ਸਮਾਲਸਰ (ਮੋਗਾ), 23 ਅਪ੍ਰੈਲ (ਗੁਰਜੰਟ ਕਲਸੀ ਲੰਡੇ)-ਦਮਦਮੀ ਟਕਸਾਲ ਦੇ 14ਵੇਂ ਮੁਖੀ ਅਮਰ ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਦੇ ਭਤੀਜੇ ਅਤੇ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਖ਼ਾਲਸਾ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਰਾਤਾ ਭਾਈ ਜਗਤਾਰ ਸਿੰਘ ਰੋਡੇ ਮੈਂਬਰ ਸ਼ੋ੍ਰਮਣੀ ਕਮੇਟੀ ਦੀ ਪਤਨੀ ਬੀਬੀ ਪਰਮਜੀਤ ਕੌਰ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਨਮਿਤ ਰੱਖੇ ਗਏ ਸਹਿਜ ਪਾਠ ਦਾ ਭੋਗ ਉਨ੍ਹਾਂ ਦੇ ਜੱਦੀ ਪਿੰਡ ਰੋਡੇ ਵਿਖੇ ਗੁਰਦੁਆਰਾ ਸੰਤ ਖ਼ਾਲਸਾ ਜਨਮ ਅਸਥਾਨ ਸੰਤ ਜਰਨੈਲ ਸਿੰਘ ਭਿੰਡਰਾਂ ਵਾਲੇ ਜ਼ਿਲ੍ਹਾ ਮੋਗਾ ਵਿਖੇ ਮੰਗਲਵਾਰ ਨੂੰ 12 ਵਜੇ ਤੋਂ 2-30 ਵਜੇ ਤੱਕ ਪਵੇਗਾ | ਇਸ ਸੰਬੰਧੀ ਇਲਾਕਾ ਨਿਵਾਸੀ ਤੇ ਹੋਰ ਜਥੇਬੰਦੀਆਂ ਦੇ ਨੁਮਾਇੰਦੇ ਭਾਈ ਜਗਤਾਰ ਸਿੰਘ ਰੋਡੇ ਨਾਲ ਦੁੱਖ ਸਾਂਝਾ ਕਰਨ ਲਈ ਨਿਰੰਤਰ ਪੁੱਜ ਰਹੇ ਹਨ | ਭਾਈ ਜਗਤਾਰ ਸਿੰਘ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੇ ਭਤੀਜੇ ਹਨ ਅਤੇ ਅਮਰ ਸ਼ਹੀਦ ਭਾਈ ਜਗੀਰ ਸਿੰਘ ਦੇ ਸਪੁੱਤਰ ਤੇ ਅਮਰ ਸ਼ਹੀਦ ਭਾਈ ਸਵਰਨ ਸਿੰਘ ਦੇ ਭਰਾਤਾ ਹਨ ਜੋ ਜੂਨ 1984 ਦੇ ਘੱਲੂਘਾਰੇ ਦੌਰਾਨ ਸ਼ਹਾਦਤ ਪ੍ਰਾਪਤ ਕਰ ਗਏ ਸਨ | ਇਸੇ ਤਰ੍ਹਾਂ ਭਾਈ ਜਗਤਾਰ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜਸਵੀਰ ਸਿੰਘ ਖ਼ਾਲਸਾ ਅਤੇ ਭਾਈ ਲਖਬੀਰ ਸਿੰਘ ਰੋਡੇ ਜੋ ਲਗਭਗ 33 ਸਾਲ ਦੀ ਜਲਾਵਤਨੀ ਦੀ ਜ਼ਿੰਦਗੀ ਬਤੀਤ ਕਰਦਿਆਂ ਪੰਥ ਦੀ ਸੇਵਾ ਲਈ ਜੂਝਦਿਆਂ ਸਵਰਗਵਾਸ ਹੋ ਗਏ ਹਨ, ਦੇ ਛੋਟੇ ਭਰਾਤਾ ਹਨ | ਭਾਈ ਜਗਤਾਰ ਸਿੰਘ ਇਲਾਕੇ ਭਰ ਵਿਚ ਜਿੱਥੇ ਧਾਰਮਿਕ ਜ਼ੰੁਮੇਵਾਰੀਆਂ ਦੌਰਾਨ ਆਪਣੀ ਹਾਜ਼ਰੀ ਲਵਾਉਂਦੇ ਹਨ ਉੱਥੇ ਸਮਾਜਿਕ ਤੌਰ 'ਤੇ ਵੀ ਮਹਾਂਪੁਰਖਾਂ ਦੇ ਪਰਿਵਾਰ ਦੀ ਨੁਮਾਇੰਦਗੀ ਕਰਦੇ ਹੋਏ ਪੰਜਾਬ ਭਰ ਵਿਚ ਵਿਚਰਦੇ ਹਨ |
ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਦੇ ਭਤੀਜੇ ਤੇ ਸ਼੍ਰੋਮਣੀ ਕਮੇਟੀ ਮੈਂਬਰ ਜਗਤਾਰ ਸਿੰਘ ਰੋਡੇ ਦੀ ਪਤਨੀ ਪਰਮਜੀਤ ਕੌਰ ਰੋਡੇ ਦਾ ਭੋਗ ਸਮਾਗਮ 28 ਨੂੰ <br/>
ਅਜੀਤ ਡੈਸਕ
24-04-2026