12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਰਾਜਾ ਵੜਿੰਗ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ <br/>

Ad Position 21
No active advertisement
ਅਜੀਤ ਡੈਸਕ 24-04-2026
ਚੰਡੀਗੜ੍ਹ, 23 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਭੜਕਾਊ ਸੀਰੀਜ਼ 'ਲਾਰੈਂਸ ਆਫ਼ ਪੰਜਾਬ' 'ਤੇ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ | ਉਨ੍ਹਾਂ ਲਿਖਿਆ ਕਿ ਇਹ ਸੀਰੀਜ਼ ਖ਼ਤਰਨਾਕ ਅਪਰਾਧੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜ਼ਿੰਦਗੀ 'ਤੇ ਆਧਾਰਿਤ ਹੈ | ਵੜਿੰਗ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਹੈ ਕਿ ਇਹ ਫ਼ਿਲਮ/ਸੀਰੀਜ਼ ਇਕ ਅਜਿਹੇ ਵਿਅਕਤੀ ਦੀ ਵਡਿਆਈ ਕਰਨ ਦੀ ਕੋਸ਼ਿਸ਼ ਕਰਦੀ ਹੈ, ਜਿਹੜਾ ਲੋਕਪਿ੍ਯ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਸਣੇ ਕਈ ਭਿਆਨਕ ਅਪਰਾਧਾਂ ਵਿਚ ਸ਼ਾਮਲ ਰਿਹਾ ਹੈ | ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਵਿਚ ਇਸ ਸੀਰੀਜ਼ ਦਾ ਕਈ ਕਾਰਨਾਂ ਕਰਕੇ ਤਿੱਖਾ ਵਿਰੋਧ ਕਰਦੇ ਹਾਂ, ਜਿਹੜਾ ਸੂਬਾ ਗੁਰੂਆਂ, ਰਿਸ਼ੀਆਂ ਅਤੇ ਪੀਰਾਂ ਦੀ ਪਵਿੱਤਰ ਧਰਤੀ ਹੈ | ਤੁਸੀਂ ਖ਼ੁਦ ਵੀ ਪੰਜਾਬ ਵਿਚ ਕਾਫ਼ੀ ਸਮਾਂ ਬਿਤਾਇਆ ਹੈ ਅਤੇ ਪੰਜਾਬ ਦੇ ਇਤਿਹਾਸ ਅਤੇ ਸਭਿਆਚਾਰ ਨੂੰ ਜਾਣਦੇ ਹੋ | ਉਨ੍ਹਾਂ ਨੇ ਸਵਾਲ ਕੀਤਾ ਕਿ ਕੀ ਅਜਿਹੀ ਪਵਿੱਤਰ ਧਰਤੀ, ਜਿਸ ਦਾ ਸ਼ਾਨਦਾਰ ਇਤਿਹਾਸ ਅਤੇ ਸਭਿਆਚਾਰ ਹੈ, ਨੂੰ ਕਿਸੇ ਗੈਂਗਸਟਰ ਨਾਲ ਜੋੜਿਆ ਜਾਣਾ ਚਾਹੀਦਾ ਹੈ? ਦੂਸਰੀ ਗੱਲ, ਜੁਰਮ ਅਤੇ ਗੈਂਗਸਟਰ ਕਲਚਰ ਦੀ ਵਡਿਆਈ ਕਰਨਾ ਨੌਜਵਾਨ ਮਨਾਂ 'ਤੇ ਖ਼ਤਰਨਾਕ ਪ੍ਰਭਾਵ ਛੱਡ ਸਕਦਾ ਹੈ, ਜਿਸ ਨਾਲ ਉਹ ਜੁਰਮ ਵੱਲ ਆਕਰਸ਼ਿਤ ਹੋ ਸਕਦੇ ਹਨ | ਉਨ੍ਹਾਂ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੂੰ ਇਸ ਵੈੱਬ ਸੀਰੀਜ਼ ਦੇ ਰਿਲੀਜ਼ 'ਤੇ ਪਾਬੰਦੀ ਲਗਾਉਣ ਲਈ ਹੁਕਮ ਜਾਰੀ ਕਰਨ |

Ad Position 22
No active advertisement
ਪਿਛਲੀ ਖ਼ਬਰ ਸਿੱਖ ਯੋਧਿਆਂ ਤੇ ਦੇਸ਼ ਭਗਤਾਂ ਦੀਆਂ ਫ਼ਿਲਮਾਂ ਤੇ ਨਾਟਕ ਦਿਖਾਉਣੇ ਚਾਹੀਦੇ-ਡਾ. ਦਲਜੀਤ ਸਿੰਘ ਚੀਮਾ <br/> ਅਗਲੀ ਖ਼ਬਰ ਨਸ਼ੇੜੀਆਂ ਨੇ ਪੈਸੇ ਨਾ ਦੇਣ 'ਤੇ ਨੌਜਵਾਨ ਨੂੰ ਕੁੱਟ-ਕੁੱਟ ਕੇ ਮਾਰਿਆ-ਦੋ ਖ਼ਿਲਾਫ਼ ਮਾਮਲਾ ਦਰਜ <br/>
Ad Position 24