07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਗੈਂਗਸਟਰ ਭਾਜਪਾ ਸ਼ਾਸਿਤ ਰਾਜਾਂ ਤੋਂ ਕਰ ਰਹੇ ਕੰਮ, ਪੰਜਾਬ ਵਿਚ ਦੇ ਰਹੇ ਨੇ ਵਾਰਦਾਤਾਂ ਨੂੰ ਅੰਜਾਮ-ਰੰਧਾਵਾ

Ad Position 21
No active advertisement
ਅਜੀਤ ਡੈਸਕ 23-04-2026
ਚੰਡੀਗੜ੍ਹ, 22 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਸਾਬਕਾ ਉਪ ਮੁੱਖ ਮੰਤਰੀ ਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਗੈਂਗਸਟਰਾਂ ਨੂੰ ਹੱਲਾਸ਼ੇਰੀ ਦੇਣ ਦਾ ਗੰਭੀਰ ਦੋਸ਼ ਲਿਆ ਹੈ | ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਗੈਂਗਸਟਰਾਂ ਅਤੇ ਜਬਰੀ ਵਸੂਲੀਆਂ ਦੀ ਵਡਿਆਈ ਕਰਨਾ ਸਮਾਜ ਲਈ ਖ਼ਤਰਨਾਕ ਹੈ, ਇਕ ਅਜਿਹਾ ਮਾਮਲਾ ਜਿਸ ਵੱਲ ਕੇਂਦਰ ਦੀ ਭਾਜਪਾ ਸਰਕਾਰ ਅਤੇ 'ਆਪ' ਸਰਕਾਰ ਕੋਈ ਧਿਆਨ ਨਹੀਂ ਦੇ ਰਹੀ ਹੈ | ਰੰਧਾਵਾ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲਗਭਗ ਸਾਰੇ ਮੁੱਖ ਗੈਂਗਸਟਰ ਭਾਜਪਾ ਸ਼ਾਸਿਤ ਰਾਜਾਂ ਤੋਂ ਹਨ ਤੇ ਉੱਥੋਂ ਹੀ ਉਹ ਪੰਜਾਬ ਵਿਚ ਆਪਣੇ ਅਪਰਾਧਾਂ ਨੂੰ ਅੰਜਾਮ ਦਿੰਦੇ ਹਨ | ਉਨ੍ਹਾਂ ਪੰਜਾਬ ਪੁਲਿਸ ਨੂੰ ਚੁਣੌਤੀ ਦਿੱਤੀ ਕਿ ਉਹ ਇਨ੍ਹਾਂ ਸਾਰੇ ਗੈਂਗਸਟਰਾਂ ਦੇ ਟਿਕਾਣਿਆਂ ਦੀ ਜਾਂਚ ਕਰੇ, ਜਿਨ੍ਹਾਂ ਕੋਲ ਪੰਜਾਬ ਵਿਚ 24/7 ਮੋਬਾਈਲ ਫ਼ੋਨ ਦੀ ਪਹੁੰਚ ਹੈ | ਉਨ੍ਹਾਂ ਕਿਹਾ ਕਿ ਸਰਕਾਰ ਇਨ੍ਹਾਂ ਨੂੰ ਕਾਬੂ ਕਰਨ ਵਿਚ ਅਸਫਲ ਰਹੀ ਹੈ | ਰੰਧਾਵਾ ਨੇ ਪੰਜਾਬ ਸਰਕਾਰ ਵਲੋਂ ਗੈਂਗਸਟਰਾਂ ਬਾਰੇ ਜਾਰੀ ਕੀਤੇ ਗਏ ਇਸ਼ਤਿਹਾਰ ਲਈ ਮੁੱਖ ਮੰਤਰੀ ਦੀ ਵੀ ਨਿਖੇਧੀ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸ਼ੇਰੇ ਬੱਬਰ ਪੰਜਾਬ ਕ੍ਰਿਸ਼ਚੀਅਨ ਸੇਵਾ ਦਲ ਦੇ ਆਗੂਆਂ ਨੇ ਪ੍ਰੋ. ਮੁਸ਼ਤਾਕ ਮਸੀਹ ਦੇ ਪਰਿਵਾਰ ਨਾਲ ਅਫਸੋਸ ਕੀਤਾ ਅਗਲੀ ਖ਼ਬਰ ਪੱਛਮੀ ਬੰਗਾਲ ਦੀਆਂ ਚੋਣਾਂ 'ਚ ਕਾਂਗਰਸ ਵਧੀਆ ਪ੍ਰਦਰਸ਼ਨ ਕਰੇਗੀ-ਰਾਜੀਵ ਸ਼ੁਕਲਾ
Ad Position 24