10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਪਾਕਿ ਦੇ ਈਸਾਈ ਸਿਆਸੀ ਆਗੂ 'ਤੇ ਲਹਿੰਦੇ ਪੰਜਾਬ ਦੇ ਸਿੱਖ ਮੰਤਰੀ ਖ਼ਿਲਾਫ਼ ਸਾਜਿਸ਼ਾਂ ਰਚਣ ਦਾ ਦੋਸ਼ <br/>

Ad Position 21
No active advertisement
ਅਜੀਤ ਡੈਸਕ 26-04-2026
ਅੰਮਿ੍ਤਸਰ, 25 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਲਹਿੰਦੇ ਪੰਜਾਬ ਦੇ ਘੱਟ-ਗਿਣਤੀ ਮਾਮਲਿਆਂ ਬਾਰੇ ਸੂਬਾਈ ਮੰਤਰੀ ਰਮੇਸ਼ ਸਿੰਘ ਅਰੋੜਾ ਖ਼ਿਲਾਫ਼ ਈਸਾਈ ਸਿਆਸੀ ਆਗੂ ਇਜਾਜ਼ ਆਲਮ ਵਲੋਂ ਧੜੇ ਬਣਾ ਕੇ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ ਤਾਂ ਕਿ ਉਨ੍ਹਾਂ ਨੂੰ 'ਕੁਰਸੀ' ਤੋਂ ਹਟਾਇਆ ਜਾ ਸਕੇ | ਪਾਕਿ ਦੇ ਸਿੱਖ ਆਗੂਆਂ ਬਿਸ਼ਨ ਸਿੰਘ, ਗੋਪਾਲ ਸਿੰਘ ਚਾਵਲਾ ਅਤੇ ਡਾ: ਗੁਲਾਬ ਸਿੰਘ ਸ਼ਾਹੀਨ ਨੇ ਉਕਤ ਈਸਾਈ ਆਗੂ 'ਤੇ ਇਹ ਦੋਸ਼ ਲਗਾਉਂਦਿਆਂ ਦਾਅਵਾ ਕੀਤਾ ਕਿ ਮੰਤਰੀ ਰਮੇਸ਼ ਸਿੰਘ ਅਰੋੜਾ ਨੂੰ ਅਹੁਦੇ ਤੋਂ ਹਟਾਉਣ ਲਈ ਸੋਸ਼ਲ ਮੀਡੀਆ, ਪਾਕਿਸਤਾਨੀ ਅਖ਼ਬਾਰਾਂ ਅਤੇ ਟੀ. ਵੀ. ਨਿਊਜ਼ ਚੈਨਲਾਂ 'ਤੇ ਉਨ੍ਹਾਂ ਖ਼ਿਲਾਫ਼ ਇੱਕਤਰਫ਼ਾ ਮੁਹਿੰਮ ਸ਼ੁਰੂ ਕੀਤੀ ਗਈ ਹੈ | ਜਿਸ ਦੇ ਚੱਲਦਿਆਂ ਅਰੋੜਾ 'ਤੇ ਦੋਸ਼ ਲਗਾਇਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਘੱਟ-ਗਿਣਤੀ ਭਾਈਚਾਰੇ ਨੂੰ ਮਿਲੇ ਫ਼ੰਡਾਂ ਦੀ ਦੁਰਵਰਤੋਂ ਕਰਕੇ ਉਨ੍ਹਾਂ ਨੂੰ ਗੁਰਦੁਆਰਿਆਂ ਦੀ ਉਸਾਰੀ 'ਤੇ ਖ਼ਰਚ ਕੀਤਾ ਹੈ | ਦੂਜੇ ਪਾਸੇ ਈਸਾਈ ਬਸਤੀਆਂ 'ਚ ਐਨੀ ਮਾੜੀ ਸਥਿਤੀ ਬਣੀ ਹੋਈ ਹੈ ਕਿ ਉੱਥੇ ਲੋਕਾਂ ਦਾ ਜਿਊਣਾ ਮੁਸ਼ਕਿਲ ਬਣਿਆ ਹੋਇਆ ਹੈ | ਗੋਪਾਲ ਸਿੰਘ ਚਾਵਲਾ ਨੇ ਕਿਹਾ ਕਿ ਦੇਸ਼ ਦੀ ਵੰਡ ਤੋਂ ਲੈ ਕੇ ਸਾਲ 2024 ਤੱਕ ਹਮੇਸ਼ਾਂ ਈਸਾਈ ਭਾਈਚਾਰੇ 'ਚੋਂ ਘੱਟ-ਗਿਣਤੀ ਮੰਤਰੀ ਬਣਾਇਆ ਜਾਂਦਾ ਰਿਹਾ ਹੈ, ਉਸ ਦੌਰਾਨ ਈਸਾਈ ਭਾਈਚਾਰੇ ਦੀਆਂ ਬਸਤੀਆਂ ਦੀ ਹਾਲਤ ਇਸ ਤੋਂ ਵੀ ਬਦਤਰ ਸੀ | ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬਿਸ਼ਨ ਸਿੰਘ ਨੇ ਕਿਹਾ ਕਿ ਇਜਾਜ਼ ਆਲਮ ਵਲੋਂ ਇਸ ਤੋਂ ਪਹਿਲਾਂ ਲਹਿੰਦੇ ਪੰਜਾਬ ਦੇ ਸਿੱਖ ਪਾਰਲੀਮਾਨੀ ਸਕੱਤਰ ਮਹਿੰਦਰਪਾਲ ਸਿੰਘ ਖ਼ਿਲਾਫ਼ ਵੀ ਸਾਜ਼ਿਸ਼ਾਂ ਰਚੀਆਂ ਜਾਂਦੀਆਂ ਰਹੀਆਂ ਹਨ | ਸਿੱਖ ਸੇਵਾ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਗੁਲਾਬ ਸਿੰਘ ਸ਼ਾਹੀਨ ਨੇ ਇਜਾਜ਼ ਆਲਮ ਨੂੰ ਸਿੱਖ ਵਿਰੋਧੀ ਦੱਸਿਆ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਫੋਰੈਸਟ ਵੁੱਡ ਕੰਟਰੈਕਟਰ ਤੇ ਸਾਅ ਮਿੱਲਜ਼ ਐਸੋ. ਵਲੋਂ ਐਮ.ਡੀ. ਪੰਜਾਬ ਰਾਜ ਵਣ ਵਿਕਾਸ ਨਿਗਮ ਨਾਲ ਮੀਟਿੰਗ ਅਗਲੀ ਖ਼ਬਰ ਸ਼ਾਹੀ ਬਾਰਾਦਰੀ ਦੀ ਭੰਨਤੋੜ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਨਾ ਕਰਨ 'ਤੇ ਸੰਗਤਾਂ 'ਚ ਰੋਸ
Ad Position 24