ਚੰਡੀਗੜ੍ਹ, 25 ਅਪ੍ਰੈਲ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਦੀਪਕ ਬਾਲੀ ਨੇ ਆਮ ਆਦਮੀ ਪਾਰਟੀ ਵਲੋਂ ਨਿਯੁਕਤ ਕੀਤੇ ਰਾਜ ਸਭਾ ਮੈਂਬਰਾਂ ਵਲੋਂ ਭਾਰਤੀ ਜਨਤਾ ਪਾਰਟੀ ਵਿਚ ਜਾਣ ਦੇ ਫੈਸਲੇ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਿਆਂ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਦੀਆਂ ਇਹ ਨੀਤੀਆਂ ਸਿੱਧੇ ਤੌਰ 'ਤੇ ਲੋਕਤੰਤਰ ਦੇ ਵਿਰੁੱਧ ਹਨ | ਦੀਪਕ ਬਾਲੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਾਟ 'ਤੇ ਲਿਖਿਆ ਹੈ ਕਿ ਜੰਗ ਵਿਚ ਮਰਨ ਵਾਲਾ ਸ਼ਹੀਦ, ਜਿੱਤਣ ਵਾਲਾ ਯੋਧਾ ਤੇ ਭੱਜਣ ਵਾਲਾ ਗੱਦਾਰ ਆਖਵਾਉਂਦਾ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਜਿਹੜੇ ਲੋਕ ਭਾਰਤੀ ਜਨਤਾ ਪਾਰਟੀ ਦੇ ਦਬਾਅ ਹੇਠ ਆ ਕੇ ਪਾਰਟੀ ਛੱਡ ਰਹੇ ਹਨ, ਉਹ ਪੰਜਾਬ ਦੇ ਲੋਕਾਂ ਨਾਲ ਗੱਦਾਰੀ ਕਰ ਰਹੇ ਹਨ, ਜਿਨ੍ਹਾਂ ਨੂੰ ਪੰਜਾਬ ਦੇ ਲੋਕ ਕਦੇ ਮੂੰਹ ਨਹੀਂ ਲਾਉਣਗੇ |