08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

'ਆਪ' ਵਿਧਾਇਕ ਕੋਲੋਂ 20 ਲੱਖ ਦੀ ਫਿਰੌਤੀ ਮੰਗਣ ਵਾਲੇ 2 ਕਾਬੂ <br/>

Ad Position 21
No active advertisement
ਅਜੀਤ ਡੈਸਕ 23-04-2026
ਮਲੇਰਕੋਟਲਾ, 22 ਅਪ੍ਰੈਲ (ਮੁਹੰਮਦ ਹਨੀਫ਼ ਥਿੰਦ)-ਜ਼ਿਲ੍ਹਾ ਮਲੇਰਕੋਟਲਾ ਦੇ ਪੁਲਿਸ ਮੁਖੀ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਉਲੰਪੀਅਨ ਜਨਾਬ ਗਗਨ ਅਜੀਤ ਸਿੰਘ ਨੇ ਅੱਜ ਪੈੱ੍ਰਸ ਕਾਨਫ਼ਰੰਸ ਹਾਲ ਵਿਖੇ ਪੱਤਰਕਾਰਾਂ ਨੂੰ ਦੱਸਿਆ ਕਿ ਵਿਧਾਨ ਸਭਾ ਹਲਕਾ ਮਲੇਰਕੋਟਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਕੋਲੋਂ 20 ਲੱਖ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਸੀ | ਜ਼ਿਲ੍ਹਾ ਪੁਲਿਸ ਮੁਖੀ ਉਲੰਪੀਅਨ ਜਨਾਬ ਗਗਨ ਅਜੀਤ ਸਿੰਘ ਨੇ ਦੱਸਿਆ ਇਸ ਮਾਮਲੇ ਦੀ ਤਹਿ ਤੱਕ ਜਾਣ ਲਈ ਉਨ੍ਹਾਂ ਵਲੋਂ ਸੱਤਪਾਲ ਸ਼ਰਮਾ ਕਪਤਾਨ ਪੁਲਿਸ ਇਨਵੈਸਟੀਗੇਸ਼ਨ, ਦੀਪਇੰਦਰਪਾਲ ਸਿੰਘ ਜੇਜੀ ਉੱਪ ਕਪਤਾਨ ਪੁਲਿਸ ਇੰਨਵੈਸਟੀਗੇਸਨ ਮਲੇਰਕੋਟਲਾ ਅਤੇ ਡਾਕਟਰ ਮਾਨਵਜੀਤ ਸਿੰਘ ਸਿੱਧੂ ਉਪ ਕਪਤਾਨ ਪੁਲਿਸ ਸਬ-ਡਵੀਜ਼ਨ ਮਲੇਰਕੋਟਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਟੀਮਾਂ ਦਾ ਗਠਨ ਕੀਤਾ ਗਿਆ ਸੀ | ਜਿਸ ਵਿਚ ਇੰਸਪੈਕਟਰ ਹਰਜਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ਼ ਮਾਹੋਰਾਣਾ, ਇੰਸਪੈਕਟਰ ਮਨਜੋਤ ਸਿੰਘ ਮੁੱਖ ਅਫ਼ਸਰ ਥਾਣਾ ਸਾਈਬਰ ਕ੍ਰਾਈਮ ਮਲੇਰਕੋਟਲਾ ਅਤੇ ਥਾਣੇਦਾਰ ਦਰਸ਼ਨ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ-2 ਮਲੇਰਕੋਟਲਾ ਦੀਆਂ ਟੀਮਾਂ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਥਾਣਾ ਸਿਟੀ-2 ਮਲੇਰਕੋਟਲਾ ਵਿਖੇ ਦਰਜ ਮੁਕੱਦਮੇ 'ਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਦਿਆਂ ਅਣਪਛਾਤੇ ਵਿਅਕਤੀਆਂ ਨੂੰ ਤਕਨੀਕੀ ਤਰੀਕੇ ਨਾਲ ਟਰੇਸ ਕਰਕੇ ਦੋਸ਼ੀ ਮੁਹੰਮਦ ਸੁਬਹਾਨ ਉਰਫ਼ ਮਾਨ ਪੁੱਤਰ ਮੁਹੰਮਦ ਸ਼ਰੀਫ ਵਾਸੀ ਮੁਹੱਲਾ ਸਾਦੇਵਾਲ ਮਲੇਰਕੋਟਲਾ ਨੂੰ ਮੁਕੱਦਮਾ ਉਕਤ ਵਿਚ ਨਾਮਜ਼ਦ ਕਰਕੇ ਗਿ੍ਫ਼ਤਾਰ ਕੀਤਾ ਗਿਆ ਸੀ ਤੇ ਦੋਸ਼ੀ ਮੁਹੰਮਦ ਸੁਬਹਾਨ ਕੋਲੋਂ ਇੱਕ ਮੋਬਾਈਲ ਬਰਾਮਦ ਕੀਤਾ ਗਿਆ ਸੀ | ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਨੇ ਦਾਅਵਾ ਕਰਦਿਆਂ ਅੱਗੇ ਦੱਸਿਆ ਕਿ ਦੋਸ਼ੀ ਮੁਹੰਮਦ ਸੁਬਹਾਨ ਕੋਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਜਗਦੀਪ ਸਿੰਘ ਉਰਫ਼ ਸੈਂਟੀ ਪੁੱਤਰ ਜਸਵੰਤ ਸਿੰਘ ਵਾਸੀ ਮਕਾਨ ਨੰਬਰ 14 ਬਲਾਕ-ਬੀ ਅਫ਼ਸਰ ਕਲੋਨੀ ਸੰਗਰੂਰ ਨੂੰ ਆਮ ਆਦਮੀ ਪਾਰਟੀ ਦੇ ਮਲੇਰਕੋਟਲਾ ਤੋਂ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਦੇ ਮੋਬਾਈਲ ਨੰਬਰ ਤੇ ਧਮਕੀ ਭਰੀ ਕਾਲ ਆਈ ਸੀ | ਜਿਸ ਤੋਂ ਬਾਅਦ ਜਗਦੀਪ ਸਿੰਘ ਉਰਫ਼ ਸੈਂਟੀ ਵਲੋਂ ਆਪਣੇ ਵਿਦੇਸ਼ੀ ਵਟਸਐੱਪ ਨੰਬਰ ਤੋਂ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਦੇ ਪੀ.ਏ. ਗੁਰਮੁੱਖ ਸਿੰਘ ਵਲੋਂ ਵਰਤੇ ਜਾਂਦੇ ਮੋਬਾਈਲ ਨੰਬਰ 'ਤੇ ਕਾਲ ਕਰਕੇ 20 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ | ਜਿਸ ਉਪਰੰਤ ਦੋਸ਼ੀ ਮੁਹੰਮਦ ਸੁਬਹਾਨ ਉਕਤ ਤੋਂ ਕੀਤੀ ਗਈ ਪੁੱਛਗਿੱਛ 'ਤੇ ਜਗਦੀਪ ਸਿੰਘ ਉਰਫ਼ ਸ਼ੈਟੀ ਨੂੰ ਮੁਕੱਦਮੇ ਵਿਚ ਦੋਸ਼ੀ ਨਾਮਜ਼ਦ ਕਰਕੇ ਗਿ੍ਫ਼ਤਾਰ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨ ਨੂੰ ਭਾਰਤ ਸੰਬੰਧੀ ਜਾਣਕਾਰੀਆਂ ਦੇਣ ਵਾਲਾ ਜਾਸੂਸ ਕਾਬੂ <br/> ਅਗਲੀ ਖ਼ਬਰ ਪ੍ਰੇਮੀ ਵਲੋਂ ਆਂਗਣਵਾੜੀ ਹੈਲਪਰ ਦੀ ਬੇਰਹਿਮੀ ਨਾਲ ਹੱਤਿਆ, ਦੋਸ਼ੀ ਕਾਬੂ <br/>
Ad Position 24