08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਸਰਕਾਰ ਵਲੋਂ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇਣ ਦੀ ਯੋਜਨਾ ਨੂੰ ਮਨਜ਼ੂਰੀ-ਚੀਮਾ <br/>

Ad Position 21
No active advertisement
ਅਜੀਤ ਡੈਸਕ 23-04-2026
ਚੰਡੀਗੜ੍ਹ, 22 ਅਪ੍ਰੈਲ (ਅਜੀਤ ਬਿਊਰੋ)- ਮੁਲਾਜ਼ਮਾਂ ਦੀ ਭਲਾਈ ਵੱਲ ਇਕ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨੇ ਸੂਬੇ ਭਰ ਦੇ ਗਰੁੱਪ-ਡੀ ਮੁਲਾਜ਼ਮਾਂ ਲਈ ਕਣਕ ਦੀ ਖਰੀਦ ਵਾਸਤੇ ਵਿਆਜ ਮੁਕਤ ਕਰਜ਼ੇ ਨੂੰ ਮਨਜ਼ੂਰੀ ਦੇ ਦਿੱਤੀ ਹੈ, ਤਾਂ ਜੋ ਘਰੇਲੂ ਖਪਤ ਦੀਆਂ ਜ਼ਰੂਰੀ ਲੋੜਾਂ ਲਈ ਵਿੱਤੀ ਸਹਾਇਤਾ ਯਕੀਨੀ ਬਣਾਈ ਜਾ ਸਕੇ | ਇਸ ਫ਼ੈਸਲੇ ਦਾ ਐਲਾਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਯੋਗ ਗਰੁੱਪ-ਡੀ ਮੁਲਾਜ਼ਮਾਂ ਨੂੰ ਖ਼ਾਸ ਤੌਰ 'ਤੇ ਕਣਕ ਦੀ ਖ਼ਰੀਦ ਲਈ ਘੱਟੋ-ਘੱਟ 10,340 ਰੁਪਏ ਦੀ ਵਿਆਜ ਮੁਕਤ ਕਰਜ਼ਾ ਰਾਸ਼ੀ ਪ੍ਰਦਾਨ ਕਰਨਾ ਉਚਿਤ ਹੈ | ਇਸ ਵਿੱਤੀ ਸਹਾਇਤਾ ਦੀ ਗਣਨਾ ਸਰਕਾਰ ਵੱਲੋਂ ਪ੍ਰਤੀ ਪਰਿਵਾਰ ਅÏਸਤਨ ਚਾਰ ਕੁਇੰਟਲ ਕਣਕ ਦੀ ਖਪਤ ਦੇ ਤੈਅ ਮਾਪਦੰਡ 'ਤੇ ਆਧਾਰਿਤ ਹੈ | ਲਾਗੂ ਕਰਨ ਦੀ ਸਮਾਂ ਸੀਮਾ ਅਤੇ ਬਜਟ ਸਹਾਇਤਾ ਬਾਰੇ ਚਾਨਣਾ ਪਾਉਂਦਿਆਂ, ਵਿੱਤ ਮੰਤਰੀ ਨੇ ਅੱਗੇ ਕਿਹਾ, ਇਹ ਮੁਲਾਜ਼ਮ 29 ਮਈ, 2026 ਤੱਕ ਸਰਕਾਰੀ ਖ਼ਜ਼ਾਨੇ ਵਿਚੋਂ ਕਰਜ਼ੇ ਦੀ ਇਸ ਰਕਮ ਨੂੰ ਕਢਵਾਉਣ ਦੇ ਅਧਿਕਾਰਤ ਹੋਣਗੇ | ਇਸ ਭਲਾਈ ਉਪਰਾਲੇ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ, ਵਿੱਤੀ ਸਾਲ 2026-27 ਲਈ 15 ਕਰੋੜ ਰੁਪਏ ਦੇ ਵਿਸ਼ੇਸ਼ ਬਜਟ ਦੀ ਵਿਵਸਥਾ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਪ੍ਰੇਮੀ ਵਲੋਂ ਆਂਗਣਵਾੜੀ ਹੈਲਪਰ ਦੀ ਬੇਰਹਿਮੀ ਨਾਲ ਹੱਤਿਆ, ਦੋਸ਼ੀ ਕਾਬੂ <br/> ਅਗਲੀ ਖ਼ਬਰ ਪੰਜਾਬ ਸਰਕਾਰ ਨੇ 76 ਫ਼ੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾ ਕੇ ਧਰਤੀ ਹੇਠਲਾ ਪਾਣੀ ਬਚਾਇਆ-ਗੋਇਲ <br/>
Ad Position 24