ਨਵੀਂ ਦਿੱਲੀ, 24 ਅਪ੍ਰੈਲ (ਪੀ.ਟੀ.ਆਈ.)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਜੇ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਰਾਘਵ ਚੱਢਾ, ਅਸ਼ੋਕ ਮਿੱਤਲ ਅਤੇ ਸੰਦੀਪ ਪਾਠਕ ਜੋ ਕਿ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ ਨੂੰ ਰਾਜ ਸਭਾ ਤੋਂ ਅਯੋਗ ਠਹਿਰਾਉਣ ਦੀ ਮੰਗ ਕਰਨਗੇ | ਉਨ੍ਹਾਂ ਆਪਣੇ ਸੋਸ਼ਲ ਮੀਡੀਆ ਮੰਚ 'ਤੇ ਇਕ ਪੋਸਟ ਵਿਚ ਲਿਖਿਆ ਕਿ ਉਹ ਰਾਜ ਸਭਾ ਚੇਅਰਮੈਨ ਨੂੰ ਪੱਤਰ ਲਿਖਣਗੇ ਅਤੇ ਦਲ ਬਦਲੀ ਕਾਨੂੰਨ ਦੇ ਤਹਿਤ ਤਿੰਨਾਂ ਰਾਜ ਸਭਾ ਮੈਂਬਰਾਂ ਨੂੰ ਅਯੋਗ ਠਹਿਰਾਉਣ ਦੀ ਮੰਗ ਕਰਨਗੇ | ਉਨ੍ਹਾਂ ਕਿਹਾ ਕਿ ਮੈਂ ਰਾਜ ਸਭਾ ਚੇਅਰਮੈਨ ਨੂੰ ਪੱਤਰ ਲਿਖਾਂਗਾ ਅਤੇ ਭਾਜਪਾ ਵਿਚ ਸ਼ਾਮਿਲ ਹੋਣ ਕਾਰਨ ਰਾਘਵ ਚੱਢਾ, ਅਸ਼ੋਕ ਮਿੱਤਲ ਅਤੇ ਸੰਦੀਪ ਪਾਠਕ ਨੂੰ ਉਨ੍ਹਾਂ ਦੀ ਰਾਜ ਸਭਾ ਮੈਂਬਰਸ਼ਿਪ ਤੋਂ ਅਯੋਗ ਠਹਿਰਾਉਣ ਦੀ ਮੰਗ ਕਰਾਂਗਾ |