08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਭੁੱਲਰ ਦੇ ਪਿਤਾ ਦੀ ਅਗਾਊਾ ਜ਼ਮਾਨਤੀ ਅਰਜ਼ੀ ਰੱਦ

Ad Position 21
No active advertisement
ਅਜੀਤ ਡੈਸਕ 23-04-2026
ਅੰਮਿ੍ਤਸਰ, 22 ਅਪ੍ਰੈਲ (ਰੇਸ਼ਮ ਸਿੰਘ)-ਵੇਅਰ ਹਾਊਸ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਕਾਂਡ 'ਚ ਗਿ੍ਫਤਾਰ ਕੀਤੇ 'ਆਪ' ਦੇ ਵਿਧਾਇਕ ਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਵਲੋਂ ਇਸ ਮਾਮਲੇ 'ਚ ਆਪਣੀ ਗਿ੍ਫਤਾਰੀ ਤੋਂ ਬਚਣ ਲਈ ਲਗਾਈ ਗਈ ਅਗਾਊਾ ਜ਼ਮਾਨਤ ਦੀ ਅਰਜ਼ੀ ਅੱਜ ਇਥੇ ਜ਼ਿਲ੍ਹਾ ਸ਼ੈਸਨ ਜੱਜ ਦੀ ਅਦਾਲਤ ਵਲੋਂ ਖਾਰਜ ਕਰ ਦਿੱਤੀ ਗਈ ਹੈ | ਬੀਤੇ ਦਿਨ ਹੀ ਇਹ ਜ਼ਮਾਨਤੀ ਅਰਜੀ ਲਾਈ ਗਈ ਸੀ ਜਿਸ 'ਤੇ ਬਹਿਸ ਹੋਣ ਉਪਰੰਤ ਅਦਾਲਤ ਵਲੋਂ ਜ਼ਮਾਨਤ ਦੇਣ ਜਾਂ ਨਾ ਦੇਣ ਬਾਰੇ ਫੈਸਲਾ ਅਗਲੇ ਹੁਕਮਾਂ ਤੱਕ ਰਾਖਵਾਂ ਰੱਖ ਲਿਆ ਹੈ ਜੋ ਕਿ ਅੱਜ ਇਹ ਅਰਜੀ ਰੱਦ ਕਰ ਦਿੱਤੀ ਗਈ ਹੈ | ਦੱਸਣਯੋਗ ਹੈ ਕਿ ਇਸ ਮਾਮਲੇ 'ਚ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਇਲਾਵਾ ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ, ਪੀ.ਏ. ਦਿਲਬਾਗ ਸਿੰਘ ਸਮੇਤ ਹੋਰਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ ਜਿਨ੍ਹਾਂ ਦੀ ਪੁਲਿਸ ਵਲੋਂ ਕੋਈ ਗਿ੍ਫਤਾਰੀ ਨਹੀਂ ਪਾਈ ਗਈ ਹੈ | ਮਿ੍ਤਕ ਸਵ: ਰੰਧਾਵਾ ਦੇ ਭਰਾ ਵਰਿੰਦਰਪਾਲ ਸਿੰਘ ਨੇ ਦਸਿਆ ਕਿ ਅੱਜ ਅਦਾਲਤ 'ਚ ਅਰਜ਼ੀ ਰੱਦ ਹੋਣ ਨਾਲ ਉਨ੍ਹਾਂ ਦਾ ਨਿਆਂਪਾਲਿਕਾ 'ਤੇ ਵਿਸ਼ਵਾਸ ਹੋਰ ਪੱਕਾ ਹੋਇਆ ਹੈ

Ad Position 22
No active advertisement
ਪਿਛਲੀ ਖ਼ਬਰ ਐੱਮ.ਆਰ. ਸਰਕਾਰੀ ਕਾਲਜ ਫ਼ਾਜ਼ਿਲਕਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਅਗਲੀ ਖ਼ਬਰ 'ਲਾਰੈਂਸ ਆਫ਼ ਪੰਜਾਬ' ਸੀਰੀਜ਼ ਨੂੰ ਰੋਕਣ ਲਈ ਵੜਿੰਗ ਵਲੋਂ ਹਾਈਕੋਰਟ 'ਚ ਪਟੀਸ਼ਨ ਦਾਇਰ
Ad Position 24