ਆਮ ਆਦਮੀ ਪਾਰਟੀ ਦੇ ਅੰਤ ਦੀ ਸ਼ੁਰੂਆਤ ਹੋ ਚੁੱਕੀ ਹੈ-ਖਹਿਰਾ
ਅਜੀਤ ਡੈਸਕ
25-04-2026
ਚੰਡੀਗੜ੍ਹ, 24 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰਾਂ ਵਲੋਂ ਪਾਰਟੀ ਖਿਲਾਫ਼ ਬਗਾਵਤ ਕਰਨ ਦੇ ਮੁੱਦੇ 'ਤੇ ਵੀਡੀਓ ਸਾਂਝੀ ਕਰਦੇ ਹੋਏ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੇ ਅੰਤ ਦੀ ਸ਼ੁਰੂਆਤ ਹੈ, ਜੋ ਅੱਜ ਕੇਜਰੀਵਾਲ ਦੇ ਰਾਜ ਸਭਾ ਮੈਂਬਰਾਂ ਨੇ ਕਰ ਦਿੱਤੀ ਹੈ ਕਿਉਂਕਿ ਜੋ ਲੋਕ ਕਦੇ ਵੱਡੇ-ਵੱਡੇ ਸਿਧਾਂਤਾਂ ਦੀ ਗੱਲ ਕਰਦੇ ਸੀ ਅੱਜ ਉਹ ਹੈਲੀਕਾਪਟਰਾਂ ਤੇ ਸ਼ੀਸ਼ ਮਹਿਲ ਤੋਂ ਬਿਨਾਂ ਕੋਈ ਗੱਲ ਨਹੀਂ ਕਰਦੇ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਸੱਤ ਸਿਤਾਰਾ ਰਾਜਨੀਤੀ ਉੱਤੇ ਲੱਗੇ ਹੋਏ ਹਨ ਜਿਸ ਵਿਚ ਆਮ ਆਦਮੀ ਪਾਰਟੀ ਦੇ ਵਲੰਟੀਅਰ ਜਿਨ੍ਹਾਂ ਨੇ ਪਾਰਟੀ ਖੜ੍ਹੀ ਕੀਤੀ | ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨਾਲ ਉਹੀ ਹੋ ਰਿਹਾ ਹੈ ਜੋ ਉਸ ਨੇ ਕੀਤਾ ਹੈ |