12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਸਿੱਖ ਯੋਧਿਆਂ ਤੇ ਦੇਸ਼ ਭਗਤਾਂ ਦੀਆਂ ਫ਼ਿਲਮਾਂ ਤੇ ਨਾਟਕ ਦਿਖਾਉਣੇ ਚਾਹੀਦੇ-ਡਾ. ਦਲਜੀਤ ਸਿੰਘ ਚੀਮਾ <br/>

Ad Position 21
No active advertisement
ਅਜੀਤ ਡੈਸਕ 24-04-2026

ਚੰਡੀਗੜ੍ਹ, 23 ਅਪ੍ਰੈਲ (ਪ੍ਰੋ. ਅਵਤਾਰ ਸਿੰਘ)- ਪੰਜਾਬ ਦੇ ਨੌਜਵਾਨਾਂ ਨੂੰ ਗੈਂਗਸਟਰਾਂ ਬਾਰੇ ਨਹੀਂ, ਸਗੋਂ ਸਿੱਖ ਯੋਧਿਆਂ ਅਤੇ ਦੇਸ਼ ਭਗਤਾਂ ਬਾਰੇ ਫ਼ਿਲਮਾਂ, ਨਾਟਕ ਜਾਂ ਟੀ.ਵੀ. ਸੀਰੀਅਲ ਦਿਖਾਉਣੇ ਚਾਹੀਦੇ ਹਨ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਚੰਡੀਗੜ੍ਹ ਵਿਖੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿਚ ਕਾਨੂੰਨ ਵਿਵਸਥਾ ਬਿਲਕੁੱਲ ਵਿਗੜ ਚੁੱਕੀ ਹੈ | ਇਸ ਲਈ ਜ਼ਰੂਰੀ ਹੈ ਕਿ ਪੰਜਾਬ 'ਚ ਸੁੱਖ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਈ ਜਾਵੇ | ਮੰਡੀਆਂ 'ਚ ਕਣਕ ਦੇ ਲੱਗੇ ਅੰਬਾਰਾਂ ਬਾਰੇ ਚੀਮਾ ਨੇ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਕਿਸਾਨਾਂ 'ਤੇ ਕੁਦਰਤ ਦੀ ਮਾਰ ਪਈ ਹੈ, ਪਰ ਹੁਣ ਕਿਸਾਨ ਆਪਣੀ ਕਣਕ ਦੀ ਫਸਲ ਮੰਡੀਆਂ ਵਿਚ ਵੇਚਣ ਲਈ ਰੁਲ ਰਹੇ ਹਨ ਪਰ ਸਰਕਾਰ ਕਿਸਾਨਾਂ ਦੀ ਬਾਂਹ ਫੜ੍ਹਨ ਦੀ ਥਾਂ ਵਿਦੇਸ਼ਾਂ ਵਿਚ ਸੈਰ ਕਰਨ ਗਈ ਹੋਈ ਹੈ | ਇਸ ਮੌਕੇ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਦਲਜੀਤ ਸਿੰਘ ਭਿੰਡਰ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪਾਕਿ 'ਚ ਜਬਰੀ ਧਰਮ ਪਰਿਵਰਤਨ ਮਾਮਲਿਆਂ 'ਚ 75 ਫ਼ੀਸਦੀ ਪੀੜਤ ਹਿੰਦੂ <br/> ਅਗਲੀ ਖ਼ਬਰ ਰਾਜਾ ਵੜਿੰਗ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ <br/>
Ad Position 24