 ਫ਼ੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾ ਕੇ ਧਰਤੀ ਹੇਠਲਾ ਪਾਣੀ ਬਚਾਇਆ-ਗੋਇਲ <br/>

Ad Position 21
No active advertisement
ਅਜੀਤ ਡੈਸਕ 23-04-2026
ਜਲੰਧਰ, 22 ਅਪ੍ਰੈਲ-ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਆਪਣੇ ਖੇਤਾਂ 'ਚ ਸਿੰਚਾਈ ਲਈ 100 ਫੀਸਦੀ ਨਹਿਰੀ ਪਾਣੀ ਪਹੁੰਚਾਉਣ ਦਾ ਵਾਅਦਾ ਕੀਤਾ ਸੀ | ਸਾਡੇ ਸਾਰਿਆਂ ਲਈ ਇਹ ਖੁਸ਼ੀ ਦੀ ਗੱਲ ਹੈ ਕਿ ਮਾਨ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਹੁਣ ਤਕ ਸੂਬੇ ਦੇ 76 ਫੀਸਦੀ ਖੇਤਾਂ 'ਚ ਨਹਿਰੀ ਪਹੁੰਚਾ ਦਿੱਤਾ ਹੈ | ਇਸ 'ਤੇ ਅੱਗੋਂ ਵੀ ਕੰਮ ਚੱਲ ਰਿਹਾ ਹੈ ਤੇ ਵਾਢੀਆਂ ਖਤਮ ਹੁੰਦਿਆਂ ਹੀ ਝੋਨੇ ਦੀ ਬਿਜਾਈ ਤੋਂ ਪਹਿਲਾਂ ਪਾਈਪਾਂ ਪਾ ਕੇ 86 ਫੀਸਦੀ ਰਕਬੇ ਤੱਕ ਪਾਣੀ ਪੁੱਜਦਾ ਕਰ ਦਿੱਤਾ ਜਾਵੇਗਾ | ਇਹ ਖੁਲਾਸਾ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪਹਿਲਾਂ ਪਾਣੀਆਂ 'ਤੇ ਸਿਰਫ਼ ਸਿਆਸਤ ਹੀ ਹੁੰਦੀ ਸੀ ਪਰ ਅਸਲ 'ਚ ਕਿਸੇ ਵੀ ਸਰਕਾਰ ਨੇ ਆਪਣੇ ਨਹਿਰੀਆਂ ਪਾਣੀਆਂ ਨੂੰ ਖੇਤਾਂ ਤੱਕ ਪਹੁੰਚਾਉਣ ਲਈ ਕੁਝ ਨਹੀਂ ਕੀਤਾ | ਮੰਤਰੀ ਗੋਇਲ ਨੇ ਕਿਹਾ ਕਿ ਸਾਡੀ ਸਰਕਾਰ ਨੇ ਸੂਬੇ ਦੀਆਂ ਨਹਿਰਾਂ ਤੇ ਟੇਲਾਂ ਦੀ ਸਫਾਈ ਕਰਕੇ ਖੇਤਾਂ ਤਕ ਪਾਣੀ ਪੁੱਜਦਾ ਕੀਤਾ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਧਰਤੀ ਹੇਠਲਾ ਪਾਣੀ ਧੜਾਧੜ ਸਿੰਚਾਈ ਲਈ ਵਰਤਿਆ ਜਾ ਰਿਹਾ ਸੀ, ਜਿਸ ਨਾਲ ਜ਼ਮੀਨੀ ਪਾਣੀ ਦਾ ਪੱਧਰ ਵੀ ਲਗਾਤਾਰ ਡਿੱਗ ਰਿਹਾ ਸੀ | ਸਾਡੇ ਸੂਬੇ ਦੇ 153 'ਚੋਂ 117 ਬਲਾਕ ਡਾਰਕ ਜ਼ੋਨ 'ਚ ਜਾ ਚੁੱਕੇ ਸਨ | ਹੁਣ ਨਹਿਰੀ ਪਾਣੀ ਦੀ ਵਰਤੋਂ ਵੱਧਣ ਨਾਲ ਜ਼ਮੀਨੀ ਪਾਣੀ 'ਤੇ ਨਿਰਭਰਤਾ ਘਟੀ ਹੈ, ਜਿਸ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਵੀ ਵੱਧ ਰਿਹਾ ਹੈ | ਇਸ ਦੀ ਪੁਸ਼ਟੀ ਕੇਂਦਰੀ ਜਲ ਸਰੋਤ ਮੰਤਰੀ ਨੇ ਪਿਛਲੇ ਸਮੇਂ ਦੌਰਾਨ ਸੰਸਦ 'ਚ ਵੀ ਕੀਤੀ ਹੈ | ਪਾਣੀ ਬਚਾਉਣ ਲਈ ਸੂਬੇ 'ਚ ਫਸਲੀ ਵਿਭਿੰਨਤਾ ਲਿਆਉਣ ਬਾਰੇ ਪੁੱਛੇ ਸਵਾਲ ਦੇ ਜਵਾਬ 'ਚ ਜਲ ਸਰੋਤ ਮੰਤਰੀ ਬੀ.ਕੇ. ਗੋਇਲ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਫਸਲੀ ਵਿਭਿੰਨਤਾ ਲਈ ਪੂਰੀ ਤਰ੍ਹਾਂ ਤਿਆਰ ਹੈ ਪਰ ਫਸਲਾਂ 'ਤੇ ਢੁੱਕਵੇਂ ਭਾਅ ਨਾ ਮਿਲਣ ਕਾਰਨ ਉਹ ਇਸ ਵੱਲ ਰੁਖ਼ ਨਹੀਂ ਕਰ ਰਹੇ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਸਾਰੀਆਂ ਫਸਲਾਂ 'ਤੇ ਐੱਮ. ਐੱਸ. ਪੀ. ਦੇਣੀ ਚਾਹੀਦੀ ਹੈ | ਹਰਿਆਣਾ ਵਿਚ 23 ਫਸਲਾਂ 'ਤੇ ਐੱਮ. ਐੱਸ. ਪੀ. ਦਿੱਤੇ ਜਾਣ ਬਾਰੇ ਪੁੱਛਣ 'ਤੇ ਮੰਤਰੀ ਗੋਇਲ ਨੇ ਕਿਹਾ ਕਿ ਕੇਂਦਰ ਸਰਕਾਰ ਉਨ੍ਹਾਂ ਆਪਣੀ ਪਾਰਟੀ ਦੀ ਸਰਕਾਰ ਵਾਲੇ ਸੂਬਿਆਂ 'ਚ ਤਾਂ ਐੱਮ.ਐੱਸ.ਪੀ. ਦੇ ਰਹੀ ਪਰ ਪੰਜਾਬ ਤੇ ਗੈਰ-ਭਾਜਪਾਈ ਪਾਰਟੀ ਵਾਲੇ ਸੂਬਿਆਂ ਨਾਲ ਵਿਤਕਰਾ ਕਰ ਰਹੀ ਹੈ | ਦਰਿਆਵਾਂ ਦੀ ਡੀਸਿਲਟਿੰਗ ਹੋਣ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਡੀਸਿਲਟਿੰਗ ਦਾ ਕੰਮ ਸ਼ੁਰੂ ਕੀਤਾ ਗਿਆ ਸੀ ਪਰ ਐੱਨ. ਜੀ. ਟੀ. ਵਲੋਂ ਰੋਕ ਲਾਉਣ ਕਰਕੇ ਇਹ ਰੁਕ ਗਿਆ | ਫਿਰ ਦਰਿਆਵਾਂ ਦੇ ਬੰਨ੍ਹ ਮਜ਼ਬੂਤ ਕਰਨ ਦਾ ਕੰਮ ਚੱਲ ਰਿਹਾ ਹੈ | ਨਾਜਾਇਜ਼ ਮਾਈਨਿੰਗ ਬਾਰੇ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਤੇ ਵੀ ਨਾਜਾਇਜ਼ ਮਾਈਨਿੰਗ ਨਹੀਂ ਹੋ ਰਹੀ ਕਿਉਂਕਿ ਸਰਕਾਰ ਵਲੋਂ ਸਖ਼ਤੀ ਵਰਤੀ ਜਾ ਰਹੀ ਹੈ | ਹੁਣ ਤਕ 1500 ਐੱਫ. ਆਈ. ਆਰ. ਦਰਜ ਕੀਤੀਆਂ ਗਈਆਂ ਹਨ ਤੇ 1500 ਤੋਂ ਵੱਧ ਲੋਕਾਂ ਦੇ ਚਾਲਾਨ ਕੀਤੇ ਗਏ ਹਨ | ਮਾਲਵਾ ਨਹਿਰ ਪ੍ਰਾਜੈਕਟ ਸ਼ੁਰੂ ਹੋਣ ਬਾਰੇ ਪੁੱਛਣ 'ਤੇ ਜਲ ਸਰੋਤ ਮੰਤਰੀ ਨੇ ਕਿਹਾ ਕਿ ਇਸ ਪਾਸੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ | ਵਿਭਾਗੀ ਅਧਿਕਾਰੀ ਇਸ ਕੰਮ 'ਚ ਲੱਗੇ ਹੋਏ ਹਨ, ਜਿਸਦੀ ਉਹ ਹਰ ਮਹੀਨੇ ਰਿਪੋਰਟ ਵੀ ਲੈ ਰਹੇ ਹਨ | ਰਾਜਸਥਾਨ ਨੂੰ ਜਾ ਰਹੇ ਪਾਣੀ ਦੀ ਵਸੂਲੀ 'ਤੇ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਰਾਜਸਥਾਨ ਸਰਕਾਰ ਨੂੰ ਪੱਤਰ ਲਿਖ ਕੇ ਬਣਦੀ ਰਾਇਲਟੀ ਦੇਣ ਲਈ ਆਖਿਆ ਹੈ | ਉਸ ਦੇ ਜਵਾਬ ਦੀ ਉਡੀਕ ਹੈ, ਜੇਕਰ ਜਵਾਬ ਨਾ ਆਇਆ ਤਾਂ ਸਾਡੀ ਸਰਕਾਰ ਇਸ ਮਾਮਲੇ 'ਤੇ ਸਖ਼ਤ ਐਕਸ਼ਨ ਲਵੇਗੀ |

Ad Position 22
No active advertisement
ਪਿਛਲੀ ਖ਼ਬਰ ਸਰਕਾਰ ਵਲੋਂ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇਣ ਦੀ ਯੋਜਨਾ ਨੂੰ ਮਨਜ਼ੂਰੀ-ਚੀਮਾ <br/> ਅਗਲੀ ਖ਼ਬਰ ਧਰਤੀ ਹੇਠਲੇ ਪਾਣੀ 'ਚ ਯੂਰੇਨੀਅਮ ਕਾਰਨ ਕੈਂਸਰ ਦਾ ਖ਼ਤਰਾ ਗੰਭੀਰ, ਹਾਈ ਕੋਰਟ ਨੇ ਮੰਗੀ ਤਾਜ਼ਾ ਰਿਪੋਰਟ <br/>
Ad Position 24