29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਅਸ਼ਵਨੀ ਸ਼ਰਮਾ ਨੇ 'ਆਪ' ਲੀਡਰਸ਼ਿਪ 'ਤੇ ਚੁੱਕੇ ਸਵਾਲ

Ad Position 21
No active advertisement
ਅਜੀਤ ਡੈਸਕ 25-04-2026

ਚੰਡੀਗੜ੍ਹ, 24 ਅਪ੍ਰੈਲ (ਸੰਦੀਪ ਕੁਮਾਰ ਮਾਹਨਾ) –ਆਮ ਆਦਮੀ ਪਾਰਟੀ ਦੇ ਰਾਜ ਸਭਾ ਸੰਸਦ ਮੈਂਬਰਾਂ ਵਲੋਂ ਵੱਡੇ ਪੱਧਰ 'ਤੇ ਅਸਤੀਫ਼ੇ ਦੇਣ ਦੇ ਮਾਮਲੇ 'ਤੇ ਭਾਜਪਾ ਪੰਜਾਬ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਘਟਨਾ ਪਾਰਟੀ ਦੀ ਲੀਡਰਸ਼ਿਪ ਅਤੇ ਅੰਦਰੂਨੀ ਸਥਿਤੀ ਵੱਲ ਇਸ਼ਾਰਾ ਕਰਦੀ ਹੈ | ਸ਼ਰਮਾ ਨੇ ਕਿਹਾ ਕਿ ਦੋ-ਤਿਹਾਈ ਰਾਜ ਸਭਾ ਮੈਂਬਰਾਂ ਵਲੋਂ ਪਾਰਟੀ ਛੱਡਣਾ ਇਕ ਗੰਭੀਰ ਮਾਮਲਾ ਹੈ, ਜੋ ਪਾਰਟੀ ਅੰਦਰ ਡੂੰਘੀ ਫੁੱਟ ਅਤੇ ਅਸੰਤੋਸ਼ ਨੂੰ ਬੇਨਕਾਬ ਕਰਦਾ ਹੈ | ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਦੀ ਲੀਡਰਸ਼ਿਪ 'ਤੇ ਵੀ ਸਵਾਲ ਉਠਾਉਂਦੇ ਹੋਏ ਕਿਹਾ ਕਿ ਪਾਰਟੀ ਦੇ ਅੰਦਰ ਫੈਸਲੇ ਕਰਨ ਦਾ ਢੰਗ ਅਤੇ ਕਾਰਗੁਜ਼ਾਰੀ ਸੰਬੰਧੀ ਕਈ ਗੰਭੀਰ ਮੁੱਦੇ ਸਾਹਮਣੇ ਆ ਰਹੇ ਹਨ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਦਿਆਂ ਅਸ਼ਵਨੀ ਸ਼ਰਮਾ ਨੇ ਉਨ੍ਹਾਂ ਨੂੰ 'ਕਠਪੁਤਲੀ ਮੁੱਖ ਮੰਤਰੀ' ਕਰਾਰ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਅੰਤ ਦੀ ਸ਼ੁਰੂਆਤ ਹੋ ਚੁੱਕੀ ਹੈ-ਖਹਿਰਾ ਅਗਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਡਿਬਰੂਗੜ੍ਹ ਅਦਾਲਤ 'ਚ ਪੇਸ਼
Ad Position 24