05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਸਿੱਖ ਵਿਦਿਆਰਥੀਆਂ ਨੂੰ ਇਕ-ਇਕ ਲੱਖ ਰੁਪਏ ਦੀ ਰਾਸ਼ੀ ਨਾਲ ਕੀਤਾ ਜਾਵੇਗਾ ਸਨਮਾਨਿਤ-ਧਾਮੀ

Ad Position 21
No active advertisement
ਅਜੀਤ ਡੈਸਕ 26-04-2026
ਅੰਮਿ੍ਤਸਰ, 25 ਅਪ੍ਰੈਲ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਵਲੋਂ ਪਿਛਲੇ ਸਮੇਂ ਦੌਰਾਨ ਯੂ.ਪੀ.ਐੱਸ.ਸੀ. ਪ੍ਰੀਖਿਆ ਪਾਸ ਕਰਕੇ ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ ਗਏ ਸਿੱਖ ਵਿਦਿਆਰਥੀਆਂ ਨੂੰ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਨਾਲ ਜਲਦ ਸਨਮਾਨਿਤ ਕੀਤਾ ਜਾਵੇਗਾ | ਇਹ ਜਾਣਕਾਰੀ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ | ਜਾਰੀ ਬਿਆਨ ਵਿਚ ਉਨ੍ਹਾਂ ਕਿਹਾ ਕਿ ਯੂ.ਪੀ.ਐੱਸ.ਸੀ. ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਸਨਮਾਨਿਤ ਕੀਤੇ ਜਾਣ ਦਾ ਫੈਸਲਾ ਅੰਤਿੰੰ੍ਰਗ ਕਮੇਟੀ ਦੀ ਇਕੱਤਰਤਾ ਦੌਰਾਨ ਲਿਆ ਗਿਆ ਸੀ | ਪ੍ਰਧਾਨ ਧਾਮੀ ਨੇ ਦੱਸਿਆ ਕਿ ਸਿੱਖ ਨੌਜਵਾਨ ਮੁਕਾਬਲਾ ਪ੍ਰੀਖਿਆਵਾਂ ਰਾਹੀਂ ਪ੍ਰਸ਼ਾਸਨਿਕ ਸੇਵਾਵਾਂ ਲਈ ਅੱਗੇ ਆਉਣ, ਇਸ ਲਈ ਸ਼੍ਰੋਮਣੀ ਕਮੇਟੀ ਵੱਡੇ ਉਪਰਾਲੇ ਕਰ ਰਹੀ ਹੈ | ਪ੍ਰਧਾਨ ਨੇ ਕਿਹਾ ਕਿ ਯੂ.ਪੀ.ਐੱਸ.ਸੀ. ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦਾ ਫੈਸਲਾ ਜਿਥੇ ਇਨ੍ਹਾਂ ਦੀ ਹੌਂਸਲਾ ਅਫ਼ਜਾਈ ਲਈ ਹੈ, ਉਥੇ ਹੋਰ ਸਿੱਖ ਨੌਜਵਾਨਾਂ ਨੂੰ ਵੀ ਪ੍ਰਸ਼ਾਸਕੀ ਸੇਵਾਵਾਂ ਪ੍ਰਤੀ ਉਤਸ਼ਾਹਤ ਕਰਨਾ ਹੈ |
Ad Position 22
No active advertisement
ਪਿਛਲੀ ਖ਼ਬਰ ਤੇਜ਼ੀ ਨਾਲ ਬਦਲਣ ਲੱਗੀ ਪੰਜਾਬ ਦੀ ਸਿਆਸੀ ਆਬੋ ਹਵਾ <br/> ਅਗਲੀ ਖ਼ਬਰ ਮਲੇਰੀਆ ਤੋਂ ਬਚਾਅ ਲਈ ਜਾਗਰੂਕਤਾ ਸਮਾਗਮ ਕਰਵਾਇਆ <br/>
Ad Position 24
No active advertisement