06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ 'ਚ 15871.51 ਕਰੋੜ ਦੀ ਅਦਾਇਗੀ-ਕਟਾਰੂਚੱਕ <br/>

Ad Position 21
No active advertisement
ਅਜੀਤ ਡੈਸਕ 26-04-2026
ਚੰਡੀਗੜ੍ਹ, 25 ਅਪ੍ਰੈਲ (ਅਜੀਤ ਬਿਊਰੋ)-ਨਿਰਵਿਘਨ ਖ਼ਰੀਦ ਸੀਜ਼ਨ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਮੁੱਚੀ ਫ਼ਸਲ ਦੀ ਖ਼ਰੀਦ ਤੇ ਕਿਸਾਨਾਂ ਨੂੰ ਭੁਗਤਾਨ ਕਰਨ ਲਈ ਤੁਰੰਤ ਕਾਰਵਾਈ ਅਮਲ ਵਿਚ ਲਿਆਉਣਾ ਯਕੀਨੀ ਬਣਾ ਰਹੀ ਹੈ | ਹੁਣ ਤੱਕ 4,90,260 (4.90 ਲੱਖ) ਕਿਸਾਨਾਂ ਨੂੰ 15871.51 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ | ਆਮਦ ਦੇ ਸਬੰਧ ਵਿਚ, ਸੂਬੇ ਭਰ ਦੀਆਂ ਮੰਡੀਆਂ ਵਿਚ 8789802.82 ਮੀਟਿ੍ਕ ਟਨ ਕਣਕ ਪਹੁੰਚ ਚੁੱਕੀ ਹੈ ਜਿਸ ਵਿਚੋਂ ਕੱਲ੍ਹ ਦੇਰ ਸ਼ਾਮ ਤੱਕ 8394114 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦੇ ਹੋਏ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਲਿਫਟਿੰਗ ਵਿਚ ਵੀ ਕਾਫ਼ੀ ਤੇਜ਼ੀ ਵੇਖਣ ਨੂੰ ਮਿਲ ਰਹੀ ਹੈ | ਖ਼ਰੀਦ ਦੇ ਮਾਮਲੇ ਵਿਚ ਜ਼ਿਲ੍ਹਾ ਪਟਿਆਲਾ ਮੋਹਰੀ ਹੈ ਜਿੱਥੇ ਕੁੱਲ 783749.85 ਮੀਟਿ੍ਕ ਟਨ ਕਣਕ ਖ਼ਰੀਦੀ ਗਈ ਹੈ | ਸੰਗਰੂਰ ਜ਼ਿਲ੍ਹਾ ਹੁਣ ਤੱਕ 724988.5 ਮੀਟਿ੍ਕ ਟਨ ਕਣਕ ਦੀ ਖ਼ਰੀਦ ਨਾਲ ਦੂਜੇ ਜਦੋਂ ਕਿ ਫ਼ਿਰੋਜ਼ਪੁਰ 595924.35 ਮੀਟਿ੍ਕ ਟਨ ਕਣਕ ਦੀ ਖ਼ਰੀਦ ਨਾਲ ਤੀਜੇ ਸਥਾਨ 'ਤੇ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਬੀਟੀ ਹਾਈਬਿ੍ਡ ਨਰਮੇ ਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦੀ ਸਬਸਿਡੀ ਦਿੱਤੀ ਜਾਵੇਗੀ <br/> ਅਗਲੀ ਖ਼ਬਰ ਨਹਿਰ 'ਚ ਡੁੱਬਣ ਨਾਲ 2 ਨੌਜਵਾਨਾਂ ਦੀ ਮੌਤ <br/>
Ad Position 24
No active advertisement