11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਵਿੱਤ ਮੰਤਰੀ ਵਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਤੱਕ ਪਹੁੰਚ ਕਰਨ ਦੇ ਨਿਰਦੇਸ਼ <br/>

Ad Position 21
No active advertisement
ਅਜੀਤ ਡੈਸਕ 24-04-2026

ਚੰਡੀਗੜ੍ਹ, 23 ਅਪ੍ਰੈਲ (ਅਜੀਤ ਬਿਊਰੋ)–ਪੰਜਾਬ ਦੇ ਜ਼ਮੀਨੀ ਪੱਧਰ 'ਤੇ ਕੰਮ ਕਰ ਰਹੇ ਜ਼ਰੂਰੀ ਸਿਹਤ ਸੰਭਾਲ ਕਾਮਿਆਂ ਦੀ ਭਲਾਈ ਲਈ ਇਕ ਅਹਿਮ ਕਦਮ ਚੁੱਕਦਿਆਂ, ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੂੰ ਦਿੱਤੇ ਜਾਂਦੇ ਮਾਣ ਭੱਤਿਆਂ (ਇਨਸੈਂਟਿਵ) ਵਿਚ ਜ਼ਰੂਰੀ ਵਾਧੇ ਦੀ ਵਕਾਲਤ ਕਰਦੇ ਹੋਏ ਕੇਂਦਰ ਸਰਕਾਰ ਨੂੰ ਅਧਿਕਾਰਤ ਤੌਰ 'ਤੇ ਪੱਤਰ ਲਿਖਣ | ਵਿੱਤ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਮੌਜੂਦਾ ਸਕੀਮ ਤਹਿਤ ਇਨ੍ਹਾਂ ਭੁਗਤਾਨਾਂ ਨੂੰ ਵਧਾਉਣ ਲਈ ਅਪੀਲ ਕੀਤੀ ਜਾਣੀ ਚਾਹੀਦੀ ਹੈ, ਜੋ ਕਿ ਕੇਂਦਰ ਅਤੇ ਸੂਬੇ ਦਰਮਿਆਨ 60:40 ਦੇ ਵਿੱਤੀ ਅਨੁਪਾਤ 'ਤੇ ਕੰਮ ਕਰਦੀ ਹੈ | ਆਸ਼ਾ ਵਰਕਰਜ਼ ਐਂਡ ਫੈਸਿਲੀਟੇਟਰਜ਼ ਸਾਂਝਾ ਮੋਰਚਾ, ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਅਤੇ ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼ ਸਮੇਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਵਫ਼ਦਾਂ ਨਾਲ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ.) ਨੂੰ ਵੀ ਨਿਰਦੇਸ਼ ਦਿੱਤੇ ਕਿ ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੀਆਂ ਮੰਗਾਂ ਦੇ ਹੱਲ ਲਈ ਇੱਕ ਠੋਸ ਨੀਤੀ ਬਣਾਈ ਜਾਵੇ | ਮੀਟਿੰਗਾਂ ਦੌਰਾਨ ਆਸ਼ਾ ਵਰਕਰਜ਼ ਐਂਡ ਫੈਸਿਲੀਟੇਟਰਜ਼ ਸਾਂਝਾ ਮੋਰਚਾ ਵਲੋਂ ਅਮਰਜੀਤ ਕੌਰ, ਰਾਣੋ, ਹਰਿੰਦਰ ਕੌਰ ਸ਼ਤਰਾਣਾ ਅਤੇ ਸੰਤੋਸ਼ ਕੁਮਾਰ, ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਬਲਿਹਾਰ ਸਿੰਘ, ਟੇਕ ਚੰਦ ਅਤੇ ਸ਼ੇਰ ਸਿੰਘ, ਅਤੇ ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼ ਵਲੋਂ ਗੁਰਬਾਜ਼ ਸਿੰਘ, ਪਵਨਬੀਰ ਸਿੰਘ ਅਤੇ ਗੁਰਵਿੰਦਰ ਸਿੰਘ ਨੇ ਆਪਣੇ ਮਸਲੇ ਤੇ ਮੰਗਾਂ ਪੇਸ਼ ਕੀਤੀਆਂ |

Ad Position 22
No active advertisement
ਪਿਛਲੀ ਖ਼ਬਰ ਸਰਕਾਰ ਵਲੋਂ ਪਾਠ ਪੁਸਤਕਾਂ ਦੀ ਵੰਡ 'ਚ ਇਜਾਰੇਦਾਰੀ ਖ਼ਤਮ-ਹਰਜੋਤ ਸਿੰਘ ਬੈਂਸ ਅਗਲੀ ਖ਼ਬਰ ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਦੇ ਭਤੀਜੇ ਤੇ ਸ਼੍ਰੋਮਣੀ ਕਮੇਟੀ ਮੈਂਬਰ ਜਗਤਾਰ ਸਿੰਘ ਰੋਡੇ ਦੀ ਪਤਨੀ ਪਰਮਜੀਤ ਕੌਰ ਰ...
Ad Position 24