29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਪੰਜਾਬ ਪੁਲਿਸ ਦਾ 'ਸੰਪਰਕ ਅਭਿਆਨ' ਨੌਜਵਾਨਾਂ ਨੂੰ ਮਾਰੂ ਪ੍ਰਭਾਵਾਂ ਤੋਂ ਕਰਵਾ ਰਿਹੈ ਜਾਗਰੂਕ

Ad Position 21
No active advertisement
ਅਜੀਤ ਡੈਸਕ 25-04-2026
ਚੰਡੀਗੜ੍ਹ, 24 ਅਪ੍ਰੈਲ (ਅਜੀਤ ਬਿਊਰੋ)- ਪੰਜਾਬ ਪੁਲਿਸ ਵਲੋਂ ਸ਼ੁਰੂ ਕੀਤਾ ਗਿਆ 'ਸੰਪਰਕ ਅਭਿਆਨ' ਜਿਸ ਤਹਿਤ ਪੁਲਿਸ ਮੁਲਾਜ਼ਮ ਸੂਬੇ ਦੇ ਵਸਨੀਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹਨ ਅਤੇ ਉਨ੍ਹਾਂ ਦਾ ਹੱਲ ਕਰਦੇ ਹਨ | ਇਸ ਦੇ ਨਾਲ ਹੀ ਕਮਿਊਨਿਟੀ ਪੁਲਿਸਿੰਗ ਨੂੰ ਉਤਸ਼ਾਹਿਤ ਕਰਕੇ ਨਸ਼ਿਆਂ ਦੀ ਸਮੱਸਿਆ ਨੂੰ ਨਜਿੱਠਣ ਵਾਲਾ ਇਹ ਅਭਿਆਨ ਹੁਣ ਨੌਜਵਾਨਾਂ ਨੂੰ ਗੈਂਗਸਟਰਾਂ ਦੀ 'ਹਨ੍ਹੇਰੀ ਦੁਨੀਆ' ਬਾਰੇ ਜਾਗਰੂਕ ਕਰਨ ਲਈ ਇਕ ਖੁੱਲ੍ਹਾ ਸੰਵਾਦ ਮੰਚ ਬਣਦਾ ਜਾ ਰਿਹਾ ਹੈ | ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਇਸ ਮੁਹਿੰਮ ਦਾ ਜ਼ਮੀਨੀ ਪੱਧਰ 'ਤੇ ਮਜ਼ਬੂਤ ਪ੍ਰਭਾਵ ਵੇਖਣ ਨੂੰ ਮਿਲ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਨੌਜਵਾਨ ਆਪਣੇ ਭਵਿੱਖ ਦਾ ਨਿਰਮਾਣ ਕਰਨ ਅਤੇ ਸੂਬੇ ਦੇ ਵਿਕਾਸ ਵਿਚ ਯੋਗਦਾਨ ਪਾਉਣ ਲਈ ਸਮਰੱਥ ਹਨ | ਪਰ ਅਸੀਂ ਵੇਖਿਆ ਹੈ ਕਿ ਉਹ ਬੜੀ ਆਸਾਨੀ ਨਾਲ ਗੁੰਮਰਾਹ ਹੋ ਜਾਂਦੇ ਹਨ, ਜਿਹੜੇ ਲੋਕ ਇਨ੍ਹਾਂ ਨੈਟਵਰਕਾਂ ਨੂੰ ਚਲਾਉਂਦੇ ਹਨ ਅਕਸਰ ਉਹ ਆਪ ਦੂਰ ਰਹਿ ਕੇ ਭਰਤੀ ਕੀਤੇ ਨੌਜਵਾਨਾਂ ਤੋਂ ਅਪਰਾਧ ਕਰਵਾਉਂਦੇ ਹਨ, ਜਿਨ੍ਹਾਂ ਦੇ ਨਤੀਜੇ ਉਨ੍ਹਾਂ ਨੂੰ ਭਵਿੱਖ ਵਿਚ ਭੁਗਤਣੇ ਪੈਂਦੇ ਹਨ | ਇਸ ਲਈ ਜ਼ਰੂਰੀ ਹੈ ਕਿ ਨੌਜਵਾਨ ਸਮੇਂ ਸਿਰ ਇਸ ਜਾਲ ਨੂੰ ਪਛਾਣਨ ਅਤੇ ਇਸ ਤੋਂ ਫਾਸਲਾ ਬਣਾ ਕੇ ਰੱਖਣ | ਪਿਛਲੇ ਸਾਲ ਸ਼ੁਰੂ ਕੀਤੀ ਗਈ ਇਸ ਪਹਿਲ ਨੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਪੁਲਿਸ ਨਾਲ ਜੁੜਨ, ਆਪਣੀਆਂ ਸਮੱਸਿਆਵਾਂ ਤੇ ਚਿੰਤਾਵਾਂ ਸਾਂਝੀਆਂ ਕਰਨ ਅਤੇ ਆਸਾਨੀ ਨਾਲ ਆਪਣੀ ਗੱਲ ਰੱਖਣ ਦੇ ਯੋਗ ਬਣਾਇਆ ਹੈ | ਸਮੇਂ ਦੇ ਨਾਲ ਇਹ ਸਿੱਧਾ ਸੰਵਾਦ ਕਮਿਊਨਿਟੀਆਂ ਨੂੰ ਸੁਰੱਖਿਅਤ ਰੱਖਣ ਲਈ ਸਾਂਝੀ ਜ਼ਿੰਮੇਵਾਰੀ ਦੀ ਭਾਵਨਾ ਵੀ ਵਿਕਸਿਤ ਕਰ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੇ ਗ਼ਦਾਰਾਂ ਨੂੰ ਕਦੇ ਮੁਆਫ਼ ਨਹੀਂ ਕੀਤਾ, ਭਾਜਪਾ ਤੇ ਮੌਕਾਪ੍ਰਸਤਾਂ ਨੂੰ ਜਨਤਾ ਸਬਕ ਸਿਖਾਏਗੀ-ਹਰਪਾਲ ਸਿੰਘ ਚੀ... ਅਗਲੀ ਖ਼ਬਰ ਲਹਿੰਦੇ ਪੰਜਾਬ ਦੇ ਸਪੀਕਰ ਨੇ ਮੰਤਰੀ ਰਮੇਸ਼ ਅਰੋੜਾ ਦੀ ਕਾਰਗੁਜ਼ਾਰੀ ਨੂੰ 'ਜ਼ੀਰੋ' ਕਰਾਰ ਦਿੱਤਾ
Ad Position 24