ਅੰਮਿ੍ਤਸਰ, 22 ਅਪ੍ਰੈਲ (ਸੁਰਿੰਦਰ ਕੋਛੜ)-ਈਰਾਨੀ ਸੁਰੱਖਿਆ ਬਲਾਂ ਨੇ ਪਾਕਿਸਤਾਨੀ ਸਰਹੱਦ ਤੋਂ ਘੁਸਪੈਠ ਕਰਨ ਵਾਲੇ ਜੈਸ਼ ਅਲ-ਅਦਲ/ਜ਼ੁਲਮ ਅੱਤਵਾਦੀ ਸਮੂਹ ਦੀ ਇਕ ਸੰਚਾਲਨ ਟੀਮ ਦੇ ਦਰਜਨਾਂ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ | ਇਹ ਘਟਨਾ ਉਦੋਂ ਵਾਪਰੀ ਜਦੋਂ ਅੱਤਵਾਦੀ ਪਾਕਿਸਤਾਨੀ ਸਰਹੱਦ ਤੋਂ ਈਰਾਨ ਦੇ ਸਿਸਤਾਨ-ਬਲੋਚਿਸਤਾਨ ਸੂਬੇ ਦੇ ਰਸਕ ਖੇਤਰ 'ਚ ਘੁਸਪੈਠ ਕਰ ਰਹੇ ਸਨ | ਇਹ ਘਟਨਾ ਈਰਾਨ ਦੇ ਸਿਸਤਾਨ-ਬਲੋਚਿਸਤਾਨ ਸੂਬੇ 'ਚ ਵਾਪਰੀ | ਈਰਾਨ ਦੇ ਸਰਕਾਰੀ ਮੀਡੀਆ ਦੀ ਇਕ ਰਿਪੋਰਟ ਦੇ ਅਨੁਸਾਰ ਆਪ੍ਰੇਸ਼ਨ ਤੋਂ ਬਾਅਦ ਈਰਾਨੀ ਫ਼ੌਜ ਨੇ ਜੈਸ਼ ਅਲ-ਅਦਲ ਅੱਤਵਾਦੀਆਂ ਤੋਂ ਵੱਡੀ ਮਾਤਰਾ 'ਚ ਹਥਿਆਰ ਜ਼ਬਤ ਕੀਤੇ | ਜੈਸ਼ ਅਲ-ਅਦਲ ਦੀਆਂ ਗਤੀਵਿਧੀਆਂ ਮੁੱਖ ਤੌਰ 'ਤੇ ਈਰਾਨ ਦੇ ਸਿਸਤਾਨ-ਬਲੋਚਿਸਤਾਨ ਸੂਬੇ, ਪਾਕਿਸਤਾਨ ਦੇ ਬਲੋਚਿਸਤਾਨ ਖੇਤਰ ਅਤੇ ਅਫ਼ਗਾਨਿਸਤਾਨ ਦੇ ਸਰਹੱਦੀ ਖੇਤਰਾਂ 'ਚ ਕੇਂਦਿ੍ਤ ਹਨ |