11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਦਿੱਲੀ ਹਾਈ ਕੋਰਟ ਵਲੋਂ ਜਸਟਿਸ ਸਵਰਨ ਕਾਂਤਾ ਤੇ ਕੇਜਰੀਵਾਲ ਦੀ ਬਹਿਸ ਮਾਮਲੇ ਦੇ ਸਾਰੇ ਵੀਡੀਓ ਹਟਾਉਣ ਦੇ ਆਦੇਸ਼ <br/>

Ad Position 21
No active advertisement
ਅਜੀਤ ਡੈਸਕ 24-04-2026
ਨਵੀਂ ਦਿੱਲੀ, 23 ਅਪ੍ਰੈਲ (ਜਗਤਾਰ ਸਿੰਘ)-ਦਿੱਲੀ ਹਾਈ ਕੋਰਟ ਨੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜਸਟਿਸ ਸਵਰਨ ਕਾਂਤਾ ਸ਼ਰਮਾ ਨੂੰ ਸੁਣਵਾਈ ਤੋਂ ਹਟਣ ਦੀ ਮੰਗ ਕਰਨ ਵਾਲੀ ਪਟੀਸ਼ਨ ਸਬੰਧੀ ਸੁਣਵਾਈ ਦੇ ਵੀਡੀਓ ਹਟਾਉਣ ਦਾ ਆਦੇਸ਼ ਦਿੱਤਾ ਹੈ ¢ ਦਰਅਸਲ ਜਸਟਿਸ ਸਵਰਨ ਕਾਂਤਾ ਸ਼ਰਮਾ ਦੀ ਬੈਂਚ ਤੋਂ ਰਿਕਯੂਜ਼ਲ ਅਰਜ਼ੀ ਖ਼ਾਰਜ ਹੋਣ ਤੋਂ ਬਾਅਦ ਅਦਾਲਤ ਵਿਚ ਬਹਿਸ ਦੇ ਦੌਰਾਨ ਬਣੇ ਵੀਡੀਓ ਨੇ ਵਿਵਾਦ ਖੜਾ ਕਰ ਦਿੱਤਾ ਹੈ ¢ ਇਸੇ ਸਬੰਧੀ ਦਿੱਲੀ ਹਾਈ ਕੋਰਟ ਨੇ ਕੇਜਰੀਵਾਲ ਤੇ ਪਾਰਟੀ ਦੇ ਹੋਰ ਆਗੂਆਂ ਸਮੇਤ ਕਾਂਗਰਸੀ ਆਗੂ ਦਿਗਵਿਜੈ ਸਿੰਘ ਤੇ ਪੱਤਰਕਾਰ ਰਵੀਸ਼ ਕੁਮਾਰ ਦੇ ਖ਼ਿਲਾਫ਼ ਦਾਇਰ ਜਨਹਿਤ ਪਟੀਸ਼ਨ 'ਤੇ ਸਖ਼ਤ ਨੋਟਿਸ ਲਿਆ ਹੈ ¢ ਅਦਾਲਤ ਨੇ ਸਖ਼ਤ ਨਿਰਦੇਸ਼ ਦਿੰਦੇ ਹੋਏ ਸੋਸ਼ਲ ਮੀਡੀਆ ਤੋਂ ਸਬੰਧਿਤ ਸਾਰੇ ਵੀਡੀਓ ਤੁਰੰਤ ਹਟਾਉਣ ਦਾ ਆਦੇਸ਼ ਦਿੱਤਾ ਹੈ ¢ ਇਸ ਦੇ ਨਾਲ ਹੀ ਅਦਾਲਤ ਨੇ ਜਾਂਚ ਦੇ ਦਾਇਰੇ ਨੂੰ ਵਧਾਉਂਦੇ ਹੋਏ ਇਹ ਵੀ ਸਵਾਲ ਕੀਤਾ ਕਿ ਆਖ਼ਰ ਇਹ ਵੀਡੀਓ ਨੂੰ ਸਭ ਤੋਂ ਪਹਿਲਾਂ ਇੰਟਰਨੈੱਟ 'ਤੇ ਕਿਸ ਨੇ ਪਾਇਆ? ਹਾਈ ਕੋਰਟ ਨੇ ਆਪਣੀ ਟਿੱਪਣੀ ਵਿਚ ਸਾਫ਼ ਕਿਹਾ ਕਿ ਇਸ ਤਰ੍ਹਾਂ ਦੀ ਰਿਕਾਰਡਿੰਗ ਵੀਡੀਓ ਕਾਨਫਰੰਸਿੰਗ ਦੇ ਲਈ ਤੈਅ ਕੀਤੇ ਗਏ ਨਿਯਮਾਂ ਦੀ ਉਲੰਘਣਾ ਹੈ, ਜਿਸ ਨੂੰ ਸੋਸ਼ਲ ਮੀਡੀਆ 'ਤੇ ਸਾਂਝਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ¢ ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 6 ਜੁਲਾਈ ਨੂੰ ਹੋਏਗੀ |

Ad Position 22
No active advertisement
ਪਿਛਲੀ ਖ਼ਬਰ ਦੋਆਬਾ ਖ਼ਾਲਸਾ ਸਕੂਲ ਮਾਰਕੀਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਵਲੋਂ ਡੀ.ਸੀ. ਨਾਲ ਮੁਲਾਕਾਤ ਅਗਲੀ ਖ਼ਬਰ ਸਰਕਾਰ ਵਲੋਂ ਪਾਠ ਪੁਸਤਕਾਂ ਦੀ ਵੰਡ 'ਚ ਇਜਾਰੇਦਾਰੀ ਖ਼ਤਮ-ਹਰਜੋਤ ਸਿੰਘ ਬੈਂਸ
Ad Position 24