05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਨੈਤਿਕਤਾ ਦੇ ਆਧਾਰ 'ਤੇ ਸੱਤੇ ਰਾਜ ਸਭਾ ਮੈਂਬਰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ-ਬਰਸਟ

Ad Position 21
No active advertisement
ਅਜੀਤ ਡੈਸਕ 26-04-2026
ਚੰਡੀਗੜ੍ਹ, 25 ਅਪ੍ਰੈਲ (ਅਜੀਤ ਬਿਊਰੋ)-ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਵਲੋਂ ਨਿਯੁਕਤ ਰਾਜ ਸਭਾ ਮੈਂਬਰਾਂ ਵਲੋਂ ਭਾਰਤੀ ਜਨਤਾ ਪਾਰਟੀ ਵਿਚ ਜਾਣ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਇਹ ਨੀਤੀਆਂ ਸਿੱਧੇ ਤੌਰ 'ਤੇ ਲੋਕਤੰਤਰ ਦੇ ਵਿਰੁੱਧ ਹਨ | ਉਨ੍ਹਾਂ ਕਿਹਾ ਕਿ ਪੰਜਾਬ ਵਿਚੋਂ ਨਿਯੁਕਤ ਕੀਤੇ ਗਏ ਸਾਰੇ ਹੀ ਰਾਜ ਸਭਾ ਮੈਂਬਰ ਵੋਟਾਂ ਰਾਹੀਂ ਰਾਜ ਸਭਾ ਮੈਂਬਰ ਨਹੀਂ ਬਣੇ ਹਨ | ਇਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਹਿੱਤਾਂ ਨੂੰ ਰਾਜ ਸਭਾ ਵਿਚ ਚੁੱਕਣ ਵਾਸਤੇ ਬਤੌਰ ਰਾਜ ਸਭਾ ਮੈਂਬਰ ਨਿਯੁਕਤ ਕੀਤਾ ਗਿਆ ਸੀ | ਬਰਸਟ ਨੇ ਕਿਹਾ ਕਿ ਜੇਕਰ ਇਨ੍ਹਾਂ ਮੈਂਬਰਾਂ ਵਿਚ ਹਿੰਮਤ ਤੇ ਨੈਤਿਕਤਾ ਹੈ ਤਾਂ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਤੁਰੰਤ ਅਸਤੀਫ਼ਾ ਦੇਣ |

Ad Position 22
No active advertisement
ਪਿਛਲੀ ਖ਼ਬਰ ਪੰਜਾਬ-ਹਰਿਆਣਾ 'ਚ ਘੱਟ ਝਾੜ ਦਾ ਅਸਰ <br/> ਅਗਲੀ ਖ਼ਬਰ ਨਸ਼ੇ ਦਾ ਟੀਕਾ ਲਾਉਣ ਨਾਲ ਨੌਜਵਾਨ ਦੀ ਮੌਤ
Ad Position 24
No active advertisement