30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਭਾਈ ਅੰਮਿ੍ਤਪਾਲ ਸਿੰਘ ਡਿਬਰੂਗੜ੍ਹ ਅਦਾਲਤ 'ਚ ਪੇਸ਼

Ad Position 21
No active advertisement
ਅਜੀਤ ਡੈਸਕ 25-04-2026

ਡਿਬਰੂਗੜ੍ਹ, 24 ਅਪ੍ਰੈਲ (ਪੀ. ਟੀ. ਆਈ.)-'ਵਾਰਿਸ ਪੰਜਾਬ ਦੇ' ਮੁਖੀ ਭਾਈ ਅੰਮਿ੍ਤਪਾਲ ਸਿੰਘ ਨੂੰ ਸ਼ੁੱਕਰਵਾਰ ਨੂੰ ਅਸਾਮ ਦੀ ਇਕ ਅਦਾਲਤ 'ਚ ਪੇਸ਼ ਕੀਤਾ ਗਿਆ | ਇਹ ਪੇਸ਼ੀ ਡਿਬਰੂਗੜ੍ਹ ਕੇਂਦਰੀ ਜੇਲ੍ਹ 'ਚ ਉਨ੍ਹਾਂ ਦੀ ਚੱਕੀ (ਸੈੱਲ) ਤੋਂ ਸਾਲ 2024 'ਚ ਅਣ-ਅਧਿਕਾਰਤ ਇਲੈਕਟ੍ਰਾਨਿਕ ਯੰਤਰਾਂ ਦੀ ਬਰਾਮਦਗੀ ਲਾਲ ਸੰਬੰਧਿਤ ਇਕ ਮਾਮਲੇ ਦੇ ਸੰਬੰਧ 'ਚ ਹੋਈ ਹੈ | ਭਾਈ ਅੰਮਿ੍ਤਪਾਲ ਸਿੰਘ ਨੂੰ ਡਿਬਰੂਗੜ੍ਹ ਪੁਲਿਸ ਥਾਣੇ ਤੋਂ ਵੀਡੀਓ ਕਾਨਫਰੰਸਿੰਗ ਜ਼ਰੀਏ ਪਹਿਲਾ ਦਰਜਾ ਜੁਡੀਸ਼ੀਅਲ ਮੈਜਿਸਟ੍ਰੇਟ ਚੰਦਨ ਸੈਕੀਆ ਦੇ ਸਾਹਮਣੇ ਪੇਸ਼ ਕੀਤਾ ਗਿਆ | ਉਨ੍ਹਾਂ ਦੇ 9 ਸਾਥੀ ਜੋ ਪਹਿਲਾਂ ਉਨ੍ਹਾਂ ਨਾਲ ਡਿਬਰੂਗੜ੍ਹ 'ਚ ਬੰਦ ਸਨ ਪਰ ਬਾਅਦ 'ਚ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ 'ਚ ਤਬਦੀਲ ਕਰ ਦਿੱਤੇ ਗਏ ਸਨ, ਨੂੰ ਵੀ ਗੋਇੰਦਵਾਲ, ਬਠਿੰਡਾ ਅਤੇ ਪਟਿਆਲਾ ਦੀਆਂ ਜੇਲ੍ਹਾਂ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਇਕੋ ਸਮੇਂ ਪੇਸ਼ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਅਸ਼ਵਨੀ ਸ਼ਰਮਾ ਨੇ 'ਆਪ' ਲੀਡਰਸ਼ਿਪ 'ਤੇ ਚੁੱਕੇ ਸਵਾਲ ਅਗਲੀ ਖ਼ਬਰ ਕੇਂਦਰ ਦੇ ਸਹਿਯੋਗ ਨਾਲ ਵਧੇਰੇ ਸਮਰਪਣ ਅਤੇ ਪ੍ਰਭਾਵੀ ਢੰਗ ਨਾਲ ਕਰਾਂਗਾ ਪੰਜਾਬ ਦੀ ਸੇਵਾ-ਸਾਹਨੀ
Ad Position 24