30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਭਾਈ ਅੰਮਿ੍ਤਪਾਲ ਸਿੰਘ ਹੋਣਗੇ ਅਕਾਲੀ ਦਲ 'ਵਾਰਿਸ ਪੰਜਾਬ ਦੇ' ਮੁੱਖ ਮੰਤਰੀ ਦੇ ਚਿਹਰੇ <br/>

Ad Position 21
No active advertisement
ਅਜੀਤ ਡੈਸਕ 25-04-2026
ਲੁਧਿਆਣਾ, 24 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਅਕਾਲੀ ਦਲ 'ਵਾਰਿਸ ਪੰਜਾਬ ਦੇ' ਆਗੂਆਂ ਨੇ ਐਲਾਨ ਕੀਤਾ ਹੈ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਉਮੀਦਵਾਰ ਹੋਣਗੇ | ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਗੂਆਂ ਨੇ ਕਿਹਾ ਕਿ 26 ਅਪ੍ਰੈਲ ਨੂੰ ਲੁਧਿਆਣਾ ਵਿਖੇ ਵਿਸ਼ਾਲ ਪੰਥਕ ਇਕੱਤਰਤਾ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿਚ ਇਸ ਸਬੰਧੀ ਸੰਗਤ ਕੋਲੋਂ ਵੀ ਸਹਿਮਤੀ ਲਈ ਜਾਵੇਗੀ | ਪਾਰਟੀ ਆਗੂ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ | ਇਸ ਮੌਕੇ ਪਾਰਟੀ ਦੇ ਪੰਜਾਬ ਕੋਆਰਡੀਨੇਟਰ ਪਰਮਜੀਤ ਸਿੰਘ ਜੌਹਲ ਤੋਂ ਇਲਾਵਾ ਸੀਨੀਅਰ ਆਗੂ ਰਾਜੀਵ ਕੁਮਾਰ ਲਵਲੀ, ਫ਼ਤਹਿਗੜ੍ਹ ਸਾਹਿਬ ਦੇ ਕੋਆਰਡੀਨੇਟਰ ਸੰਦੀਪ ਸਿੰਘ ਰੁਪਾਲੋਂ, ਪੰਥਕ ਇਕੱਤਰਤਾ ਦੇ ਆਯੋਜਕ ਗੁਰਪ੍ਰੀਤ ਸਿੰਘ ਸੋਨੂੰ ਆਦਿ ਮੌਜੂਦ ਸਨ | ਗੱਲਬਾਤ ਕਰਦਿਆਂ ਰਾਜੀਵ ਕੁਮਾਰ ਲਵਲੀ ਅਤੇ ਗੁਰਪ੍ਰੀਤ ਸਿੰਘ ਸੋਨੂੰ ਨੇ ਕਿਹਾ ਕਿ ਅਕਾਲੀ ਦਲ 'ਵਾਰਿਸ ਪੰਜਾਬ ਦੇ' ਸੂਬੇ ਦੇ ਸਰਬਪੱਖੀ ਵਿਕਾਸ ਲਈ ਤਤਪਰ ਹੈ | ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ 26 ਅਪ੍ਰੈਲ ਨੂੰ ਲੁਧਿਆਣਾ ਵਿਖੇ ਕੀਤੀ ਜਾ ਰਹੀ ਇਕੱਤਰਤਾ ਦੁਪਹਿਰ 12 ਵਜੇ ਲੁਧਿਆਣਾ ਸਥਿਤ ਆਸ਼ਾ ਰਾਣੀ ਪਾਰਕ, 33 ਫੁੱਟਾ ਰੋਡ, ਨੇੜੇ ਰਾਮ ਨਗਰ, ਮੁੰਡੀਆਂ ਕਲਾਂ ਵਿਖੇ ਵਿਸ਼ਾਲ ਪੰਥਕ ਇਕੱਤਰਤਾ ਕੀਤੀ ਜਾ ਰਹੀ ਹੈ, ਜਿਸ ਵਿਚ ਪਾਰਟੀ ਦੇ ਸਰਪ੍ਰਸਤ ਬਾਪੂ ਤਰਸੇਮ ਸਿੰਘ ਸਣੇ ਸੀਨੀਅਰ ਆਗੂ ਸ਼ਾਮਿਲ ਹੋਣਗੇ | ਉਨ੍ਹਾਂ ਨੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਪ੍ਰਤੀ ਲੋਕਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਵੱਡੀ ਗਿਣਤੀ ਵਿਚ ਲੋਕ ਆਪਣੀ ਸ਼ਮੂਲੀਅਤ ਦਰਜ ਕਰਵਾਉਣਗੇ | ਪਰਮਜੀਤ ਸਿੰਘ ਜੌਹਲ ਨੇ ਲੋਕਾਂ ਨੂੰ ਵੱਧ ਚੜ੍ਹ ਕੇ ਪੰਥਕ ਇਕੱਤਰਤਾ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ | ਉਨ੍ਹਾਂ ਨੇ ਐਲਾਨ ਕੀਤਾ ਕਿ ਭਾਈ ਅੰਮਿ੍ਤਪਾਲ ਸਿੰਘ ਹੀ ਆਉਂਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਚਿਹਰੇ ਹੋਣਗੇ | ਇਸ ਮੌਕੇ ਸੀਨੀਅਰ ਪਾਰਟੀ ਆਗੂ ਇੰਦਰਜੀਤ ਸਿੰਘ ਐਡਵੋਕੇਟ, ਗੁਰਦੀਪ ਸਿੰਘ ਪਿ੍ੰਸ, ਹਰਪਾਲ ਸਿੰਘ ਕੋਹਲੀ, ਮਨਜੀਤ ਸਿੰਘ ਬੱਲ, ਬਾਬਾ ਦਰਸ਼ਨ ਸਿੰਘ ਪੰਚ, ਪ੍ਰਗਟ ਸਿੰਘ, ਰਿੰਕੂ ਰਠੌਰ, ਮਧੂ ਸੂਦਨ, ਅਵਤਾਰ ਸਿੰਘ, ਸੁਰਜੀਤ ਸਿੰਘ, ਗੁਰਵਿੰਦਰ ਸਿੰਘ, ਜੋਰਾ ਸਿੰਘ, ਮਨਮੋਹਨ ਸਿੰਘ, ਜਸਰਾਜ ਸਿੰਘ, ਜਸਵੀਰ ਸਿੰਘ, ਅੰਮਿ੍ਤਪਾਲ ਸਿੰਘ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਜੀਤ ਸਿੰਘ,

Ad Position 22
No active advertisement
ਪਿਛਲੀ ਖ਼ਬਰ ਗੈਰ ਵਿੱਦਿਅਕ ਕੰਮਾਂ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕੀਤੇ 'ਲਾਵਾਰਿਸ' <br/> ਅਗਲੀ ਖ਼ਬਰ ਖੁੱਡੀਆਂ ਨੇ 8 ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ
Ad Position 24