21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਟਰੰਪ ਵਲੋਂ ਈਰਾਨੀ ਕਿਸ਼ਤੀਆਂ ਨੂੰ ਨਸ਼ਟ ਕਰਨ ਦਾ ਹੁਕਮ

Ad Position 21
No active advertisement
ਅਜੀਤ ਡੈਸਕ 24-04-2026
ਵਾਸ਼ਿੰਗਟਨ, 23 ਅਪ੍ਰੈਲ (ਏਜੰਸੀ)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕੀ ਫ਼ੌਜ ਨੂੰ 'ਸਟ੍ਰੇਟ ਆਫ਼ ਹੋਰਮੁਜ਼' ਵਿਚ ਵਪਾਰਕ ਜਹਾਜ਼ਾਂ ਨੂੰ ਘੇਰਨ ਵਾਲੀਆਂ ਈਰਾਨੀ ਫ਼ੌਜ ਦੀਆਂ ਛੋਟੀਆਂ ਕਿਸ਼ਤੀਆਂ ਨੂੰ ਨਸ਼ਟ ਕਰਨ ਦਾ ਹੁਕਮ ਦਿੱਤਾ ਹੈ | ਉਨ੍ਹਾਂ ਕਿਹਾ ਕਿ ਫ਼ੌਜ ਇਸ ਮਹੱਤਵਪੂਰਨ ਜਲਮਾਰਗ 'ਚ ਆਪਣੀਆਂ ਬਾਰੂਦੀ ਸੁਰੰਗਾਂ ਨੂੰ ਹਟਾਉਣ ਦੀਆਂ ਕੋਸ਼ਿਸ਼ਾਂ ਨੂੰ ਤੇਜ਼ ਕਰ ਰਹੀ ਹੈ | ਟਰੰਪ ਨੇ ਇਹ ਵੀ ਦਾਅਵਾ ਕੀਤਾ ਕਿ ਅਮਰੀਕਾ ਦਾ 'ਸਟੇ੍ਰਟ ਆਫ਼ ਹੋਰਮੁਜ਼' ਉਤੇ ਪੂਰਾ ਕੰਟਰੋਲ ਹੈ | ਉਨ੍ਹਾਂ ਕਿਹਾ ਕਿ ਅਮਰੀਕੀ ਜਲ ਸੈਨਾ ਦੀ ਮਨਜ਼ੂਰੀ ਤੋਂ ਬਿਨਾਂ ਕੋਈ ਵੀ ਜਹਾਜ਼ ਉਥੇ ਆ ਜਾ ਨਹੀਂ ਸਕਦਾ | ਟਰੰਪ ਨੇ ਕਿਹਾ ਕਿ ਜਦੋਂ ਤੱਕ ਈਰਾਨ ਨਾਲ ਕੋਈ ਸਮਝੌਤਾ ਨਹੀਂ ਹੁੰਦਾ, ਇਹ ਇਲਾਕਾ ਪੂਰੀ ਤਰ੍ਹਾਂ ਬੰਦ ਰਹੇਗਾ |

Ad Position 22
No active advertisement
ਪਿਛਲੀ ਖ਼ਬਰ ਈਰਾਨ ਵਲੋਂ ਹਿਰਾਸਤ 'ਚ ਲਏ ਗਏ ਜਹਾਜ਼ ਦੇ ਚਾਲਕ ਦਲ 'ਚ ਇਕ ਭਾਰਤੀ ਵੀ ਸ਼ਾਮਿਲ <br/> ਅਗਲੀ ਖ਼ਬਰ ਗੁਪਤ ਮਨਸ਼ਾ ਦੀ ਬੋ ਆ ਰਹੀ-ਕਾਂਗਰਸ
Ad Position 24