29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਪੰਜਾਬ ਨੇ ਗ਼ਦਾਰਾਂ ਨੂੰ ਕਦੇ ਮੁਆਫ਼ ਨਹੀਂ ਕੀਤਾ, ਭਾਜਪਾ ਤੇ ਮੌਕਾਪ੍ਰਸਤਾਂ ਨੂੰ ਜਨਤਾ ਸਬਕ ਸਿਖਾਏਗੀ-ਹਰਪਾਲ ਸਿੰਘ ਚੀਮਾ

Ad Position 21
No active advertisement
ਅਜੀਤ ਡੈਸਕ 25-04-2026
ਚੰਡੀਗੜ੍ਹ, 24 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਅਤੇ ਇੱਥੋਂ ਦੇ ਲੋਕਾਂ 'ਤੇ ਗੈਰ-ਲੋਕਤੰਤਰੀ ਹਮਲਾ ਕੀਤਾ ਹੈ | ਉਨ੍ਹਾਂ ਇਸ ਨੂੰ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਅਤੇ ਨਾਗਰਿਕਾਂ ਦੇ ਲੋਕਤੰਤਰੀ ਅਧਿਕਾਰਾਂ 'ਤੇ ਸਿੱਧਾ ਹਮਲਾ ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ ਪੰਜਾਬੀ, ਜਿਨ੍ਹਾਂ ਨੇ ਇਤਿਹਾਸਕ ਤੌਰ 'ਤੇ ਦੇਸ਼ ਦੀ ਆਜ਼ਾਦੀ ਅਤੇ ਲੋਕਤੰਤਰ ਲਈ ਕੁਰਬਾਨੀਆਂ ਦਿੱਤੀਆਂ ਹਨ, ਇਸ ਵਿਸ਼ਵਾਸਘਾਤ ਨੂੰ ਬਰਦਾਸ਼ਤ ਨਹੀਂ ਕਰਨਗੇ ਅਤੇ ਮੂੰਹ-ਤੋੜ ਜਵਾਬ ਦੇਣਗੇ | ਉਨ੍ਹਾਂ ਕਿਹਾ ਕਿ ਸੱਤਾ ਦੇ ਲਾਲਚ ਵਿਚ ਕੀਤਾ ਗਿਆ ਇਹ ਦਲ-ਬਦਲ ਸਿਰਫ਼ ਸਿਆਸੀ ਨਹੀਂ ਹੈ, ਸਗੋਂ ਪੰਜਾਬ ਦੇ ਹੱਕਾਂ ਨਾਲ ਵਿਸ਼ਵਾਸਘਾਤ ਹੈ | ਭਾਜਪਾ ਕਦੇ ਵੀ ਸੱਚਮੁੱਚ ਕਿਸੇ ਦੇ ਨਾਲ ਨਹੀਂ ਖੜ੍ਹੀ ਹੋਈ ਅਤੇ ਪੰਜਾਬੀ ਮੌਕਾਪ੍ਰਸਤਾਂ ਨੂੰ ਕਦੇ ਮੁਆਫ਼ ਨਹੀਂ ਕਰਦੇ |
Ad Position 22
No active advertisement
ਪਿਛਲੀ ਖ਼ਬਰ ਗੁਰਪ੍ਰੀਤ ਸਿੰਘ ਲੱਕੀ ਪੱਖੋ ਕਾਂਗਰਸ ਐੱਸ.ਸੀ. ਵਿਭਾਗ ਦੇ ਸੂਬਾ ਚੇਅਰਮੈਨ ਨਿਯੁਕਤ <br/> ਅਗਲੀ ਖ਼ਬਰ ਪੰਜਾਬ ਪੁਲਿਸ ਦਾ 'ਸੰਪਰਕ ਅਭਿਆਨ' ਨੌਜਵਾਨਾਂ ਨੂੰ ਮਾਰੂ ਪ੍ਰਭਾਵਾਂ ਤੋਂ ਕਰਵਾ ਰਿਹੈ ਜਾਗਰੂਕ
Ad Position 24