ੋਅਜਨਾਲਾ (ਅੰਮਿ੍ਤਸਰ), 23 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਦੀ ਐੱਨ.ਐੱਸ.ਏ. ਖ਼ਤਮ ਹੋਣ ਉਪਰੰਤ ਅੰਮਿ੍ਤਸਰ ਦਿਹਾਤੀ ਪੁਲਿਸ ਵਲੋਂ ਅਜਨਾਲਾ ਥਾਣਾ ਹਮਲੇ ਸੰਬੰਧੀ ਦਰਜ ਮੁਕੱਦਮਾ ਨੰਬਰ 39 ਵਿਚ ਰਸਮੀ ਤੌਰ 'ਤੇ ਗਿ੍ਫ਼ਤਾਰੀ ਪਾਉਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਜੱਜ ਪਲਵਿੰਦਰ ਸਿੰਘ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਅਦਾਲਤ ਵਲੋਂ ਪੁਲਿਸ ਅਤੇ ਬਚਾਅ ਪੱਖ ਵਲੋਂ ਦਿੱਤੀਆਂ ਦਲੀਲਾਂ ਤੋਂ ਬਾਅਦ ਭਾਈ ਅੰਮਿ੍ਤਪਾਲ ਸਿੰਘ ਦਾ 2 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ | ਭਾਈ ਅੰਮਿ੍ਤਪਾਲ ਸਿੰਘ ਦੀ ਅਜਨਾਲਾ ਅਦਾਲਤ ਵਿਚ ਵੀਡੀਓ ਕਾਨਫਰੰਸਿੰਗ ਜਰੀਏ ਪੇਸ਼ੀ ਮੌਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ | ਉਨ੍ਹਾਂ ਦੇ ਕੇਸ ਦੀ ਕਾਨੂੰਨੀ ਪੈਰਵਾਈ ਲਈ ਐਡਵੋਕੇਟ ਕਰਮਵੀਰ ਸਿੰਘ ਪੰਨੂ, ਐਡਵੋਕੇਟ ਹਰਪਾਲ ਸਿੰਘ ਖਾਰਾ, ਐਡਵੋਕੇਟ ਰਿਤੂਰਾਜ ਸਿੰਘ ਸੰਧੂ ਅਤੇ ਐਡਵੋਕੇਟ ਰੁਪਿੰਦਰ ਸਿੰਘ ਸੰਧੂ ਤੋਂ ਇਲਾਵਾ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਕੌਮੀ ਬੁਲਾਰੇ ਤੇ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਜਸਕਰਨ ਸਿੰਘ ਰਿਆੜ, ਹਲਕਾ ਰਾਜਾਸਾਂਸੀ ਦੇ ਇੰਚਾਰਜ ਦਲਜੀਤ ਸਿੰਘ ਮਿਆਦੀਆਂ ਅਤੇ ਚਰਨਜੀਤ ਸਿੰਘ ਗ਼ਾਲਿਬ ਸਮੇਤ ਹੋਰ ਸਮਰਥਕ ਵੀ ਅਦਾਲਤ ਦੇ ਬਾਹਰ ਮੌਜੂਦ ਸਨ |
ਭਾਈ ਅੰਮਿ੍ਤਪਾਲ ਸਿੰਘ ਦੀ ਵੀਡੀਓ ਕਾਨਫਰੰਸਿੰਗ ਜ਼ਰੀਏ ਅਜਨਾਲਾ ਅਦਾਲਤ 'ਚ ਹੋਈ ਪੇਸ਼ੀ <br/>
ਅਜੀਤ ਡੈਸਕ
24-04-2026