ਅੰਮਿ੍ਤਸਰ, 23 ਅਪ੍ਰੈਲ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕੇਂਦਰ ਸਰਕਾਰ ਤੋਂ ਅੰਮਿ੍ਤਸਰ, ਚੰਡੀਗੜ੍ਹ ਆਦਿ ਸ਼ਹਿਰਾਂ ਤੋਂ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਹਵਾਈ ਉਡਾਣਾਂ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਹੈ | ਬੁੱਢਾ ਦਲ ਦੇ ਸਥਾਨਕ ਛਾਉਣੀ ਨਿਹੰਗ ਸਿੰਘਾਂ ਦੇ ਮੈਨੇਜਰ ਪਰਮਜੀਤ ਸਿੰਘ ਬਾਜਵਾ ਵਲੋਂ ਜਾਰੀ ਬਿਆਨ ਵਿਚ ਜਥੇ: 96 ਕਰੋੜੀ ਨੇ ਕਿਹਾ ਕਿ ਅੰਮਿ੍ਤਸਰ ਆਦਿ ਸ਼ਹਿਰਾਂ ਤੋਂ ਹਵਾਈ ਉਡਾਣਾਂ ਨਾ ਹੋਣ ਕਾਰਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਰਸ਼ਨ ਕਰਨ ਜਾਣ ਵਾਲੇ ਯਾਤਰੂਆਂ ਨੂੰ ਰੇਲ ਗੱਡੀਆਂ ਵਿਚ ਟਿਕਟਾਂ ਬੁੱਕ ਕਰਾਉਣ ਲਈ ਮਹੀਨਿਆਂ ਬੱਧੀ ਵੇਟਿੰਗ ਸੂਚੀ ਹੋਣ ਕਾਰਨ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਕੋਰੋਨਾ ਕਾਲ ਵੇਲੇ ਅਹਿਤਿਆਤ ਵਜੋਂ ਇਹ ਹਵਾਈ ਉਡਾਣਾਂ ਬੰਦ ਕਰ ਦਿੱਤੀਆਂ ਗਈਆਂ ਸਨ | ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਤੇ ਤਖ਼ਤ ਸ੍ਰੀ ਅਬਿਚਲਨਗਰ ਹਜ਼ੂਰ ਸਾਹਿਬ ਸਿੱਖ ਕੌਮ ਦੇ ਕੇਂਦਰੀ ਅਸਥਾਨ ਹਨ | ਉਨ੍ਹਾਂ ਕਿਹਾ ਕਿ ਬੰਦ ਹਵਾਈ ਉਡਾਣਾਂ ਮੁੜ ਚਾਲੂ ਕੀਤੀਆਂ ਜਾਣ ਤਾਂ ਜੋ ਸਿੱਖ ਆਪਣੇ ਗੁਰ ਅਸਥਾਨਾਂ ਦੇ ਆਸਾਨੀ ਨਾਲ ਦਰਸ਼ਨ ਕਰ ਸਕਣ |
ਕੇਂਦਰ ਸਰਕਾਰ ਅੰੰਮਿ੍ਤਸਰ, ਚੰਡੀਗੜ੍ਹ ਤੋਂ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਹਵਾਈ ਉਡਾਣਾਂ ਮੁੜ ਸ਼ੁਰੂ ਕਰੇ-ਜਥੇਦਾਰ 96 ਕਰੋੜੀ <br/>
ਅਜੀਤ ਡੈਸਕ
24-04-2026