06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਤਰਨ ਤਾਰਨ ਤੋਂ 5 ਕਿਲੋ 101 ਗ੍ਰਾਮ ਹੈਰੋਇਨ ਸਮੇਤ ਤਸਕਰ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 26-04-2026
ਤਰਨ ਤਾਰਨ, 25 ਅਪ੍ਰੈਲ (ਹਰਿੰਦਰ ਸਿੰਘ)-ਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਕਾਰਵਾਈ ਕਰਦਿਆਂ ਇਕ ਤਸਕਰ ਨੂੰ ਕਾਬੂ ਕਰਕੇ ਉਸ ਪਾਸੋਂ 5 ਕਿਲੋ 101 ਗ੍ਰਾਮ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ, ਜਿਸ ਦੀ ਅੰਤਰ ਰਾਸ਼ਟਰੀ ਬਾਜ਼ਾਰ ਵਿਚ ਕੀਮਤ 25 ਕਰੋੜ ਤੋਂ ਉਪਰ ਦੱਸੀ ਜਾ ਰਹੀ ਹੈ | ਤਰਨ ਤਾਰਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਸੀ.ਆਈ.ਏ. ਸਟਾਫ਼ ਤਰਨ ਤਾਰਨ ਦੇ ਇੰਚਾਰਜ ਇੰਸਪੈਕਟਰ ਰੁਪਿੰਦਰਪਾਲ ਤੇੇ ਉਨ੍ਹਾਂ ਦੀ ਟੀਮ ਵਲੋਂ ਸੂਚਨਾ ਦੇ ਅਧਾਰ 'ਤੇ ਬਹਾਦਰ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਬਿਧੀ ਚੰਦ ਛੀਨਾ ਜੋ ਕਿ ਪਾਕਿਸਤਾਨ ਤੋਂ ਹੈਰੋਇਨ ਦੀਆਂ ਖੇਪਾਂ ਮੰਗਵਾ ਕੇ ਤਰਨ ਤਾਰਨ ਦੇ ਵੱਖ-ਵੱਖ ਇਲਾਕਿਆਂ ਵਿਚ ਸਪਲਾਈ ਕਰਦਾ ਹੈ ਨੂੰ ਨਾਕੇਬੰਦੀ ਦੌਰਾਨ ਰੋਕ ਕੇ ਉਸ ਪਾਸੋਂ 5 ਕਿੱਲੋ 101 ਗ੍ਰਾਮ ਹੈਰੋਇਨ ਬਰਾਮਦ ਕਰ ਥਾਣਾ ਝਬਾਲ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਮੌਕੇ ਐੱਸ.ਪੀ. ਹੈੱਡ ਕੁਆਟਰ ਮਨਿੰਦਰ ਸਿੰਘ, ਡੀ.ਐੱਸ.ਪੀ.(ਡੀ) ਸ਼ਿਵਦਰਸ਼ਨ ਸਿੰਘ, ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਰੁਪਿੰਦਰਪਾਲ ਸਿੰਘ ਤੇ ਹੋਰ |
Ad Position 22
No active advertisement
ਪਿਛਲੀ ਖ਼ਬਰ ਫ਼ਰੀਦਕੋਟ ਕੇਂਦਰੀ ਜੇਲ੍ਹ ਦੇ ਹਵਾਲਾਤੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ <br/> ਅਗਲੀ ਖ਼ਬਰ ਪਾਰਟੀ ਛੱਡਣ ਵਾਲਿਆਂ ਨੂੰ ਪੰਜਾਬੀ ਕਦੇ ਮੂੰਹ ਨਹੀਂ ਲਾਉਣਗੇ-ਦੀਪਕ ਬਾਲੀ
Ad Position 24
No active advertisement