30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਗੈਰ ਵਿੱਦਿਅਕ ਕੰਮਾਂ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕੀਤੇ 'ਲਾਵਾਰਿਸ' <br/>

Ad Position 21
No active advertisement
ਅਜੀਤ ਡੈਸਕ 25-04-2026
ਅੰਮਿ੍ਤਸਰ, 24 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਸਰਕਾਰੀ ਸਕੂਲਾਂ 'ਚ ਪੜ੍ਹਾਉਣ ਵਾਲੇ ਅਧਿਆਪਕ ਪਿਛਲ਼ੇ ਕਈ ਸਾਲਾਂ ਤੋਂ ਗ਼ੈਰ-ਵਿੱਦਿਅਕ ਕੰਮਾਂ ਦੇ ਬੋਝ ਹੇਠ ਦੱਬੇ ਹੋਏ ਹਨ, ਜਿਸ ਕਾਰਨ ਲੋੜਵੰਦ ਪਰਿਵਾਰਾਂ ਦੇ ਸਰਕਾਰੀ ਸਕੂਲਾਂ 'ਚ ਪੜ੍ਹ ਰਹੇ ਬੱਚਿਆਂ ਦੀ ਪੜ੍ਹਾਈ ਦਾ ਵੱਡਾ ਨੁਕਸਾਨ ਹੋ ਰਿਹਾ ਹੈ | ਸਮੇਂ ਸਮੇਂ 'ਤੇ ਸਰਕਾਰਾਂ ਤਾਂ ਭਾਵੇਂ ਜ਼ਰੂਰ ਬਦਲ ਰਹੀਆਂ ਹਨ ਪਰ ਅਧਿਆਪਕਾਂ 'ਤੇ ਗ਼ੈਰ ਵਿਦਿਅਕ ਕੰਮਾਂ ਦੀ ਪੰਡ ਲਗਾਤਾਰ ਭਾਰੀ ਹੁੰਦੀ ਜਾ ਰਹੀ ਹੈ | ਇਨ੍ਹੀਂ ਦਿਨੀਂ ਸਰਕਾਰੀ ਸਕੂਲਾਂ 'ਚ ਦਾਖਲਿਆਂ ਦਾ ਦੌਰ ਚੱਲ ਰਿਹਾ ਹੈ ਪਰ ਅਧਿਆਪਕ ਮਰਦਮਸ਼ੁਮਾਰੀ ਸਮੇਤ ਹੋਰ ਕੰਮ ਲਈ ਸਕੂਲਾਂ ਤੋਂ ਬਾਹਰ ਤੋਰੇ ਹੋਏ ਹਨ | ਅਧਿਆਪਕਾਂ ਦੀ ਗ਼ੈਰ-ਹਾਜ਼ਰੀ ਕਾਰਨ ਸਰਕਾਰੀ ਸਕੂਲ ਬੰਦ ਹੋਣ ਦੀ ਕਗਾਰ 'ਤੇ ਹਨ | ਇਸ ਤੋਂ ਪਹਿਲਾਂ ਅਧਿਆਪਕਾਂ ਦੀ ਡਿਊਟੀ ਐੱਸ. ਆਈ. ਆਰ. ਅਤੇ ਹੈਲਥ ਕਾਰਡ ਬਣਾਉਣ 'ਚ ਲਗਾਈ ਗਈ ਸੀ, ਅਜੇ ਉਹ ਕੰਮ ਚੱਲ ਹੀ ਰਿਹਾ ਸੀ ਕਿ ਨਵੇਂ ਸੈਸ਼ਨ ਦੇ ਆਰੰਭ 'ਚ ਹੀ ਖਾਸ ਕਰਕੇ ਪ੍ਰਾਇਮਰੀ ਸਕੂਲਾਂ 'ਚ ਮਰਦਮਸ਼ੁਮਾਰੀ 2027 'ਚ ਅਧਿਆਪਕਾਂ ਦੀ 100 ਫ਼ੀਸਦੀ ਡਿਊਟੀ ਲਗਾਉਣ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਦਾ ਬਹੁਤ ਨੁਕਸਾਨ ਹੋ ਰਿਹਾ ਹੈ | ਇਸ ਤੋਂ ਇਲਾਵਾ ਅਧਿਆਪਕਾਂ ਦਾ ਅੱਧੇ ਤੋਂ ਵੱਧ ਸਮਾਂ ਵੱਖ-ਵੱਖ ਐਪਸ 'ਤੇ ਡਾਟਾ ਅਪਲੋਡ ਕਰਨ, ਮਿਡ-ਡੇ-ਮੀਲ ਦੇ ਹਿਸਾਬ-ਕਿਤਾਬ ਅਤੇ ਰਜਿਸਟਰਾਂ ਦੀ ਸਾਂਭ-ਸੰਭਾਲ ਵਿਚ ਨਿਕਲ ਜਾਂਦਾ ਹੈ | ਅਧਿਆਪਕ ਖੁਦ ਦੁਚਿੱਤੀ 'ਚ ਹਨ ਕਿ ਉਹ ਅਧਿਆਪਕ ਹਨ ਜਾਂ ਫਿਰ ਡਾਟਾ ਐਂਟਰੀ ਆਪਰੇਟਰ | ਅਜਿਹੇ ਰੁਝਾਨ ਦਾ ਮਾੜਾ ਅਸਰ ਵਿਦਿਆਰਥੀਆਂ ਦੀ ਪੜ੍ਹਾਈ 'ਤੇ ਪੈ ਰਿਹਾ ਹੈ | ਇਸ ਸਬੰਧੀ ਬੀ. ਐੱਡ ਅਧਿਆਪਕ ਫਰੰਟ ਦੇ ਸੁਬਾਈ ਜੁਆਇੰਟ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਡਾ. ਸੰਤਸੇਵਕ ਸਿੰਘ ਸਰਕਾਰੀਆ, ਜਨਰਲ ਸਕੱਤਰ ਅਮਰਜੀਤ ਸਿੰਘ ਕਲੇਰ ਅਤੇ ਸੀਨੀਅਰ ਮੀਤ ਪ੍ਰਧਾਨ ਅਮਰੀਕ ਸਿੰਘ ਨੇ ਕਿਹਾ ਕਿ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਅਧਿਆਪਕਾਂ ਨੂੰ ਸਿਰਫ਼ ਪੜ੍ਹਾਉਣ ਦਾ ਕੰਮ ਦਿੱਤਾ ਜਾਵੇਗਾ ਅਤੇ ਕੋਈ ਗ਼ੈਰ-ਵਿਦਿਅਕ ਕੰਮ ਨਹੀਂ ਲਿਆ ਜਾਵੇਗਾ, ਪਰ ਸਰਕਾਰ ਇਸ ਨੂੰ ਲਾਗੂ ਕਰਨ 'ਚ ਅਸਫ਼ਲ ਰਹੀ ਹੈ | ਯੂਨੀਅਨ ਆਗੂਆਂ ਨੇ ਪ੍ਰਸ਼ਾਸਨ ਨੂੰ ਕਿਹਾ ਕਿ ਅਧਿਆਪਕਾਂ ਦੀ ਡਿਊਟੀ ਉਨ੍ਹਾਂ ਦੇ ਬਾਕੀ ਵਿਭਾਗਾਂ ਨਾਲ ਬਣਦੇ ਅਨੁਪਾਤ ਅਨੁਸਾਰ ਲਗਾਈ ਜਾਵੇ ਅਤੇ ਸਕੂਲਾਂ 'ਚ ਘੱਟੋ ਘੱਟ 50 ਫੀਸਦੀ ਸਟਾਫ਼ ਹਾਜ਼ਰ ਰਹਿਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ 'ਚ ਦੋ ਮਿਲਣੀਆਂ ਕਰੇਗੀ- ਡਾ. ਰਵਜੋਤ ਸਿੰਘ... ਅਗਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਹੋਣਗੇ ਅਕਾਲੀ ਦਲ 'ਵਾਰਿਸ ਪੰਜਾਬ ਦੇ' ਮੁੱਖ ਮੰਤਰੀ ਦੇ ਚਿਹਰੇ <br/>
Ad Position 24